ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ‘ਚ ਜੁੱਟੀ ਮੋਦੀ ਸਰਕਾਰ, ਅੱਜ ਹੋਵੇਗੀ ਮੀਟਿੰਗ
ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹੀ ਉਹਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਚੁੱਕੀਆਂ ਹਨ। ਕੇਂਦਰ ਸਰਕਾਰ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰੇਗੀ। ਇਹ ਮੀਟਿੰਗ 12 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ।

ਕਿਸਾਨਾਂ ਦੇ ਪ੍ਰਦਰਸ਼ਨ ਦੀ ਪੁਰਾਣੀ ਤਸਵੀਰ
ਕਿਸਾਨ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰੇਗੀ। ਕਿਸਾਨ ਆਗੂ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨਾਲ ਗੱਲਬਾਤ ਕਰਨਗੇ। ਇਸ ਦੇ ਲਈ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਮੀਟਿੰਗ ਕਰਨ ਲਈ ਕਿਹਾ ਹੈ। ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਹੋਵੇਗੀ।
ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਆਗੂਆਂ ਦਰਮਿਆਨ ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ, ਸੈਕਟਰ 26 ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਥਾਨ ‘ਤੇ ਪਹਿਲੀ ਮੀਟਿੰਗ ਵੀ ਹੋਈ ਸੀ । ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ ਸਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਚੁੱਕੀਆਂ ਹਨ।