CD Scandal: ਕੈਬਨਿਟ ਮੰਤਰੀ ਕਟਾਰੂਚੱਕ ਦੀਆਂ ਵਧੀਆਂ ਮੁਸ਼ਕਿਲਾਂ, ਪੀੜਤ ਨੇ ਕੌਮੀ SC ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

Updated On: 

05 May 2023 19:11 PM

ਕਥਿਤ ਸੀਡੀ ਮਾਮਲੇ ਵਿੱਚ ਕੈਬਨਿਟ ਮੰਤਰੀ ਹੋਰ ਮੁਸ਼ਕਿਲ ਵਿੱਚ ਫਸ ਸਕਦੇ ਨੇ। ਕਮਿਸ਼ਨ ਨੂੰ ਭੇਜੀ ਗਈ ਸ਼ਿਕਾਇਤ ਵਿੱਚ ਪੀੜਤ ਨੇ ਲਿਖਿਆ ਮੁਲਜ਼ਮ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਪੰਜਾਬ ਸਰਕਾਰ ਉਸਦਾ ਸਾਥ ਦੇ ਰਹੀ ਹੈ। ਉੱਧਰ ਕਮਿਸ਼ਨ ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ।

CD Scandal: ਕੈਬਨਿਟ ਮੰਤਰੀ ਕਟਾਰੂਚੱਕ ਦੀਆਂ ਵਧੀਆਂ ਮੁਸ਼ਕਿਲਾਂ, ਪੀੜਤ ਨੇ ਕੌਮੀ SC ਕਮਿਸ਼ਨ ਨੂੰ ਦਿੱਤੀ ਸ਼ਿਕਾਇਤ
Follow Us On

ਪੰਜਾਬ ਨਿਊਜ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਸ਼ੁਕਰਵਾਰ ਪੀੜਤ ਨੇ ਕੈਬਨਿਟ ਮੰਤਰੀ ਖਿਲਾਫ ਐੱਸਸੀ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਰਾਸ਼ਟਰੀ ਅਨੁਸੂਚਿਤ ਜਾਤੀ ਪ੍ਰਧਾਨ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਪੀੜਤਾ ਨੇ ਕਿਹਾ ਕਿ ਕੈਬਨਿਟ ਮੰਤਰੀ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਰਿਹਾ। ਪੀੜਤ ਨੇ ਸ਼ਿਕਾਇਤ ਵਿੱਚ ਕਿਹਾ ਕਿ ਉਕਤ ਵਿਅਕਤੀ ਬਹੁਤ ਪ੍ਰਭਾਵਸ਼ਾਲੀ ਹੋਣ ਕਾਰਨ ਉਹ ਚੁੱਪ ਰਿਹਾ।

ਸ਼ਿਕਾਇਤ ਵਿੱਚ ਅੱਗੇ ਪੀੜਤ ਨੇ ਲਿਖਿਆ ਕਿ ਮੁਲਜ਼ਮ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਪੰਜਾਬ ਸਰਕਾਰ ਉਸ ਦਾ ਸਾਥ ਦੇ ਰਹੀ ਹੈ ਅਤੇ ਆਪਣੀ ਜਾਨ ਦੇ ਡਰੋਂ ਸ਼ਿਕਾਇਤਕਰਤਾ ਦਿੱਲੀ ਆਉਣ ਵਿੱਚ ਕਾਮਯਾਬ ਹੋ ਗਿਆ।

ਮੇਰੀ ਜਾਨ ਨੂੰ ਖਤਰਾ ਹੈ-ਪੀੜਤ

ਪੀੜਤ ਨੇ ਦੱਸਿਆ ਕਿ ਉਸ ਦੀ ਜਾਨ ਨੂੰ ਖਤਰਾ ਹੈ। ਪੀੜਤ ਨੇ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਦੋਸ਼ੀ ਵਿਅਕਤੀ ਪੰਜਾਬ ਸਰਕਾਰ ਦੇ ਪ੍ਰਭਾਵ ਹੇਠ ਹਰ ਉਸ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾ ਰਿਹਾ ਹੈ ਜੋ ਸ਼ਿਕਾਇਤਕਰਤਾ ਦੀ ਸੱਚਾਈ ਸਾਹਮਣੇ ਲਿਆਉਣ ਵਿੱਚ ਮਦਦ ਕਰ ਰਿਹਾ ਹੈ। ਦੂਜੇ ਪਾਸੇ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਐਨਸੀਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਨੋਟਿਸ ਜਾਰੀ ਕੀਤਾ ਹੈ।

ਵਿਜੇ ਸਾਂਪਲਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਸਕੱਤਰ ਪੰਜਾਬ ਅਤੇ ਡੀਜੀਪੀ ਗੌਰਵ ਯਾਦਵ ਨੂੰ ਨੋਟਿਸ ਦੇ ਕੇ ਰਿਪੋਰਟ ਮੰਗੀ ਹੈ। ਇਸ ਦੌਰਾਨ ਵਿਜੇ ਸਾਂਪਲਾ ਨੇ ਕਿਹਾ ਕਿ ਪੀੜਤਾ ਅਨੁਸਾਰ ਉਸ ਨੂੰ ਝੂਠੇ ਕੇਸ ਵਿੱਚ ਨਾ ਫਸਾਇਆ ਜਾਵੇ।

ਭਖ ਰਿਹਾ ਸੀਡੀ ਸਕੈਂਡਲ ਦਾ ਮਾਮਲਾ

ਪੰਜਾਬ ਦੇ ਕੈਬਨਿਟ ਮੰਤਰੀ ਦਾ ਕਥਿਤ ਅਸ਼ਲੀਲ ਸੀਡੀ ਸਕੈਂਡਲ ਦਾ ਮੁੱਦਾ ਇੱਕ ਬਾਰ ਮੁੱੜ ਭਖਦਾ ਨਜ਼ਰ ਆ ਰਿਹਾ ਹੈ। ਵਿਰੋਧੀਆਂ ਵੱਲੋਂ ਮੰਤਰੀ ਨੂੰ ਕੈਬਨਿਟ ਅਹੁਦੇ ਤੋਂ ਹਟਾਏ ਜਾਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਉਹ ਸਖਤ ਸਜ਼ਾ ਦੇਣ ਦੀ ਗੱਲ ਵੀ ਕਹਿ ਰਹੇ ਹਨ।

ਦਿੱਲੀ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਪੰਜਾਬ ਦੇ ਕੈਬਨਿਟ ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਹੈ। ਉਥੇ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੰਤਰੀ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹਿਦਾ ਹੈ।

ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਦਾਅਵਾ

ਦਿੱਲੀ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਇੱਕ ਸ਼ਖਸ ਦੀ ਵੀਡੀਓ ਟਵੀਟ ਕੀਤੀ ਹੈ। ਜਿਸ ਵਿੱਚ ਸਿਰਸਾ ਨੇ ਸਖਸ ਦੇ ਪੀੜਤ ਹੋਣ ਦਾ ਦਾਅਵਾ ਕੀਤਾ ਹੈ। ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ ਇਸ ਵੀਡੀਓ ਵਿੱਚ ਪੀੜਤ ਨੇ ਮੰਤਰੀ ਦਾ ਪਰਦਾਫਾਸ਼ ਕੀਤਾ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਜਾਣ- ਬੁੱਝ ਕੇ ਮਾਮਲੇ ਨੂੰ ਨਜ਼ਰਅੰਦਾਜ਼ ਕੀਤਾ ਹੈ।

ਮੰਤਰੀ ਨੂੰ ਤਰੁੰਤ ਬਰਖਾਸਤ ਕਰੇ ਸਰਕਾਰ – ਬਾਜਵਾ

ਕਥਿਤ ਅਸ਼ਲੀਲ ਸੀਡੀ ਸਕੈਂਡਲ ਦੇ ਮਾਮਲੇ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹੋ ਜਿਹੇ ਮੰਤਰੀ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਐਫ.ਆਈ.ਆਰ ਦਰਜ ਕਰ ਮੰਤਰੀ ਨੂੰ ਗ੍ਰਿਫਤਰਾ ਕਰ ਲੈਣਾ ਚਾਹਿਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਛੋਟੇ ਬੱਚੇ ਨਾਲ ਇਸ ਤਰ੍ਹਾਂ ਦੀ ਘਟੀਆ ਹਰਕਤ ਕਰਨ ਵਾਲੇ ਨੂੰ ਪੁਲਿਸ ਜਲਦ ਗ੍ਰਿਫਤਾਰ ਕਰੇ।

ਮੈਂ ਡਰਨ ਵਾਲਾ ਨਹੀਂ – ਸੁਖਪਾਲ ਖਹਿਰਾ

ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Singh Khaira) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੀ ਪੁਸ਼ਟੀ ਖੁਦ ਸੁਖਪਾਲ ਖਹਿਰਾ ਨੇ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਆਵਾਜ਼ ਉਠਾਈ ਹੈ। ਜਿਸ ਤਹਿਤ ਮੇਰੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਇਸ ਮਾਮਲੇ ਤੋਂ ਡਰਨ ਵਾਲੇ ਨਹੀਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ