ਪੰਜਾਬ ਦੇ ਰੇਲਵੇ ਸਟੇਸ਼ਨਾਂ ਦਾ ਤੇਜ ਹੋਵੇਗਾ ਵਿਕਾਸ, ਕੇਂਦਰ ਨੇ ਕੀਤੇ 5421 ਕੋਰੜ ਜਾਰੀ

Updated On: 

04 Feb 2025 11:06 AM IST

ਰੇਲ ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਰੇਲਵੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ 1,16,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪੁਰਾਣੇ ਪਟੜੀਆਂ ਅਤੇ ਸੁਰੱਖਿਆ ਪ੍ਰਣਾਲੀਆਂ ਨੂੰ ਅਪਗ੍ਰੇਡ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਰੇਲਵੇ ਸਟੇਸ਼ਨਾਂ ਦਾ ਤੇਜ ਹੋਵੇਗਾ ਵਿਕਾਸ, ਕੇਂਦਰ ਨੇ ਕੀਤੇ 5421 ਕੋਰੜ ਜਾਰੀ

ਰੇਲਵੇ ਸਟੇਸ਼ਨ ਦੀ ਪੁਰਾਣੀ ਤਸਵੀਰ

Follow Us On

Punjab Railway Station: ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਇੱਕ ਬਿਆਨ ਵਿੱਚ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸੂਬੇ ਨੂੰ 5421 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਰਕਮ 2009-2014 ਦੇ ਮੁਕਾਬਲੇ 24 ਗੁਣਾ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਕ੍ਰਮਵਾਰ 30 ਅਤੇ 34 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਤੇ ਕੁੱਲ੍ਹ 2271 ਕਰੋੜ ਰੁਪਏ ਦੀ ਲਾਗਤ ਆਵੇਗੀ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਸ ਵਾਰ ਰੇਲਵੇ ਨੂੰ ਬਜਟ ਵਿੱਚ ਵਧੇਰੇ ਫੰਡ ਮਿਲੇ ਹਨ। ਨਵੇਂ ਪ੍ਰੋਜੈਕਟ ਲਈ 4 ਲੱਖ 60 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਹਨ। ਇਸ ਵਿੱਚੋਂ 2 ਲੱਖ 30 ਹਜ਼ਾਰ ਕਰੋੜ ਰੁਪਏ ਪਟੜੀਆਂ ਨੂੰ ਦੁੱਗਣਾ ਅਤੇ ਤਿੰਨ ਗੁਣਾ ਕਰਨ ਲਈ ਖਰਚ ਕੀਤੇ ਜਾਣਗੇ। ਨਾਲ ਹੀ, ਦੇਸ਼ ਵਿੱਚ 6 ਨਵੀਆਂ ਹਾਈਡ੍ਰੋਜਨ ਰੇਲ ਗੱਡੀਆਂ ਚਲਾਈਆਂ ਜਾਣਗੀਆਂ।

ਇਨ੍ਹਾਂ ਸਟੇਸ਼ਨਾਂ ਦਾ ਹੋ ਰਿਹਾ ਨਵੀਨੀਕਰਨ

ਪੰਜਾਬ ਵਿੱਚ ਦਰਜਨਾਂ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਅਬੋਹਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਬਿਆਸ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ, ਫਿਲੌਰ, ਲੁਧਿਆਣਾ, ਮਾਨਸਾ ਅਤੇ ਮਲੇਰਕੋਟਲਾ ਵਰਗੇ ਪ੍ਰਮੁੱਖ ਸਟੇਸ਼ਨ ਸ਼ਾਮਲ ਹਨ। ਕੇਂਦਰ ਸਰਕਾਰ ਇਨ੍ਹਾਂ ਸਟੇਸ਼ਨਾਂ ਨੂੰ ਅੰਮ੍ਰਿਤ ਸਟੇਸ਼ਨਾਂ ਵਜੋਂ ਵਿਕਸਤ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ।

ਰੇਲ ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਰੇਲਵੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ 1,16,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪੁਰਾਣੇ ਪਟੜੀਆਂ ਅਤੇ ਸੁਰੱਖਿਆ ਪ੍ਰਣਾਲੀਆਂ ਨੂੰ ਅਪਗ੍ਰੇਡ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 382 ਕਿਲੋਮੀਟਰ ਨਵੇਂ ਟਰੈਕ ਵਿਛਾਏ ਗਏ ਹਨ, ਜੋ ਕਿ ਫਿਲੀਪੀਨਜ਼ ਦੇ ਪੂਰੇ ਰੇਲ ਨੈੱਟਵਰਕ ਤੋਂ ਵੱਧ ਹਨ।