BJP ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ… CBI ਰੇਡ ਤੇ ਬੋਲੇ ਸੀਐਮ ਮਾਨ, ਕੇਜਰੀਵਾਲ ਨੇ ਦੱਸਿਆ ਭਾਜਪਾ ਦੀ ਬੌਖਲਾਹਟ
CBI Raid in Punjab-Chandigarh: ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਈਡੀ ਵੱਲੋਂ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਤੇ ਇਲਜ਼ਾਮ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਲਗਾਏ ਜਾ ਰਹੇ ਹਨ। ਰਾਜਬੀਰ ਸਿੰਘ ਘੁੰਮਣ ਨੇ ਵੀ ਆਪਣੇ ਖ਼ਿਲਾਫ਼ ਲਗਾਏ ਇਲਜ਼ਾਮਾਂ ਤੇ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਸੀ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ਤੇ ਸੀਬੀਆਈ ਦੀ ਰੈਡ ਹੋਈ ਹੈ, ਜਿਸਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਵੱਲੋਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਮੁਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਸੀਬੀਆਈ ਨੇ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ ਵੀ ਛਾਪਾ ਮਾਰਿਆ ਹੈ। ਹੁਣ ਪੰਜਾਬ ਵਿੱਚ ਵੀ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਘੜੀ ਜਾ ਰਹੀ ਹੈ। ਲੋਕਾਂ ਵੱਲੋਂ ਮੈਨੂੰ ਮਿਲ ਰਹੇ ਪਿਆਰ ਨੂੰ ਲੈ ਕੇ ਭਾਜਪਾ ਵਿੱਚ ਘਬਰਾਹਟ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਤੋਂ ਬਣਨ ਜਾ ਰਹੀ ਹੈ, ਇਸਨੂੰ ਲੈ ਕੇ ਵਿਰੋਧੀ ਡਰੇ ਹੋਏ ਹਨ।
ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ..
— Bhagwant Mann (@BhagwantMann) October 6, 2026
ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹੈ ਰੇਡ – ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਵੀ ਇਸ ਰੇਡ ਨੂੰ ਲੈ ਕੇ ਬੀਜੇਪੀ ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ਅਕਾਉਂਟ ਤੇ ਸੀਐਮ ਮਾਨ ਦੀ ਪੋਸਟ ਨੂੰ ਰਿਟਵੀਟ ਕਰਦਿਆਂ ਲਿਖਿਆ – ਚੋਣਾਂ ਤੋਂ ਦੋ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹੈ। ਜਦੋਂ ਤੋਂ ਭਾਜਪਾ ਸਰਕਾਰ ਕੇਂਦਰ ਵਿੱਚ ਸੱਤਾ ਵਿੱਚ ਆਈ ਹੈ, ਉਸਨੇ ਲਗਾਤਾਰ ਪੰਜਾਬੀਆਂ ਨਾਲ ਧੱਕਾ ਕੀਤਾ ਹੈ, ਚਾਹੇ ਉਹ ਕਿਸਾਨਾਂ ਦਾ ਵਿਰੋਧ ਹੋਵੇ, ਪੰਜਾਬ ਦੇ ਪਾਣੀ ਦਾ ਮੁੱਦਾ ਹੋਵੇ, ਜਾਂ ਪੰਜਾਬ ਯੂਨੀਵਰਸਿਟੀ। ਅਤੇ ਹੁਣ ਇਹ ਉਨ੍ਹਾਂ ਦੇ ਚੁਣੇ ਹੋਏ ਮੁੱਖ ਮੰਤਰੀ ਨਾਲ ਵੀ ਧੱਕਾ ਕਰ ਰਹੀ ਹੈ।
ਇਹ ਵੀ ਪੜ੍ਹੋ
चुनाव से दो महीने पहले पंजाब के मुख्यमंत्री कार्यालय पे CBI की रेड बीजेपी कि बौखलाहट का नतीजा है। जब से सेंटर में बीजेपी की सरकार आई है उसने पंजाबियों के साथ हमेशा ही धक्का किया है चाहे किसान आंदोलन हो, पंजाब के पानी का मुद्दा हो, पंजाब यूनिवर्सिटी का मुद्दा हो। और अब तो उनके चुने हुए मुख्यमंत्री के साथ भी धक्का कर रही। बीजेपी चुनाव लड़के पंजाब में जीत नहीं सकती तो ED-CBI के सहारे चुनाव लड़ना चाहती है। लेकिन पंजाबियों ने अपना मन बना लिया है और बीजेपी के CBI रेड का जवाब आने वाले चुनाव ने भगवंत मान को 100+ सीटों से जीता कर दोबारा मुख्यंत्री बना कर देंगे।
— Arvind Kejriwal (@ArvindKejriwal) October 6, 2026
ਸੀਬੀਆਈ ਨੇ ਮਾਰਿਆ ਛਾਪਾ
ਸੀਬੀਆਈ ਨੇ ਮੰਗਲਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੈਕਟਰ 2, ਚੰਡੀਗੜ੍ਹ ਸਥਿਤ ਕੋਠੀ ਨੰਬਰ 50 ਸਥਿਤ ਕੈਂਪ ਆਫਿਸ ‘ਤੇ ਛਾਪਾ ਮਾਰਿਆ। ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਹੇਠ ਸੀਬੀਆਈ ਦੀਆਂ ਟੀਮਾਂ ਮੋਹਾਲੀ ਅਤੇ ਸੰਗਰੂਰ ਵੀ ਪਹੁੰਚੀਆਂ।
ਸਰਕਾਰ ਨੇ SC ‘ਚ ਦਿੱਤੀ ਹੈ HC ਦੇ ਫੈਸਲੇ ਨੂੰ ਚੁਣੌਤੀ
ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਦੁਆਰਾ ਕਰਵਾਉਣ ਦੇ ਹੁਕਮ ਦਿੱਤੇ ਸਨ। ਰਾਜ ਸਰਕਾਰ ਨੇ ਇਸ ਹੁਕਮ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਵਿੱਚ ਕੱਲ੍ਹ ਜਾਂ ਪਰਸੋਂ ਹੋ ਸਕਦੀ ਹੈ।
ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ – ਸੀਐਮ ਮਾਨ
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਈਡੀ ਵੱਲੋਂ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਤੇ ਇਲਜ਼ਾਮ ਉਨ੍ਹਾਂ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਲਗਾਏ ਜਾ ਰਹੇ ਹਨ। ਉੱਥੇ ਹੀ, ਰਾਜਬੀਰ ਸਿੰਘ ਘੁੰਮਣ ਨੇ ਵੀ ਆਪਣੇ ਖ਼ਿਲਾਫ਼ ਲਗਾਏ ਇਲਜ਼ਾਮਾਂ ਤੇ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਹਨ ਤਾਂ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ, ਨਹੀਂ ਤਾਂ ਇਲਜ਼ਾਮ ਲਗਾਉਣ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
