ਚੰਡੀਗੜ੍ਹ ਪ੍ਰਸ਼ਾਸਨ 'ਚ 4600 ਤੋਂ ਵੱਧ ਅਸਾਮੀਆਂ ਖਾਲੀ, ਮੌਜੂਦਾ ਮੁਲਾਜ਼ਮਾਂ 'ਤੇ ਕੰਮ ਦਾ ਵਾਧੂ ਬੋਝ | Chandigarh Administration posts vacant new data gulab chand kataria know full in punjabi Punjabi news - TV9 Punjabi

Posts Vacant: ਚੰਡੀਗੜ੍ਹ ਪ੍ਰਸ਼ਾਸਨ ‘ਚ 4600 ਤੋਂ ਵੱਧ ਅਸਾਮੀਆਂ ਖਾਲੀ, ਮੌਜੂਦਾ ਮੁਲਾਜ਼ਮਾਂ ‘ਤੇ ਕੰਮ ਦਾ ਵਾਧੂ ਬੋਝ

Updated On: 

20 Sep 2024 16:27 PM

Posts Vacant: ਇੰਨਾ ਹੀ ਨਹੀਂ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਵੀ ਕਈ ਅਹਿਮ ਅਸਾਮੀਆਂ ਖਾਲੀ ਹਨ। ਚੰਡੀਗੜ੍ਹ ਦੇ ਚੀਫ਼ ਕਮਿਸ਼ਨਰ ਦਾ ਅਹੁਦਾ ਪਿਛਲੇ 10 ਮਹੀਨਿਆਂ ਤੋਂ ਖਾਲੀ ਪਿਆ ਹੈ। ਸਾਬਕਾ ਕਮਿਸ਼ਨਰ ਅਰੁਣ ਕੁਮਾਰ ਨੇ ਦਸੰਬਰ 2023 ਵਿੱਚ ਅਸਤੀਫਾ ਦੇ ਦਿੱਤਾ ਸੀ, ਅਤੇ ਉਦੋਂ ਤੋਂ ਹੀ ਇਸ ਅਹੁਦੇ ਨੂੰ ਭਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਕਮਿਸ਼ਨਰ ਦੇ ਅਹੁਦੇ ਦੀ ਨਿਯੁਕਤੀ ਲਈ ਵੀ ਛੇ ਮਹੀਨੇ ਦਾ ਸਮਾਂ ਲਾਇਆ ਸੀ।

Posts Vacant: ਚੰਡੀਗੜ੍ਹ ਪ੍ਰਸ਼ਾਸਨ ਚ 4600 ਤੋਂ ਵੱਧ ਅਸਾਮੀਆਂ ਖਾਲੀ, ਮੌਜੂਦਾ ਮੁਲਾਜ਼ਮਾਂ ਤੇ ਕੰਮ ਦਾ ਵਾਧੂ ਬੋਝ

ਚੰਡੀਗੜ੍ਹ ਪ੍ਰਸ਼ਾਸਨ 'ਚ 4600 ਤੋਂ ਵੱਧ ਅਸਾਮੀਆਂ ਖਾਲੀ, ਮੌਜੂਦਾ ਮੁਲਾਜ਼ਮਾਂ 'ਤੇ ਕੰਮ ਦਾ ਵਾਧੂ ਬੋਝ

Follow Us On

Posts Vacant: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਇਕੱਠੇ ਕੀਤੇ ਅੰਕੜਿਆਂ ਅਨੁਸਾਰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਵੱਖ-ਵੱਖ ਵਿਭਾਗਾਂ ਵਿੱਚ 4,600 ਤੋਂ ਵੱਧ ਅਸਾਮੀਆਂ ਖਾਲੀ ਹਨ। ਪ੍ਰਸ਼ਾਸਨ ਨੇ ਇਹ ਜਾਣਕਾਰੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਿਰਦੇਸ਼ਾਂ ਤਹਿਤ ਸਾਂਝੀ ਕੀਤੀ ਹੈ। ਇਸ ਸਥਿਤੀ ਦਾ ਸਿੱਧਾ ਅਸਰ ਵਿਭਾਗਾਂ ਦੀ ਕਾਰਜ ਸਮਰੱਥਾ ਅਤੇ ਸੇਵਾਵਾਂ ‘ਤੇ ਪੈ ਰਿਹਾ ਹੈ।

ਇੱਕ ਮੀਡੀਆ ਅਦਾਰੇ ਵੱਲੋਂ ਕੀਤੇ ਗਏ ਵਿਸ਼ਲੇਸ਼ਣ ਮੁਤਾਬਕ ਇਨ੍ਹਾਂ ਅਸਾਮੀਆਂ ਕਾਰਨ ਮੌਜੂਦਾ ਮੁਲਾਜ਼ਮਾਂ ‘ਤੇ ਵਾਧੂ ਕੰਮ ਦਾ ਬੋਝ ਪੈ ਰਿਹਾ ਹੈ। ਇਸ ਨਾਲ ਸੇਵਾਵਾਂ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ ਹੈ। ਭਾਵੇਂ ਕੰਮ ‘ਤੇ ਆਮ ਦਿਖਾਈ ਦੇਣ ਦੇ ਯਤਨ ਕੀਤੇ ਜਾ ਰਹੇ ਹਨ, ਕਾਰਜ ਸਥਾਨ ‘ਤੇ ਟੀਚਿਆਂ ਨੂੰ ਅਮਲੀ ਤੌਰ ‘ਤੇ ਪੂਰਾ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਇਸ ਲਈ ਇਨ੍ਹਾਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਲੋੜ ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਵਿਭਾਗ ਅਨੁਸਾਰ ਅਸਾਮੀਆਂ ਅਤੇ ਭਰਤੀ ਪ੍ਰਕਿਰਿਆ

ਪ੍ਰਸ਼ਾਸਨ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਕੁੱਲ 4,625 ਅਸਾਮੀਆਂ ਵਿੱਚੋਂ 3,731 ਅਸਾਮੀਆਂ ਸਿੱਧੀ ਭਰਤੀ ਰਾਹੀਂ, 673 ਅਸਾਮੀਆਂ ਤਰੱਕੀ ਰਾਹੀਂ ਅਤੇ 221 ਅਸਾਮੀਆਂ ਡੈਪੂਟੇਸ਼ਨ ਰਾਹੀਂ ਭਰੀਆਂ ਜਾਣੀਆਂ ਹਨ। ਸਭ ਤੋਂ ਵੱਧ ਅਸਾਮੀਆਂ ਸਿੱਖਿਆ ਵਿਭਾਗ ਵਿੱਚ ਹਨ, ਜਿੱਥੇ 2200 ਤੋਂ ਵੱਧ ਅਸਾਮੀਆਂ ਖਾਲੀ ਹਨ। ਇਨ੍ਹਾਂ ਵਿੱਚ ਸਕੂਲ ਅਤੇ ਉੱਚ ਸਿੱਖਿਆ ਦੋਵੇਂ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਅਤੇ ਸਿਹਤ ਵਿਭਾਗ ਵਿੱਚ ਵੀ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਹਨ।

ਚੀਫ਼ ਕਮਿਸ਼ਨਰ ਦਾ ਅਹੁਦਾ ਵੀ ਖਾਲੀ

ਇੰਨਾ ਹੀ ਨਹੀਂ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਵੀ ਕਈ ਅਹਿਮ ਅਸਾਮੀਆਂ ਖਾਲੀ ਹਨ। ਚੰਡੀਗੜ੍ਹ ਦੇ ਚੀਫ਼ ਕਮਿਸ਼ਨਰ ਦਾ ਅਹੁਦਾ ਪਿਛਲੇ 10 ਮਹੀਨਿਆਂ ਤੋਂ ਖਾਲੀ ਪਿਆ ਹੈ। ਸਾਬਕਾ ਕਮਿਸ਼ਨਰ ਅਰੁਣ ਕੁਮਾਰ ਨੇ ਦਸੰਬਰ 2023 ਵਿੱਚ ਅਸਤੀਫਾ ਦੇ ਦਿੱਤਾ ਸੀ, ਅਤੇ ਉਦੋਂ ਤੋਂ ਹੀ ਇਸ ਅਹੁਦੇ ਨੂੰ ਭਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਕਮਿਸ਼ਨਰ ਦੇ ਅਹੁਦੇ ਦੀ ਨਿਯੁਕਤੀ ਲਈ ਵੀ ਛੇ ਮਹੀਨੇ ਦਾ ਸਮਾਂ ਲਾਇਆ ਸੀ।

ਪ੍ਰਸ਼ਾਸਨ ਨੇ ਕਈ ਸਾਲਾਂ ਤੋਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਵਿੱਚ ਢਿੱਲ-ਮੱਠ ਦਿਖਾਈ ਜਿਸ ਕਾਰਨ ਕੁਝ ਅਸਾਮੀਆਂ ਖ਼ਤਮ ਮੰਨੀਆਂ ਗਈਆਂ। ਹਾਲਾਂਕਿ, ਹਾਲ ਹੀ ਵਿੱਚ ਕੁਝ ਅਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਅਤੇ ਭਰਤੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਸਿੱਖਿਆ ਵਿਭਾਗ ਨੇ 1000 ਤੋਂ ਵੱਧ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਲਗਭਗ ਪੂਰੀ ਕਰ ਲਈ ਹੈ, ਜਿਸ ਵਿੱਚ 396 ਜੇਬੀਟੀ, 303 ਟੀਜੀਟੀ, 100 ਪੀਜੀਟੀ, 100 ਐਨਟੀਟੀ ਅਤੇ 98 ਵਿਸ਼ੇਸ਼ ਅਧਿਆਪਕ ਸ਼ਾਮਲ ਹਨ।

ਨਵੀਆਂ ਭਰਤੀਆਂ ਦੀ ਉਮੀਦ

ਪ੍ਰਸ਼ਾਸਨ ਦੁਆਰਾ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਹੀ ਭਰੇ ਜਾਣ ਦੀ ਆਸ ਹੈ। ਇਸ ਨਾਲ ਨਾ ਸਿਰਫ਼ ਕੰਮ ਦੀ ਕੁਸ਼ਲਤਾ ਵਿੱਚ ਸੁਧਾਰ ਹੋਵੇਗਾ ਸਗੋਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਵੇਗਾ। ਯੂਟੀ ਪ੍ਰਸ਼ਾਸਨ ਦੇ ਅਧੀਨ 30 ਵਿਭਾਗਾਂ ਵਿੱਚ ਕੁੱਲ 4,625 ਅਸਾਮੀਆਂ ਖਾਲੀ ਹਨ। ਇਨ੍ਹਾਂ ਵਿੱਚੋਂ 3731 ਅਸਾਮੀਆਂ ਸਿੱਧੀ ਭਰਤੀ ਰਾਹੀਂ, 673 ਪਦਉਨਤੀ ਅਤੇ 221 ਅਸਾਮੀਆਂ ਡੈਪੂਟੇਸ਼ਨ ਰਾਹੀਂ ਭਰੀਆਂ ਜਾਣੀਆਂ ਹਨ।

Exit mobile version