Cabbewal Updates: ਚੱਬੇਵਾਲ ਸੀਟ ਤੇ AAP ਦਾ ਦਬਦਬਾ, ਲਗਾਤਾਰ ਇਸ਼ਾਂਕ ਚੱਬੇਵਾਲ ਅੱਗੇ
Chabbewal Election Update:ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਇਸਾਂਕ ਚੱਬੇਵਾਲ ਨੂੰ 43 ਹਜ਼ਾਰ 600 ਤੋਂ ਜ਼ਿਆਦਾ ਵੋਟਾਂ ਮਿਲੀਆਂ ਹਨ। ਜਦੋਂਕਿ ਦੂਜੇ ਨੰਬਰ ਤੇ ਕਾਂਗਰਸ ਦੇ ਉਮੀਦਵਾਰ ਚੱਲ ਰਹੇ ਹਨ।
ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਜਾਰੀ ਹਨ। ਜੇਕਰ ਰੁਝਾਨਾਂ ਵੱਲ ਝਾਤ ਮਾਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਜਿੱਤ ਵੱਲ ਨੂੰ ਵਧਦੇ ਨਜ਼ਰ ਆ ਰਹੇ ਹਨ। ਉਹਨਾਂ ਨੇ 23 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਹਾਸਿਲ ਕਰ ਲਈ ਹੈ। ਜਦੋਂਕਿ ਉਹਨਾਂ ਦੇ ਵਿਰੋਧੀ ਉਮੀਦਵਾਰ ਰਣਜੀਤ ਕੁਮਾਰ ਨੂੰ 19 ਹਜ਼ਾਰ ਤੋਂ ਜ਼ਿਆਦਾ ਵੋਟਾਂ ਮਿਲੀਆਂ ਹਨ। ਹਾਲਾਂਕਿ ਅਜੇ ਰੁਝਾਨ ਹਨ ਪਰ ਕਈ ਵਾਰ ਦੇਖਣ ਵਿੱਚ ਆਇਆ ਹੈ ਕਿ ਵੱਡੀ ਲੀਡ ਜਿੱਤ ਵਿੱਚ ਤਬਦੀਲ ਹੋ ਜਾਂਦੀ ਹੈ।
ਪਹਿਲੀ ਵਾਰ ਚੋਣ ਲੜ ਰਹੇ ਹਨ ਇਸ਼ਾਂਕ
ਇਸ਼ਾਂਕ ਚੱਬੇਵਾਲ ਜ਼ਿਮਨੀ ਚੋਣ ਨਾਲ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਹਾਲਾਂਕਿ ਉਹਨਾਂ ਦਾ ਪਹਿਲਾਂ ਤੋਂ ਹੀ ਸਿਆਸਤ ਵਿੱਚ ਹੈ। ਪਰ ਇਸ਼ਾਂਕ ਲਈ ਇਹ ਚੋਣ ਉਹਨਾਂ ਦੇ ਸਿਆਸੀ ਕਰੀਅਰ ਦੀ ਚੰਗੀ ਸ਼ੁਰੂਆਤ ਮੰਨੀ ਜਾ ਰਹੀ ਹੈ।
ਪਿਤਾ ਨੇ ਬਦਲੀ ਪਾਰਟੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ਼ਾਂਕ ਚੱਬੇਵਾਲ ਦੇ ਪਿਤਾ ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਬਦਲ ਲਈ ਸੀ। ਉਸ ਸਮੇ ਉਹ ਕਾਂਗਰਸ ਦੇ ਵਿਧਾਇਕ ਸਨ। ਉਹਨਾਂ ਕਾਂਗਰਸ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ। ਜਿਸ ਤੋਂ ਬਾਅਦ ਉਹ AAP ਦੀ ਟਿਕਟ ਤੇ ਲੋਕ ਸਭਾ ਦੀ ਚੋਣ ਲੜੀ ਸੀ। ਉਹ ਹੁਸ਼ਿਆਰਪੁਰ ਤੋਂ ਸਾਂਸਦ ਬਣੇ। ਇਸ ਤੋਂ ਬਾਅਦ ਚੱਬੇਵਾਲ ਸੀਟ ਖਾਲੀ ਹੋ ਗਈ ਸੀ।
ਜਿਸ ਤੋਂ ਬਾਅਦ 20 ਨਵੰਬਰ ਨੂੰ ਚੱਬੇਵਾਲ ਦੀ ਜ਼ਿਮਨੀ ਚੋਣ ਤੇ ਵੋਟਿੰਗ ਹੋਈ ਸੀ। ਜਿਸ ਤੋਂ ਬਾਅਦ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਜਾਰੀ ਹੈ।
ਖ਼ਬਰ ਅਪਡੇਟ ਹੋ ਰਹੀ ਹੈ….