AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੁਅੱਤਲ DIG ਭੁੱਲਰ- ਵਿਚੋਲੇ ਦੀ ਪਟੀਸ਼ਨ ‘ਤੇ 10 ਜੁਲਾਈ ਨੂੰ ਸੁਣਵਾਈ, ਚੰਡੀਗੜ੍ਹ CBI ਕੋਰਟ ‘ਚ ਬਚਾਅ ਪੱਖ ਦਾ ਦਾਅਵਾ

ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਵੀ ਰਾਜ-ਕੇਡਰ ਆਈਪੀਐਸ ਅਧਿਕਾਰੀਆਂ ਖਿਲਾਫ ਕਾਰਵਾਈ ਸੰਬੰਧੀ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਆਧਾਰ 'ਤੇ, ਅਦਾਲਤ ਨੂੰ ਉਨ੍ਹਾਂ ਨੂੰ ਦੋਸ਼ਾਂ ਤੋਂ ਬਰੀ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ, ਸੀਬੀਆਈ ਦੇ ਸਰਕਾਰੀ ਵਕੀਲ ਨੇ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਏਜੰਸੀ ਨੇ ਕਾਨੂੰਨ ਦੇ ਦਾਇਰੇ ਵਿੱਚ ਕੰਮ ਕੀਤਾ।

ਮੁਅੱਤਲ DIG ਭੁੱਲਰ- ਵਿਚੋਲੇ ਦੀ ਪਟੀਸ਼ਨ 'ਤੇ 10 ਜੁਲਾਈ ਨੂੰ ਸੁਣਵਾਈ, ਚੰਡੀਗੜ੍ਹ CBI ਕੋਰਟ 'ਚ ਬਚਾਅ ਪੱਖ ਦਾ ਦਾਅਵਾ
tv9-punjabi
| Published: 07 Jul 2026 23:56 PM IST
Share

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਵੱਲੋਂ ਦਾਇਰ ਕੀਤੀ ਗਈ ਰਿਹਾਈ ਪਟੀਸ਼ਨ ਦੀ ਸੁਣਵਾਈ ਮੰਗਲਵਾਰ ਨੂੰ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਨਹੀਂ ਹੋਈ। ਹੁਣ ਇਸ ਮਾਮਲੇ ਦੀ ਸੁਣਵਾਈ 10 ਜੁਲਾਈ ਨੂੰ ਹੋਵੇਗੀ। ਦੋਵਾਂ ਮੁਲਜ਼ਮਾਂ ਨੂੰ ਸੀਬੀਆਈ ਨੇ ਪਿਛਲੇ ਸਾਲ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹਨ।

ਭੁੱਲਰ ਵੱਲੋਂ ਦਾਇਰ ਕੀਤੀ ਗਈ ਰਿਹਾਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਿਉਂਕਿ ਉਹ ਪੰਜਾਬ ਸਰਕਾਰ ਦਾ ਅਧਿਕਾਰੀ ਹੈ। ਇਸ ਲਈ ਸੀਬੀਆਈ ਕੋਲ ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਨ ਦਾ ਅਧਿਕਾਰ ਨਹੀਂ ਸੀ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਬੀਆਈ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।

ਏਜੰਸੀ ਨੇ ਕਾਨੂੰਨ ਦੇ ਦਾਇਰੇ ਵਿੱਚ ਕੀਤਾ ਕੰਮ

ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਵੀ ਰਾਜ-ਕੇਡਰ ਆਈਪੀਐਸ ਅਧਿਕਾਰੀਆਂ ਖਿਲਾਫ ਕਾਰਵਾਈ ਸੰਬੰਧੀ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਆਧਾਰ ‘ਤੇ, ਅਦਾਲਤ ਨੂੰ ਉਨ੍ਹਾਂ ਨੂੰ ਦੋਸ਼ਾਂ ਤੋਂ ਬਰੀ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ, ਸੀਬੀਆਈ ਦੇ ਸਰਕਾਰੀ ਵਕੀਲ ਨੇ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਏਜੰਸੀ ਨੇ ਕਾਨੂੰਨ ਦੇ ਦਾਇਰੇ ਵਿੱਚ ਕੰਮ ਕੀਤਾ।

8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਇਲਜ਼ਾਮ

ਇਹ ਮਾਮਲਾ ਪਿਛਲੇ ਸਾਲ ਉਦੋਂ ਸਾਹਮਣੇ ਆਇਆ ਜਦੋਂ ਸੀਬੀਆਈ ਨੇ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਆਕਾਸ਼ ਬੱਟਾ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਸਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੱਤੀ ਗਈ ਸੀ ਅਤੇ ₹8 ਲੱਖ ਦੀ ਰਿਸ਼ਵਤ ਮੰਗੀ ਗਈ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ, ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰੀ ਤੋਂ ਬਾਅਦ, ਸੀਬੀਆਈ ਨੇ ਭੁੱਲਰ ਦੇ ਸੈਕਟਰ 40 ਸਥਿਤ ਘਰ ‘ਤੇ ਛਾਪਾ ਮਾਰਿਆ। ਜਾਂਚ ਦੌਰਾਨ, ਲਗਭਗ ₹7.5 ਕਰੋੜ ਨਕਦ, ਲਗਭਗ 2.5 ਕਿਲੋ ਸੋਨਾ ਅਤੇ ਕਈ ਮਹਿੰਗੀਆਂ ਘੜੀਆਂ ਬਰਾਮਦ ਕੀਤੀਆਂ ਗਈਆਂ। ਇਸ ਤੋਂ ਬਾਅਦ, ਸੀਬੀਆਈ ਨੇ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਦਰਜ ਕੀਤਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...