ਹੈਦਰਾਬਾਦ-ਚੰਡੀਗੜ੍ਹ ਫਲਾਈਟ 'ਚ ਬੰਬ ਹੋਣ ਦੀ ਮਿਲੀ ਸੂਚਨਾ, ਦਹਿਸ਼ਤ ਦਾ ਮਾਹੌਲ | chandigarh airport bomb threat in flight know full in punjabi Punjabi news - TV9 Punjabi

Bomb Threat: ਹੈਦਰਾਬਾਦ-ਚੰਡੀਗੜ੍ਹ ਫਲਾਈਟ ‘ਚ ਬੰਬ ਹੋਣ ਦੀ ਮਿਲੀ ਸੂਚਨਾ, ਦਹਿਸ਼ਤ ਦਾ ਮਾਹੌਲ

Updated On: 

19 Oct 2024 19:12 PM

Chandigarh Airport: ਏਅਰਲਾਈਨ ਨੇ ਕਿਹਾ ਕਿ ਧਮਕੀ ਤੋਂ ਬਾਅਦ, ਚੰਡੀਗੜ੍ਹ ਪਹੁੰਚਣ 'ਤੇ ਫਲਾਈਟ ਨੂੰ ਆਈਸੋਲੇਟ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ ਸੀ। ਜਹਾਜ਼ ਦੀ ਜਾਂਚ 'ਚ ਕਿਸੇ ਤਰ੍ਹਾਂ ਦਾ ਕੁਝ ਵੀ ਨਹੀਂ ਮਿਲਿਆ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਫਿਲਹਾਲ ਇਸ ਸਬੰਧੀ ਏਅਰਪੋਰਟ ਅਥਾਰਟੀ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ

Bomb Threat: ਹੈਦਰਾਬਾਦ-ਚੰਡੀਗੜ੍ਹ ਫਲਾਈਟ ਚ ਬੰਬ ਹੋਣ ਦੀ ਮਿਲੀ ਸੂਚਨਾ, ਦਹਿਸ਼ਤ ਦਾ ਮਾਹੌਲ

ਹੈਦਰਾਬਾਦ-ਚੰਡੀਗੜ੍ਹ ਫਲਾਈਟ 'ਚ ਬੰਬ ਹੋਣ ਦੀ ਮਿਲੀ ਸੂਚਨਾ, ਦਹਿਸ਼ਤ ਦਾ ਮਾਹੌਲ

Follow Us On

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੀ ਫਲਾਈਟ ਨੰਬਰ 6-ਈ (108) ‘ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਉਕਤ ਉਡਾਣ ‘ਚ ਬੰਬ ਹੋਣ ਦੀ ਸੂਚਨਾ ਸੀ। ਸੂਚਨਾ ਮਿਲਣ ਤੋਂ ਬਾਅਦ ਪੂਰੇ ਏਅਰਪੋਰਟ ‘ਤੇ ਵੱਖ-ਵੱਖ ਪੁਲਿਸ ਪਾਰਟੀਆਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ।

ਏਅਰਲਾਈਨ ਨੇ ਕਿਹਾ ਕਿ ਧਮਕੀ ਤੋਂ ਬਾਅਦ, ਚੰਡੀਗੜ੍ਹ ਪਹੁੰਚਣ ‘ਤੇ ਫਲਾਈਟ ਨੂੰ ਆਈਸੋਲੇਟ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ ਸੀ। ਜਹਾਜ਼ ਦੀ ਜਾਂਚ ‘ਚ ਕਿਸੇ ਤਰ੍ਹਾਂ ਦਾ ਕੁਝ ਵੀ ਨਹੀਂ ਮਿਲਿਆ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਫਿਲਹਾਲ ਇਸ ਸਬੰਧੀ ਏਅਰਪੋਰਟ ਅਥਾਰਟੀ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਵੱਖ ਵੱਖ ਮਾਮਲਿਆਂ ਵਿੱਚ 6 ਮਾਮਲੇ ਹੋ ਚੁੱਕੇ ਨੇ ਦਰਜ

ਲਗਾਤਾਰ ਧਮਕੀਆਂ ਦੇ ਵਿਚਕਾਰ, ਦਿੱਲੀ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 6 ਐਫਆਈਆਰ ਦਰਜ ਕਰ ਚੁੱਕੀ ਹੈ। ਦੂਜੇ ਪਾਸੇ, ਸਰਕਾਰ ਨੇ ਜਹਾਜ਼ ਵਿੱਚ ਬੰਬ ਹੋਣ ਦਾ ਝੂਠਾ ਦਾਅਵਾ ਕਰਨ ਵਾਲੇ 10 ਸੋਸ਼ਲ ਮੀਡੀਆ ਅਕਾਉਂਟਸ ਨੂੰ ਬਲਾਕ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੀਆਂ ਸਾਈਬਰ ਇਕਾਈਆਂ ਨੂੰ ਧਮਕੀ ਦੇਣ ਵਾਲੇ ਸੋਸ਼ਲ ਮੀਡੀਆ ਖਾਤਿਆਂ ਨੂੰ ਟਰੈਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਖਾਤੇ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਹਨ।

ਇਸ ਤੋਂ ਪਹਿਲਾਂ ਕਈ ਫਲਾਈਟਾਂ ਨੂੰ ਮਿਲ ਚੁੱਕੀ ਹੈ ਧਮਕੀ

ਫਲਾਈਟ ਵਿੱਚ ਬੰਬ ਹੋਣ ਦੀ ਧਮਕੀ ਮਿਲਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਮੁੰਬਈ ਵਿੱਚ ਵਿਸਤਾਰਾ ਦੀ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਸੁਰੱਖਿਆ ਏਜੰਸੀਆਂ ਅਲਰਟ ਹੋਈਆਂ ਸਨ। ਇਸ ਤੋਂ ਪਹਿਲਾਂ 15-16 ਅਕਤੂਬਰ ਨੂੰ ਦਿੱਲੀ ਅਤੇ ਮੁੰਬਈ ਦੇ ਹਵਾਈ ਅੱਡਿਆਂ ਉੱਪਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਫਿਲਹਾਲ ਸੁਰੱਖਿਆ ਏਜੰਸੀਆਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।

9 ਅਕਤੂਬਰ ਨੂੰ ਲੰਦਨ ਜਾ ਰਹੀ ਫਲਾਈਟ ਵਿੱਚ ਇੱਕ ਟਿਸ਼ੂ ਪੇਪਰ ਤੇ ਬੰਬ ਹੋਣ ਦੀ ਧਮਕੀ ਲਿਖੀ ਗਈ ਸੀ। ਜਿਸ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ ਸੀ।

Exit mobile version