ਹਰਚਰਨ ਸਿੰਘ ਭੁੱਲਰ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ, ਬੁੜੈਲ ਜੇਲ੍ਹ ਵਿੱਚ ਬੰਦ ਹੈ ਸਾਬਕਾ ਡੀਆਈਜੀ

Updated On: 

29 Oct 2025 19:00 PM IST

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ 16 ਅਕਤੂਬਰ ਨੂੰ ਮੋਹਾਲੀ ਵਿੱਚ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਹੁਣ ਭੁੱਲਰ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ।

ਹਰਚਰਨ ਸਿੰਘ ਭੁੱਲਰ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ, ਬੁੜੈਲ ਜੇਲ੍ਹ ਵਿੱਚ ਬੰਦ ਹੈ ਸਾਬਕਾ ਡੀਆਈਜੀ

ਸਾਬਕਾ DIG ਦਾ CBI ਨੇ ਲਿਆ ਰਿਮਾਂਡ, ਵਿਜੀਲੈਂਸ ਵੀ ਮੰਗ ਰਹੀ ਸੀ ਪ੍ਰੋਡਕਸ਼ਨ ਵਾਰੰਟ, ਕੋਰਟ ਵਿੱਚ ਹੋਈ ਪੇਸ਼ੀ

Follow Us On

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ ਹੁਣ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਹੈ। ਭੁੱਲਰ ਨੂੰ 16 ਅਕਤੂਬਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ੍ਹ ਵਿੱਚ ਬੰਦ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਤੋਂ ਇਲਾਵਾ ਇਹ ਸਾਬਕਾ ਡੀਆਈਜੀ ਭੁੱਲਰ ਖ਼ਿਲਾਫ਼ ਦਰਜ ਕੀਤਾ ਗਿਆ ਦੂਜਾ ਕੇਸ ਹੈ।

ਇਸ ਤੋਂ ਪਹਿਲਾਂ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਨੂੰ ਅੱਜ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ ਨੌਂ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ।

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ, ਚੰਡੀਗੜ੍ਹ ਨੇ 16 ਅਕਤੂਬਰ ਨੂੰ ਮੋਹਾਲੀ ਵਿੱਚ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ, ਚੰਡੀਗੜ੍ਹ ਦੀਆਂ ਅੱਠ ਟੀਮਾਂ ਨੇ ਇਸ ਮਾਮਲੇ ਦੇ ਸਬੰਧ ਵਿੱਚ ਸੱਤ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਿਨ੍ਹਾਂ ਵਿੱਚ ਅੰਬਾਲਾ, ਮੋਹਾਲੀ, ਚੰਡੀਗੜ੍ਹ ਅਤੇ ਰੋਪੜ ਸ਼ਾਮਲ ਹਨ। ਸੀਬੀਆਈ ਨੇ ਡੀਆਈਜੀ ਭੁੱਲਰ ਦੇ ਦਫ਼ਤਰ, ਘਰ, ਫਾਰਮ ਹਾਊਸ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ।

ਸੀਬੀਆਈ ਨੇ ਭੁੱਲਰ ਦੇ ਵਿਚੋਲੇ ਕ੍ਰਿਸ਼ਨੂੰ ਨੂੰ ਵੀ ਕੀਤਾ ਗ੍ਰਿਫ਼ਤਾਰ

ਸੀਬੀਆਈ ਟੀਮ ਨੇ ਸਵੇਰ ਤੋਂ ਹੀ ਮੋਹਾਲੀ ਦੇ ਕੰਪਲੈਕਸ ਦਫ਼ਤਰ ਅਤੇ ਸੈਕਟਰ 40, ਚੰਡੀਗੜ੍ਹ ਦੇ ਘਰ ਨੰਬਰ 1489 ਵਿੱਚ ਰਿਸ਼ਵਤਖੋਰੀ ਮਾਮਲੇ ਦੀ ਜਾਂਚ ਜਾਰੀ ਰੱਖੀ। ਸੀਬੀਆਈ ਨੇ ਭੁੱਲਰ ਦੇ ਵਿਚੋਲੇ ਕ੍ਰਿਸ਼ਨੂੰ ਨੂੰ ਵੀ ਗ੍ਰਿਫ਼ਤਾਰ ਕੀਤਾ, ਜੋ ਡੀਆਈਜੀ ਦੇ ਕਹਿਣ ‘ਤੇ ਹਰ ਮਹੀਨੇ ਸਕ੍ਰੈਪ ਡੀਲਰ ਕੋਲ ਜਾ ਕੇ ਉਸ ਵਿਰੁੱਧ ਦਰਜ ਐਫਆਈਆਰ ‘ਤੇ ਕਾਰਵਾਈ ਨਾ ਕਰਨ ਦੇ ਬਦਲੇ ਮਹੀਨਾਵਾਰ ਰਿਸ਼ਵਤ ਲੈਂਦਾ ਸੀ।