ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਖਿਲਾਫ ਪੇਸ਼ ਹੋਵੇਗਾ ਚਲਾਨ, ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ | Challan will be Filed against four former Congress ministers know Details in Punjabi Punjabi news - TV9 Punjabi

ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਖਿਲਾਫ ਪੇਸ਼ ਹੋਵੇਗਾ ਚਲਾਨ, ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ

Updated On: 

21 Aug 2024 01:00 AM

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤੇ ਜਾਣਗੇ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਆਗੂਆਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ।

ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਖਿਲਾਫ ਪੇਸ਼ ਹੋਵੇਗਾ ਚਲਾਨ, ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ

ਪੰਜਾਬ ਵਿਧਾਨ ਸਭਾ

Follow Us On

ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕਾਂਗਰਸ ਦੇ ਚਾਰ ਮੰਤਰੀਆਂ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ।

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤੇ ਜਾਣਗੇ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਆਗੂਆਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ।

ਮੁਲਜ਼ਮ ਧਰਮਸੋਤ ਜੰਗਲਾਤ ਘੁਟਾਲੇ ਵਿੱਚ ਸ਼ਾਮਲ

ਸਾਬਕਾ ਮੰਤਰੀ ਸਾਧੂ ਸਿੰਘ ‘ਤੇ ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਘੁਟਾਲੇ ਦਾ ਦੋਸ਼ ਹੈ। ਈਡੀ ਨੇ ਇਸ ਮਾਮਲੇ ਵਿੱਚ ਵੱਖਰਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 23712 594 ਰੁਪਏ ਸੀ, ਜਦੋਂ ਕਿ ਖਰਚਾ 87630 888 ਰੁਪਏ ਸੀ। ਜੋ ਆਮਦਨ ਨਾਲੋਂ 63918 292 ਰੁਪਏ ਵੱਧ ਸੀ। ਇਹ ਆਮਦਨ ਦੇ ਸਰੋਤਾਂ ਨਾਲੋਂ 269 ਵੱਧ ਸੀ।

ਆਮਦਨ ਨਾਲੋਂ 176.08 ਫੀਸਦੀ ਜ਼ਿਆਦਾ ਖਰਚ ਕੀਤਾ

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਵਿਜੀਲੈਂਸ ਨੇ ਜੁਲਾਈ 2023 ਵਿੱਚ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਮੁਤਾਬਕ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਕੁੱਲ ਆਮਦਨ 45218771 ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 124842692 ਰੁਪਏ ਖਰਚ ਕੀਤੇ ਗਏ। ਸੋਨੀ ਨੇ ਆਪਣੀ ਆਮਦਨ ਨਾਲੋਂ 79623921 ਰੁਪਏ ਭਾਵ 176.08 ਫੀਸਦੀ ਜ਼ਿਆਦਾ ਖਰਚ ਕੀਤੇ ਸਨ।

ਆਸ਼ੂ ਟੈਂਡਰ ਘੁਟਾਲੇ ‘ਚ ਗ੍ਰਿਫਤਾਰ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਹੁਣ ਈਡੀ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੁਝ ਦਿਨ ਪਹਿਲਾਂ ਉਸ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਸਨਅਤੀ ਪਲਾਟ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਘਰੋਂ ਕਾਫੀ ਨਕਦੀ ਵੀ ਬਰਾਮਦ ਹੋਈ ਹੈ। ਹੁਣ ਉਹ ਜ਼ਮਾਨਤ ‘ਤੇ ਬਾਹਰ ਹੈ।

ਇਹ ਵੀ ਪੜ੍ਹੋ: By Elections-ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਨੇ ਸੁਖਬੀਰ ਬਾਦਲ, ਦੌਰੇ ਨੇ ਛੇੜੀਆਂ ਚਰਚਾਵਾਂ

Exit mobile version