ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੋ ਰਹੀ ਬਰਸਾਤ , ਖੇਤਾਂ ਤੋਂ ਲੈਕੇ ਮੰਡੀਆਂ ਤੱਕ ਝੋਨਾ ਹੋ ਰਿਹਾ ਬਰਬਾਦ
ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਬਰਸਾਤ ਹੋ ਰਹੀ ਹੈ। ਜਿਸ ਕਾਰਨ ਖੇਤਾਂ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਬਰਬਾਦ ਹੋ ਰਹੀ ਹੈ। ਪਹਿਲਾਂ ਹੀ ਪੰਜਾਬ ਵਿੱਚ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਨੁਕਸਾਨ ਕੀਤਾ ਹੈ। ਉੱਧਰ ਮੌਸਮ ਵਿੱਚ ਆਏ ਬਦਲਾਅ ਦੇ ਕਾਰਨ ਸਿਹਤ ਮਹਿਰਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।ਮੌਸਮ ਵਿਭਾਗ ਨੇ ਸੂਬੇ ਦੇ 10 ਜਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਲੰਧਰ, ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਲੁਧਿਆਣਾ ਵਿੱਚ ਸਵੇਰੇ 10.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਨਿਊਜ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ (Punjab) ਦੇ ਕਈ ਹਿੱਸਿਆਂ ਵਿੱਚ ਸਵੇਰੇ 4 ਵਜੇ ਤੋਂ ਹੀ ਬਾਰਿਸ਼ ਜਾਰੀ ਹੈ। ਇਸ ਕਾਰਨ ਮੰਡੀਆਂ ਵਿੱਚ ਜਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫਸਲ ਪਹੁੰਚ ਗਈ ਹੈ ਉਹ ਚਿੰਤਾ ਵਿੱਚ ਹਨ। ਜਲੰਧਰ ‘ਚ ਲਗਾਤਾਰ ਮੀਂਹ ਪੈ ਰਿਹਾ ਹੈ। ਲੁਧਿਆਣਾ ਵਿੱਚ ਵੀ ਮੀਂਹ ਪੈ ਰਿਹਾ ਹੈ। ਪੂਰੇ ਪੰਜਾਬ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਅਤੇ ਮੀਂਹ ਸ਼ੁਰੂ ਹੋ ਗਿਆ ਹੈ। ਸਵੇਰ ਤੋਂ ਹੀ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਜਲੰਧਰ, (Jalandhar) ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਲੁਧਿਆਣਾ ਵਿੱਚ ਸਵੇਰੇ 10.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਸੋਮਵਾਰ ਨੂੰ ਪੰਜਾਬ ਭਰ ਵਿੱਚ ਮੀਂਹ ਪੈ ਸਕਦਾ ਹੈ। ਐਤਵਾਰ ਨੂੰ ਪੰਜਾਬ ਦੇ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਤੇ ਠੰਡ ਵੱਧ ਰਹੀ ਹੈ।
ਸਿਹਤ ਪ੍ਰਤੀ ਸਾਵਧਾਨ ਰਹਿਣ ਲਈ ਕਿਹਾ
ਮੌਸਮ ਵਿੱਚ ਆਏ ਬਦਲਾਅ ਦੇ ਮੱਦੇਨਜ਼ਰ ਸਿਹਤ ਮਾਹਿਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਮੌਸਮ ਵਿਭਾਗ (Jalandhar) ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਨੂੰ ਵੀ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਚਾਰ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਪਿਛਲੇ ਇੱਕ ਹਫ਼ਤੇ ਤੋਂ ਸ਼ਹਿਰ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਪਿਛਲੇ ਸੱਤ ਦਿਨਾਂ ਦੌਰਾਨ ਹੀ ਰਾਤ ਦੇ ਤਾਪਮਾਨ ਵਿੱਚ ਸੱਤ ਤੋਂ ਅੱਠ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਲੋਕ ਮਹਿਸੂਸ ਕਰ ਰਹੇ ਹਲਕੀ ਠੰਡ
ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਐਤਵਾਰ ਤੜਕੇ 3 ਵਜੇ ਤੋਂ ਸਵੇਰੇ 6 ਵਜੇ ਤੱਕ ਮਹਾਂਨਗਰਾਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਕਾਰਨ ਮੌਸਮ ਦਾ ਰੂਪ ਬਦਲ ਗਿਆ। ਲੋਕਾਂ ਨੇ ਸਵੇਰ ਤੋਂ ਹੀ ਹਲਕੀ ਠੰਡ ਮਹਿਸੂਸ ਕੀਤੀ। ਹਾਲਾਂਕਿ, ਸਵੇਰੇ ਦਸ ਵਜੇ ਤੋਂ ਬਾਅਦ ਬੱਦਲ ਖਿੰਡ ਗਏ ਅਤੇ ਸੂਰਜ ਚਮਕਿਆ।
ਸਵੇਰੇ ਹਵਾ ਵਿੱਚ ਨਮੀ 98 ਫੀਸਦੀ ਰਹੀ
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ਹਿਰ ਵਿੱਚ 3.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ ਵੱਧ ਤੋਂ ਵੱਧ ਤਾਪਮਾਨ 29.8 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ ਹਵਾ ਵਿੱਚ ਨਮੀ 98 ਫੀਸਦੀ ਰਹੀ। ਜਦੋਂ ਕਿ ਸ਼ਾਮ ਵੇਲੇ ਨਮੀ 87 ਫੀਸਦੀ ਰਹੀ। ਮੀਂਹ ਕਾਰਨ ਸ਼ਹਿਰ ਦੀ ਹਵਾ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਇਆ ਹੈ। ਮੀਂਹ ਤੋਂ ਬਾਅਦ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਵੀ ਸੁਧਾਰ ਹੋਇਆ ਹੈ।
ਇਹ ਵੀ ਪੜ੍ਹੋ
ਚਾਰ ਦਿਨ ਮੌਸਮ ਸਾਫ਼ ਰਹੇਗਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਚਾਰ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਪਿਛਲੇ ਇੱਕ ਹਫ਼ਤੇ ਤੋਂ ਸ਼ਹਿਰ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਪਿਛਲੇ ਸੱਤ ਦਿਨਾਂ ਦੌਰਾਨ ਹੀ ਰਾਤ ਦੇ ਤਾਪਮਾਨ ਵਿੱਚ ਸੱਤ ਤੋਂ ਅੱਠ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਬੱਚਿਆਂ ਅਤੇ ਬਜ਼ੁਰਗਾਂ ਪ੍ਰਤੀ ਸੁਚੇਤ ਰਹਿਣ ਲਈ ਕਿਹਾ
7 ਅਕਤੂਬਰ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਸੀ, ਜੋ ਹੁਣ 5.2 ਡਿਗਰੀ ਸੈਲਸੀਅਸ ਡਿੱਗ ਕੇ 29.9 ਡਿਗਰੀ ਸੈਲਸੀਅਸ ਰਹਿ ਗਿਆ ਹੈ। ਜਦੋਂ ਕਿ ਘੱਟੋ-ਘੱਟ ਤਾਪਮਾਨ 24.6 ਡਿਗਰੀ ਸੈਲਸੀਅਸ ਤੋਂ ਘੱਟ ਕੇ 18.2 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਦੇ ਮੱਦੇਨਜ਼ਰ ਸਿਹਤ ਮਾਹਿਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।