AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Maan-Shah Meeting: ਪੰਜਾਬ ਵਿੱਚ ਤੈਨਾਤ ਹੋਵੇਗੀ ਕੇਂਦਰੀ ਸੁਰੱਖਿਆ ਫੋਰਸ

Central Force in Punjab: ਪੰਜਾਬ ਅੰਦਰ ਮਾਰਚ ਮਹੀਨੇ ਦੌਰਾਨ ਦੇਸ਼ ਵਿਰੋਧੀ ਅਨਸਰ ਕੋਈ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ, ਲਿਹਾਜਾ ਭਗਵੰਤ ਮਾਨ ਵਲੋਂ ਕੇਂਦਰ ਤੋਂ ਵਾਧੂ ਫੋਰਸ ਪੰਜਾਬ ਲਈ ਮੰਗੀ ਗਈ ਹੈ ਅਤੇ ਇਨ੍ਹਾਂ ਫੋਰਸਾਂ ਨੂੰ ਜਲਦ ਪੰਜਾਬ ਚ ਤਾਇਨਾਤ ਕਰਨ ਦੀ ਗੱਲ ਵੀ ਆਖੀ ਗਈ ਹੈ।

Maan-Shah Meeting: ਪੰਜਾਬ ਵਿੱਚ ਤੈਨਾਤ ਹੋਵੇਗੀ ਕੇਂਦਰੀ ਸੁਰੱਖਿਆ ਫੋਰਸ
ਪੰਜਾਬ ਅੰਦਰ ਮਾਰਚ ਮਹੀਨੇ ਦੌਰਾਨ ਦੇਸ਼ ਵਿਰੋਧੀ ਅਨਸਰ ਕੋਈ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ,ਲਿਹਾਜਾ ਭਗਵੰਤ ਮਾਨ ਵਲੋਂ ਕੇਂਦਰ ਤੋਂ ਵਾਧੂ ਫੋਰਸ ਪੰਜਾਬ ਲਈ ਮੰਗੀ ਗਈ ਹੈ ਅਤੇ ਇਨ੍ਹਾਂ ਫੋਰਸਾਂ ਨੂੰ ਜਲਦ ਪੰਜਾਬ ’ਚ ਤਾਇਨਾਤ ਕਰਨ ਦੀ ਗੱਲ ਵੀ ਆਖੀ ਗਈ ਹੈ।
tv9-punjabi
| Updated On: 03 Mar 2023 10:27 AM IST
Share
ਪੰਜਾਬ ਦੀ ਵੱਡੀ ਖਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwat Maan) ਵਲੋਂ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ ਕੁੱਝ ਅਹਿਮ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਭਗਵੰਤ ਮਾਨ ਵਲੋਂ ਕੇਂਦਰੀ ਗ੍ਰਹਿ ਮੰਤਰੀ ਅੱਗੇ ਕੁੱਝ ਮੰਗਾਂ ਵੀ ਰੱਖੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੰਜਾਬ ਲਈ ਵਾਧੂ ਕੇਂਦਰੀ ਸੁਰੱਖਿਆ ਫੋਰਸ ਦੀ ਮੰਗ ਵੀ ਕੀਤੀ ਗਈ ਹੈ ਕਿਉਂਕਿ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਅੰਦਰ ਮਾਰਚ ਮਹੀਨੇ ਦੌਰਾਨ ਦੇਸ਼ ਵਿਰੋਧੀ ਅਨਸਰ ਕੋਈ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ,ਲਿਹਾਜਾ ਭਗਵੰਤ ਮਾਨ ਵਲੋਂ ਕੇਂਦਰ ਤੋਂ ਵਾਧੂ ਫੋਰਸ ਪੰਜਾਬ ਲਈ ਮੰਗੀ ਗਈ ਹੈ ਅਤੇ ਇਨ੍ਹਾਂ ਫੋਰਸਾਂ ਨੂੰ ਜਲਦ ਪੰਜਾਬ ਚ ਤਾਇਨਾਤ ਕਰਨ ਦੀ ਗੱਲ ਵੀ ਆਖੀ ਗਈ ਹੈ।

ਕੇਂਦਰ ਨੇ ਮਨਜੂਰ ਕੀਤੀ ਸੀਐੱਮ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਦੀ ਮੰਗ ਨੂੰ ਕੇਂਦਰ ਨੇ ਤੁਰੰਤ ਸਵੀਕਾਰ ਕਰ ਲਿਆ ਹੈ। ਜਿਸਦੇ ਚਲਦੇ 6 ਮਾਚਰ ਤੋਂ ਪਹਿਲਾਂ ਪਹਿਲਾਂ ਪੰਜਾਬ ਵਿੱਚ ਸੀ.ਆਰ.ਪੀ.ਐਫ. ਦੀ 20 ਤੋਂ ਵੱਧ ਕੰਪਨੀਆਂ ਤੈਨਾਤ ਹੋਣਗੀਆਂ। ਜੇਕਰ ਲੋੜ ਪੈਂਦੀ ਹੈ ਤਾਂ ਕੇਂਦਰ ਸਰਕਾਰ ਪੰਜਾਬ ਵਿੱਚ ਹੋਰ ਫੋਰਸ ਵੀ ਭੇਜਣ ਨੂੰ ਤਿਆਰ ਹੈ।ਇਨ੍ਹਾਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਟ ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਬਾਰਡਰ ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ ‘ਤੇ ਚਰਚਾ ਕੀਤੀ। ਭਗਵੰਤ ਮਾਨ ਨੇ ਅੱਗੇ ਲਿਖਿਆ ਕਿ ਇਸ ਮੀਟਿੰਗ ਵਿਚ ਸਰਹੱਦ ‘ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ ਤੇ ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਗਈ। ਇਸਤੋਂ ਇਲਾਵਾ ਭਗਵੰਤ ਮਾਨ ਨੇ ਲਿਖਿਆ ਕਿ ਉਨ੍ਹਾਂ ਕਾਨੂੰਨ ਵਿਵਸਥਾ ਦੇ ਮਸਲੇ ਤੇ ਕੇਂਦਰ-ਪੰਜਾਬ ਨੂੰ ਮਿਲ ਕੇ ਕੰਮ ਕਰਨ ਦੀ ਗੱਲ ਵੀ ਆਖੀ ਹੈ।

ਕਾਨੂੰਨ ਵਿਵਸਥਾ ਨੂੰ ਲੈ ਕੇ ਨਿਸ਼ਾਨੇ ‘ਤੇ ਹੈ ਸਰਕਾਰ

ਜਿਕਰਯੋਗ ਹੈ ਕਿ ਪੰਜਾਬ ਅੰਦਰ ਲੰਘੇ ਸਮੇਂ ਦੌਰਾਨ ਹੋਈਆਂ ਘਟਨਾਵਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਘੇਰਿਆ ਜਾ ਰਿਹਾ ਹੈ ਅਤੇ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ ਵੀ ਸ਼ੁਰੂ ਹੋਣ ਜਾ ਰਿਹਾ ਹੈ। ਲਿਹਾਜਾ ਅਜਿਹੇ ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਵਾਧੂ ਫੋਰਸ ਦੀ ਮੰਗ ਕਰਨਾ ਜਿਥੇ ਵੱਡਾ ਸਵਾਲ ਖੜੇ ਕਰਦੇ ਹੈ। ਉਥੇ ਹੀ ਇਸ ਨਾਲ ਇਹ ਵੀ ਸ਼ਪੱਸ਼ਟ ਹੁੰਦਾ ਹੈ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਇਹ ਵਾਧੂ ਫੋਰਸ ਪੰਜਾਬ ਚ ਤਾਇਨਤ ਕੀਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...