ਪੰਜਾਬ ‘ਚ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਗਰਮਾਈ ਸਿਆਸਤ, ਭਾਜਪਾ ਦਾ ਇਲਜ਼ਾਮ-ਸਰਕਾਰ ਕਰ ਰਹੀ ਸ਼ਹੀਦ ਦਾ ਅਪਮਾਨ

Updated On: 

01 Dec 2024 21:19 PM

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਹਰ ਕੋਈ ਜਾਣਦਾ ਹੈ। ਭਾਜਪਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੇ ਹੱਕ ਵਿੱਚ ਨਹੀਂ ਸੀ। ਹੁਣ ਇਹ ਸਾਰਾ ਡਰਾਮਾ ਕੀਤਾ ਜਾ ਰਿਹਾ ਹੈ। ਬੁੱਤ ਦੇ ਉਦਘਾਟਨ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਜਲਦੀ ਹੀ ਇਸ ਦਾ ਉਦਘਾਟਨ ਕਰਨਗੇ।

ਪੰਜਾਬ ਚ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਗਰਮਾਈ ਸਿਆਸਤ, ਭਾਜਪਾ ਦਾ ਇਲਜ਼ਾਮ-ਸਰਕਾਰ ਕਰ ਰਹੀ ਸ਼ਹੀਦ ਦਾ ਅਪਮਾਨ

Photo Credit: X Platform

Follow Us On

ਚੰਡੀਗੜ੍ਹ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ‘ਤੇ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਸਰਕਾਰ ਨੂੰ 72 ਘੰਟਿਆਂ ਅੰਦਰ ਬੁੱਤ ਦਾ ਉਦਘਾਟਨ ਕਰਨ ਦਾ ਅਲਟੀਮੇਟਮ ਦਿੱਤਾ ਸੀ, ਜੋ ਅੱਜ (1 ਦਸੰਬਰ) ਨੂੰ ਪੂਰਾ ਹੋ ਗਿਆ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਕੋਲ ਪੂਰੇ ਦਿਨ ਦਾ ਸਮਾਂ ਹੈ।

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਹਰ ਕੋਈ ਜਾਣਦਾ ਹੈ। ਭਾਜਪਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੇ ਹੱਕ ਵਿੱਚ ਨਹੀਂ ਸੀ। ਹੁਣ ਇਹ ਸਾਰਾ ਡਰਾਮਾ ਕੀਤਾ ਜਾ ਰਿਹਾ ਹੈ। ਬੁੱਤ ਦੇ ਉਦਘਾਟਨ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਜਲਦੀ ਹੀ ਇਸ ਦਾ ਉਦਘਾਟਨ ਕਰਨਗੇ।

ਭਾਜਪਾ ਨੇ 10 ਸਾਲ ਤੱਕ ਨਾਮ ਦਾ ਵਿਰੋਧ ਕੀਤਾ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ 10 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਰਹੀ। ਪਰ ਉਹ ਭਾਜਪਾ ਵਾਲਿਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਸ ਸਮੇਂ ਉਹ ਹੰਗਾਮਾ ਕਰਦੇ ਰਹੇ ਕਿ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਨਾ ਰੱਖਿਆ ਜਾਵੇ। ਹਰਿਆਣਾ ਦੇ ਭਾਜਪਾ ਆਗੂ ਏਅਰਪੋਰਟ ਦਾ ਨਾਂ ਮੰਗਲ ਸੇਨ ਦੇ ਨਾਂ ‘ਤੇ ਰੱਖਣਾ ਚਾਹੁੰਦੇ ਸਨ।

ਸੀ.ਐਮ.ਭਗਵੰਤ ਮਾਨ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਥੇ ਭਗਤ ਸਿੰਘ ਦਾ ਬੁੱਤ ਵੀ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇਸ ਦਾ ਉਦਘਾਟਨ ਕਰਨਾ ਹੈ। ਹੁਣ ਭਾਜਪਾ ਬੁੱਤ ਨੂੰ ਲੈ ਕੇ ਡਰਾਮਾ ਕਰ ਰਹੀ ਹੈ।

ਭਾਜਪਾ ਵਾਲਿਆਂ ਨੇ ਭਗਤ ਸਿੰਘ ਨੂੰ ਹਮੇਸ਼ਾ ਨਫ਼ਰਤ ਕੀਤੀ ਹੈ। ਪੰਜਾਬ ਦੇ ਲੋਕ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਦੇ ਨਾਲ ਹੀ ‘ਆਪ’ ਦੇ ਬੁਲਾਰੇ ਨੀਲ ਗਰਗ ਦਾ ਕਹਿਣਾ ਹੈ ਕਿ ਇਕ ਤੋਂ ਬਾਅਦ ਇਕ ਚੋਣ ਜ਼ਾਬਤਾ ਲਗਾਇਆ ਗਿਆ। ਜਿਸ ਤੋਂ ਬਾਅਦ ਇਹ ਕੰਮ ਠੱਪ ਹੋ ਗਿਆ।

ਭਾਜਪਾ ਨੇ ਦਿੱਤਾ ਅਲਟੀਮੇਟਮ

ਸ਼ੁੱਕਰਵਾਰ ਨੂੰ ਭਾਜਪਾ ਨੇ ਪੰਜਾਬ ਸਰਕਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦਾ ਅਲਟੀਮੇਟਮ ਦਿੱਤਾ ਹੈ। ਬੁੱਤ ਨੂੰ ਛੇ ਮਹੀਨਿਆਂ ਤੋਂ ਪਰਦੇ ਨਾਲ ਢੱਕਿਆ ਹੋਇਆ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੇਕਰ ਸੋਮਵਾਰ ਸਵੇਰ ਤੱਕ ਮੂਰਤੀ ਤੋਂ ਪਰਦਾ ਨਾ ਹਟਾਇਆ ਗਿਆ ਤਾਂ ਉਹ ਖੁਦ ਨੌਜਵਾਨਾਂ ਨਾਲ ਮਿਲ ਕੇ ਇਸ ਦਾ ਉਦਘਾਟਨ ਕਰਨਗੇ।

35 ਫੁੱਟ ਉੱਚਾ ਹੈ ਬੁੱਤ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦੇ ਜਨਮ ਦਿਨ ‘ਤੇ ਲਗਾਇਆ ਗਿਆ ਹੈ। ਸੀਐਮ ਭਗਵੰਤ ਮਾਨ 28 ਸਤੰਬਰ ਨੂੰ ਇਸ ਬੁੱਤ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਪਰ ਇਸ ਦੌਰਾਨ ਉਨ੍ਹਾਂ ਦੀ ਤਬੀਅਤ ਖ਼ਰਾਬ ਰਹੀ। ਇਸ ਤੋਂ ਬਾਅਦ ਇਹ ਕੰਮ ਅੱਧ ਵਿਚਾਲੇ ਹੀ ਛੱਡ ਦਿੱਤਾ ਗਿਆ।

Exit mobile version