AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਵਿੰਦਰ ਝੋਟਾ ਕਤਲ ਕਾਂਡ : CBI ਨੇ ਨਵੀਂ FIR ਕੀਤੀ ਦਰਜ, DSP ਤੇ ਡਰੱਗ ਇੰਸਪੈਕਟਰ ਸਸਪੈਂਡ

ਪੰਜਾਬ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਆਪਣੀ ਜਾਂਚ ਦਾ ਘੇਰਾ ਪੂਰੀ ਤਰ੍ਹਾਂ ਵਿਸ਼ਾਲ ਕਰ ਦਿੱਤਾ ਹੈ। ਸੀਬੀਆਈ ਵੱਲੋਂ ਇਸ ਮਾਮਲੇ ਸੰਬੰਧੀ ਨਵੀਂ ਐੱਫਆਈਆਰ (FIR) ਦਰਜ ਕਰ ਲਈ ਗਈ ਹੈ।

ਪਰਵਿੰਦਰ ਝੋਟਾ ਕਤਲ ਕਾਂਡ : CBI ਨੇ ਨਵੀਂ FIR ਕੀਤੀ ਦਰਜ, DSP ਤੇ ਡਰੱਗ ਇੰਸਪੈਕਟਰ ਸਸਪੈਂਡ
tv9-punjabi
| Updated On: 21 Oct 2026 19:13 PM IST
Share

ਪੰਜਾਬ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਆਪਣੀ ਜਾਂਚ ਦਾ ਘੇਰਾ ਪੂਰੀ ਤਰ੍ਹਾਂ ਵਿਸ਼ਾਲ ਕਰ ਦਿੱਤਾ ਹੈ। ਸੀਬੀਆਈ ਵੱਲੋਂ ਇਸ ਮਾਮਲੇ ਸੰਬੰਧੀ ਨਵੀਂ ਐੱਫਆਈਆਰ (FIR) ਦਰਜ ਕਰ ਲਈ ਗਈ ਹੈ। ਜਾਂਚ ਟੀਮ ਨੇ ਮਾਨਸਾ ਪਹੁੰਚ ਕੇ ਪਰਵਿੰਦਰ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਘਰ ਵਿਖੇ ਮੁਲਾਕਾਤ ਕੀਤੀ ਅਤੇ ਸਾਰੇ ਮੈਂਬਰਾਂ ਦੇ ਵਿਸਥਾਰਪੂਰਵਕ ਬਿਆਨ ਕਲਮਬੰਦ ਕੀਤੇ। ਪਰਿਵਾਰ ਕੋਲੋਂ ਪੂਰੇ ਵੇਰਵੇ ਇਕੱਤਰ ਕਰਨ ਉਪਰੰਤ ਸੀਬੀਆਈ ਦੀ ਟੀਮ ਮੰਡੀ ਬੋਰਡ ਦੇ ਰੈਸਟ ਹਾਊਸ ਵਿਖੇ ਪਰਤ ਗਈ।

CBI ਦੀ ਦਸਤਕ ਮਗਰੋਂ ਵੱਡਾ ਪ੍ਰਸ਼ਾਸਕੀ ਐਕਸ਼ਨ

ਦੂਜੇ ਪਾਸੇ, ਸੀਬੀਆਈ ਦੀ ਜਾਂਚ ਸ਼ੁਰੂ ਹੁੰਦਿਆਂ ਹੀ ਪੰਜਾਬ ਸਰਕਾਰ ਵੀ ਵੱਡੇ ਹਰਕਤ ਵਿੱਚ ਆ ਗਈ ਹੈ। ਥਾਣਾ ਮੁਖੀ (SHO) ਇੰਸਪੈਕਟਰ ਜਯੰਤ ਕੌਰ ‘ਤੇ ਹੋਈ ਪਹਿਲੀ ਕਾਰਵਾਈ ਤੋਂ ਬਾਅਦ ਹੁਣ ਸਰਕਾਰ ਨੇ ਸਖ਼ਤ ਰੁਖ਼ ਅਪਣਾਉਂਦਿਆਂ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਵੀ ਸਰਕਾਰੀ ਸੇਵਾਵਾਂ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਪ੍ਰਸ਼ਾਸਨਿਕ ਪੱਧਰ ‘ਤੇ ਹੋਈ ਇਸ ਵੱਡੀ ਕਾਰਵਾਈ ਨੇ ਪੁਲਿਸ ਅਤੇ ਸਿਹਤ ਵਿਭਾਗ ਦੇ ਹਲਕਿਆਂ ਵਿੱਚ ਖਲਬਲੀ ਮਚਾ ਦਿੱਤੀ ਹੈ।

ਅੱਧੀ ਰਾਤ ਨੂੰ ਮਾਨਸਾ ਪੁੱਜੀ ਟੀਮ

ਸੀਬੀਆਈ ਦੀ ਟੀਮ ਮੰਗਲਵਾਰ ਅੱਧੀ ਰਾਤ ਨੂੰ ਹੀ ਮਾਨਸਾ ਪਹੁੰਚ ਗਈ ਸੀ। ਟੀਮ ਨੇ ਰਾਤ ਦੇ ਸਮੇਂ ਹੀ ਸਥਾਨਕ ਪੁਲਿਸ ਥਾਣੇ ਪਹੁੰਚ ਕੇ ਕਤਲ ਕਾਂਡ ਨਾਲ ਸਬੰਧਤ ਸਮੁੱਚਾ ਕੇਸ ਰਿਕਾਰਡ, ਦਸਤਾਵੇਜ਼ ਅਤੇ ਜ਼ਰੂਰੀ ਸਬੂਤ ਆਪਣੇ ਕੰਟਰੋਲ ਹੇਠ ਲੈ ਲਏ। ਸੀਬੀਆਈ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇੱਕ ਸੀਨੀਅਰ ਡੀਆਈਜੀ (DIG) ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਮਾਮਲੇ ਦੀ ਤਫ਼ਤੀਸ਼ ਬੜੀ ਬਾਰੀਕੀ ਨਾਲ ਅੱਗੇ ਵਧਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ (20 ਅਕਤੂਬਰ) ਇਸ ਕਤਲ ਕਾਂਡ ਦੀ ਪੜਤਾਲ ਸੀਬੀਆਈ ਹਵਾਲੇ ਕਰਨ ਦਾ ਰਸਮੀ ਐਲਾਨ ਕੀਤਾ ਸੀ। ਇਸ ਉਪਰੰਤ ਪੰਜਾਬ ਦੌਰੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਸੰਪਰਕ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਡੂੰਘਾਈ ਤੱਕ ਨਿਰਪੱਖ ਜਾਂਚ ਕਰਵਾਉਣ ਦਾ ਪੂਰਾ ਭਰੋਸਾ ਦਿੱਤਾ ਸੀ।

ਪੋਸਟਮਾਰਟਮ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਅਧਿਕਾਰੀਆਂ ਨੇ ਪਰਿਵਾਰ ਨੂੰ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਮਨਾ ਲਿਆ ਸੀ। ਇਸ ਮਗਰੋਂ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਧਰਨਾ ਸਥਾਨ ‘ਤੇ ਪਹੁੰਚੀ ਤਾਂ ਜੋ ਸੰਘਰਸ਼ ਕਰ ਰਹੇ ਸਾਥੀਆਂ ਨਾਲ ਇਸ ਬਾਰੇ ਰਾਏ-ਮਸ਼ਵਰਾ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਐਕਸ਼ਨ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਹੀ ਪੋਸਟਮਾਰਟਮ ਬਾਰੇ ਅੰਤਿਮ ਫ਼ੈਸਲਾ ਲਿਆ ਜਾਵੇਗਾ।

ਇਸੇ ਦੌਰਾਨ ਪੋਸਟਮਾਰਟਮ ਦੀ ਚਰਚਾ ਛਿੜਦਿਆਂ ਹੀ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਮਾਨਸਾ ਦੇ ਸਿਵਲ ਹਸਪਤਾਲ ਨੂੰ ਘੇਰ ਲਿਆ। ਉਹ ਕਿਸੇ ਵੀ ਹਾਲਤ ਵਿੱਚ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਨਾ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ, ਜਿਸ ਕਾਰਨ ਹਸਪਤਾਲ ਕੰਪਲੈਕਸ ਅਤੇ ਆਸ-ਪਾਸ ਤਣਾਅਪੂਰਨ ਸਥਿਤੀ ਬਣੀ ਹੋਈ ਹੈ।

ਪਰਵਿੰਦਰ ਝੋਟਾ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਲਗਾਏ ਗਏ ਧਰਨੇ ਦਾ ਅੱਜ 9ਵਾਂ ਦਿਨ ਹੈ। ਅਜੇ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਹੈ। ਮ੍ਰਿਤਕ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਜਦੋਂ ਤੱਕ ਪੂਰਾ ਇਨਸਾਫ਼ ਯਕੀਨੀ ਨਹੀਂ ਹੁੰਦਾ, ਓਦੋਂ ਤੱਕ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...