Means of Meeting: ਕੀ ਪੰਜਾਬ ਵਿੱਚ ਕੁਝ ਵੱਡਾ ਹੋਣ ਜਾ ਰਿਹਾ ਹੈ? ਕੇਂਦਰੀ ਗ੍ਰਹਿ ਮੰਤਰਾਲਾ ਵੱਡੀ ਗਿਣਤੀ ਵਿਚ ਭੇਜ ਰਿਹਾ ਫੋਰਸ
Armed Forces in Punjab: ਪੰਜਾਬ ਵਿੱਚ ਹੋਲੇ ਮੁਹੱਲੇ ਤੋਂ ਪਹਿਲਾਂ ਕੇਂਦਰ ਸਰਕਾਰ ਸੂਬੇ ਵਿੱਚ ਕੇਂਦਰੀ ਹਥਿਆਰਬੰਦ ਬਲਾਂ ਦੀਆਂ 50 ਕੰਪਨੀਆਂ ਤਾਇਨਾਤ ਕਰਨ ਜਾ ਰਹੀ ਹੈ। ਸੀਐਮ ਭਗਵੰਤ ਮਾਨ ਨੇ ਖੁਦ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੁਰੱਖਿਆ ਦੇਣ ਦੀ ਬੇਨਤੀ ਕੀਤੀ ਸੀ।
ਕੀ ਪੰਜਾਬ ਵਿੱਚ ਕੁਝ ਵੱਡਾ ਹੋਣ ਜਾ ਰਿਹਾ ਹੈ? ਕੇਂਦਰੀ ਗ੍ਰਹਿ ਮੰਤਰਾਲਾ ਵੱਡੀ ਗਿਣਤੀ ਵਿਚ ਭੇਜ ਰਿਹਾ ਫੋਰਸ। Central forces sending force to punjab in big volume
ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਰਾਜ ਸਰਕਾਰ ਨੂੰ ਭੇਜੇ ਜਾਣ ਤੋਂ ਬਾਅਦ ਹੁਣ ਗ੍ਰਹਿ ਮੰਤਰਾਲਾ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 50 ਕੰਪਨੀਆਂ ਪੰਜਾਬ ਭੇਜਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਜਿਸ ਤਰ੍ਹਾਂ ਦੀ ਅਮਨ-ਕਾਨੂੰਨ ਦੀ ਸਥਿਤੀ ਦੇਖਣ ਨੂੰ ਮਿਲੀ ਹੈ, ਉਸ ਨੇ ਸੂਬੇ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਕੁਝ ਵੱਡਾ ਹੋਣ ਵਾਲਾ ਹੈ। ਹਥਿਆਰਬੰਦ ਪੁਲਿਸ ਬਲਾਂ ਦੀਆਂ ਇਹ ਕੰਪਨੀਆਂ ‘ਹੋਲਾ ਮੁਹੱਲਾ‘ ਤੋਂ ਪਹਿਲਾਂ ਤਾਇਨਾਤ ਕੀਤੀਆਂ ਜਾਣਗੀਆਂ।


