AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਦੀ ਮੇਜ਼ਬਾਨੀ, 4-5 ਨਵੰਬਰ ਨੂੰ ਮੋਹਾਲੀ ‘ਚ ਫ਼ਾਈਨਲ

ਪੰਜਾਬ ਦੇ ਖੇਡ ਇਤਿਹਾਸ ਵਿੱਚ ਇੱਕ ਨਵਾਂ ਸੁਨਹਿਰੀ ਅਧਿਆਏ ਜੁੜਨ ਜਾ ਰਿਹਾ ਹੈ। ਸੂਬੇ ਨੂੰ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੋਇਆ ਹੈ। ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਸਮੁੱਚੇ ਪੰਜਾਬ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਇਤਿਹਾਸਕ ਪਲ ਹੈ।

ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਦੀ ਮੇਜ਼ਬਾਨੀ, 4-5 ਨਵੰਬਰ ਨੂੰ ਮੋਹਾਲੀ 'ਚ ਫ਼ਾਈਨਲ
tv9-punjabi
| Updated On: 21 Oct 2026 18:17 PM IST
Share

ਪੰਜਾਬ ਦੇ ਖੇਡ ਇਤਿਹਾਸ ਵਿੱਚ ਇੱਕ ਨਵਾਂ ਸੁਨਹਿਰੀ ਅਧਿਆਏ ਜੁੜਨ ਜਾ ਰਿਹਾ ਹੈ। ਸੂਬੇ ਨੂੰ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੋਇਆ ਹੈ। ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਸਮੁੱਚੇ ਪੰਜਾਬ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਇਤਿਹਾਸਕ ਪਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੀ ਪੰਜਾਬ ਇਸ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦੇ ਯੋਗ ਬਣਿਆ ਹੈ। ਇਸ ਆਯੋਜਨ ਨਾਲ ਸੂਬੇ ਵਿੱਚ ਹਾਕੀ ਸਮੇਤ ਹੋਰਨਾਂ ਖੇਡਾਂ ਨੂੰ ਭਾਰੀ ਹੁਲਾਰਾ ਮਿਲੇਗਾ ਅਤੇ ਨੌਜਵਾਨ ਪੀੜ੍ਹੀ ਖੇਡ ਮੈਦਾਨਾਂ ਵੱਲ ਉਤਸ਼ਾਹਿਤ ਹੋਵੇਗੀ।

ਜਲੰਧਰ ‘ਚ ਲੀਗ ਮੁਕਾਬਲੇ, ਮੋਹਾਲੀ ‘ਚ ਹੋਵੇਗਾ ਖ਼ਿਤਾਬੀ ਫ਼ੈਸਲਾ

ਟੂਰਨਾਮੈਂਟ ਦੇ ਪ੍ਰੋਗਰਾਮ ਬਾਰੇ ਵੇਰਵੇ ਦਿੰਦਿਆਂ ਮੇਅਰ ਸਰਬਜੀਤ ਸਿੰਘ ਨੇ ਦੱਸਿਆ ਕਿ ਲੀਗ ਪੜਾਅ ਦੇ ਮੈਚ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿਖੇ ਖੇਡੇ ਜਾਣਗੇ। ਇਸ ਉਪਰੰਤ ਸੈਮੀਫ਼ਾਈਨਲ, ਤੀਜੇ ਸਥਾਨ ਲਈ ਮੁਕਾਬਲਾ ਅਤੇ ਗ੍ਰੈਂਡ ਫ਼ਾਈਨਲ ਮੈਚ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਕਰਵਾਏ ਜਾਣਗੇ। ਇਸ ਵੱਕਾਰੀ ਟੂਰਨਾਮੈਂਟ ਵਿੱਚ ਏਸ਼ੀਆ ਮਹਾਂਦੀਪ ਦੀਆਂ 6 ਪ੍ਰਮੁੱਖ ਟੀਮਾਂ—ਭਾਰਤ, ਬੰਗਲਾਦੇਸ਼, ਜਾਪਾਨ, ਚੀਨ, ਮਲੇਸ਼ੀਆ ਅਤੇ ਦੱਖਣੀ ਕੋਰੀਆ ਆਹਮੋ-ਸਾਹਮਣੇ ਹੋਣਗੀਆਂ। ਇਨ੍ਹਾਂ ਦਿਲਚਸਪ ਮੈਚਾਂ ਨਾਲ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਖੇਡ ਨਕਸ਼ੇ ‘ਤੇ ਹੋਰ ਜ਼ਿਆਦਾ ਮਜ਼ਬੂਤੀ ਨਾਲ ਚਮਕੇਗਾ।

ਸਟੇਡੀਅਮਾਂ ‘ਤੇ ਖ਼ਰਚੇ ਜਾ ਰਹੇ ਹਨ 25 ਕਰੋੜ ਰੁਪਏ

ਉਨ੍ਹਾਂ ਦੱਸਿਆ ਕਿ ਸਟੇਡੀਅਮਾਂ ਨੂੰ ਕੌਮਾਂਤਰੀ ਮਿਆਰਾਂ ਅਨੁਸਾਰ ਆਧੁਨਿਕ ਰੂਪ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰੀਬ 25 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਇਸ ਰਾਸ਼ੀ ਵਿੱਚੋਂ ਜਲੰਧਰ ਦੇ ਖੇਡ ਸਟੇਡੀਅਮਾਂ ਦੇ ਨਵੀਨੀਕਰਨ ਤੇ ਅਪਗ੍ਰੇਡੇਸ਼ਨ ਵਾਸਤੇ 16 ਕਰੋੜ ਰੁਪਏ ਅਤੇ ਮੋਹਾਲੀ ਦੇ ਸਟੇਡੀਅਮਾਂ ਦੇ ਬੁਨਿਆਦੀ ਢਾਂਚੇ ਲਈ ਲਗਭਗ 8.90 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਹ ਭਾਰੀ ਨਿਵੇਸ਼ ਸੂਬੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ।

ਇਕੱਲੇ ਮੋਹਾਲੀ ‘ਚ ਬਣ ਰਹੇ ਹਨ 32 ਸਟੇਡੀਅਮ

ਮੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ੁਰੂ ਹੋਈ ਖੇਡ ਕ੍ਰਾਂਤੀ ਦੇ ਹੁਣ ਜ਼ਮੀਨੀ ਪੱਧਰ ‘ਤੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਹੁਣ ਤੱਕ ਸੂਬੇ ਦੇ ਲਗਭਗ 40 ਹਜ਼ਾਰ ਖਿਡਾਰੀਆਂ ਨੂੰ ਕਰੀਬ 135 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਵੰਡ ਕੇ ਸਨਮਾਨਿਤ ਕਰ ਚੁੱਕੀ ਹੈ। ਇਸ ਤੋਂ ਇਲਾਵਾ ਸਮੁੱਚੇ ਪੰਜਾਬ ਵਿੱਚ ਨਵੇਂ ਸਟੇਡੀਅਮਾਂ ਦਾ ਨਿਰਮਾਣ ਜੰਗੀ ਪੱਧਰ ‘ਤੇ ਜਾਰੀ ਹੈ। ਇਕੱਲੇ ਮੋਹਾਲੀ ਸ਼ਹਿਰ ਵਿੱਚ ਹੀ ਕਰੀਬ 32 ਸਟੇਡੀਅਮ ਉਸਾਰੇ ਜਾ ਰਹੇ ਹਨ, ਜਿਸ ਨਾਲ ਸਥਾਨਕ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਭਰਪੂਰ ਮੌਕੇ ਪ੍ਰਾਪਤ ਹੋਣਗੇ।

ਸਟੇਡੀਅਮ ‘ਚ ਐਂਟਰੀ ਬਿਲਕੁਲ ਮੁਫ਼ਤ

ਸਰਬਜੀਤ ਸਿੰਘ ਨੇ ਕਿਹਾ ਕਿ ਖੇਡਾਂ ਨੂੰ ਹੱਲਾਸ਼ੇਰੀ ਦੇਣਾ ਸਿਰਫ਼ ਸਰਕਾਰ ਦਾ ਹੀ ਫ਼ਰਜ਼ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਵੱਡੀ ਗਿਣਤੀ ਵਿੱਚ ਸਟੇਡੀਅਮਾਂ ਵਿੱਚ ਪਹੁੰਚਣ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੁੱਚੇ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਸਟੇਡੀਅਮ ਵਿੱਚ ਦਾਖ਼ਲਾ ਪੂਰੀ ਤਰ੍ਹਾਂ ਮੁਫ਼ਤ ਰੱਖਿਆ ਗਿਆ ਹੈ।

ਉਨ੍ਹਾਂ ਮਾਪਿਆਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕਰਨ। ਮੇਅਰ ਨੇ ਦੁਹਰਾਇਆ ਕਿ ਮਾਨ ਸਰਕਾਰ ਪੰਜਾਬ ਅੰਦਰ ਖੇਡਾਂ ਨੂੰ ਰੋਜ਼ਾਨਾ ਜੀਵਨ ਸ਼ੈਲੀ ਤੇ ਸੱਭਿਆਚਾਰ ਦਾ ਹਿੱਸਾ ਬਣਾਉਣ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਤੇ ਉਸਾਰੂ ਦਿਸ਼ਾ ਵਿੱਚ ਲਗਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...