Mission Rojgar- ਜਲਦ ਖੁੱਲ੍ਹਣਗੇ 30 ਮੁਹੱਲਾ ਕਲੀਨਿਕ, CM ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ | Chandigarh Chief Minister Bhagwant Mann appointment letters know full in punjabi Punjabi news - TV9 Punjabi

Mission Rojgar- ਪੰਜਾਬ ‘ਚ ਜਲਦ ਖੁੱਲ੍ਹਣਗੇ 30 ਹੋਰ ਮੁਹੱਲਾ ਕਲੀਨਿਕ, CM ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Updated On: 

07 Sep 2024 16:39 PM

Mission Rojgar-ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿੱਚ ਹੋਏ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਹੁਣ ਤੱਕ 16 ਟੋਲ ਪਲਾਜੇ ਬੰਦ ਕਰ ਚੁੱਕੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਰੋਜ਼ਾਨਾ ਪੰਜਾਬ ਦੇ ਲੋਕਾਂ ਨੂੰ ਲੱਖਾਂ ਰੁਪਏ ਦਾ ਫਾਇਦਾ ਹੋ ਰਿਹਾ ਹੈ।

Mission Rojgar- ਪੰਜਾਬ ਚ ਜਲਦ ਖੁੱਲ੍ਹਣਗੇ 30 ਹੋਰ ਮੁਹੱਲਾ ਕਲੀਨਿਕ, CM ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Mission Rojgar- ਜਲਦ ਖੁੱਲ੍ਹਣਗੇ 30 ਮੁਹੱਲਾ ਕਲੀਨਿਕ, CM ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Follow Us On

Mission Rojgar- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਰੁਜ਼ਗਾਰ ਮੁਹਿੰਮ ਦੇ ਤਹਿਤ ਅੱਜ (ਸ਼ਨੀਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ ਦੇ ਨਵ ਨਿਯੁਕਤ 293 ਉਮੀਦਵਾਰਾਂ ਨੂੰ ਦਿੱਤੇ ਗਏ। ਇਸ ਮੌਕੇ ਨਵ- ਨਿਯੁਕਤ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਉਹਨਾਂ ਦੀ ਸਰਕਾਰ 44 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਚੁੱਕੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਅਜੇ ਵੀ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹਨ। ਉਹ ਇਸ ਗੱਲ ਤੇ ਯਕੀਨ ਹੀ ਨਹੀਂ ਕਰ ਪਾ ਰਹੇ। ਵਿਰੋਧੀ ਧਿਰਾਂ ਦੇ ਲੀਡਰ ਹਮੇਸ਼ਾ ਉਹਨਾਂ ਦੀ ਅਲੋਚਨਾ ਕਰਦੇ ਰਹਿੰਦੇ ਹਨ।

16 ਟੋਲ ਪਲਾਜ਼ੇ ਕੀਤੇ ਬੰਦ- ਮਾਨ

ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿੱਚ ਹੋਏ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਹੁਣ ਤੱਕ 16 ਟੋਲ ਪਲਾਜੇ ਬੰਦ ਕਰ ਚੁੱਕੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਰੋਜ਼ਾਨਾ ਪੰਜਾਬ ਦੇ ਲੋਕਾਂ ਨੂੰ ਲੱਖਾਂ ਰੁਪਏ ਦਾ ਫਾਇਦਾ ਹੋ ਰਿਹਾ ਹੈ।

ਉਹਨਾਂ ਨੇ ਪਿਛਲੀਆਂ ਸਰਕਾਰਾਂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਆਸੀ ਲੀਡਰਾਂ ਨੇ ਟੋਲ ਪਲਾਜਿਆਂ ਦੇ ਨਾਮ ਤੇ ਲੋਕਾਂ ਦੀ ਲੁੱਟ ਕੀਤੀ ਸੀ। ਉਹਨਾਂ ਨੇ ਕੰਪਨੀਆਂ ਨਾਲ 25-25 ਸਾਲਾਂ ਦੇ ਕਰਾਰ ਕਰ ਲਏ ਸਨ। ਪੰਜਾਬ ਹੁਣ ਉਹਨਾਂ ਦੀ ਸਰਕਾਰ ਨੇ ਟੋਲ ਪਲਾਜਿਆਂ ਨੂੰ ਖ਼ਤਮ ਕਰਨ ਦਾ ਕੰਮ ਕੀਤਾ ਹੈ।

ਖੁੱਲ੍ਹਣਗੇ ਨਵੇਂ ਮੁਹੱਲਾ ਕਲੀਨਿਕ-ਬਲਬੀਰ ਸਿੰਘ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਲੋਕਾਂ ਲਈ ਬਹੁਤ ਫਾਇਦੇਮੰਦ ਸਾਬਿਤ ਹੋ ਰਹੇ ਹਨ। ਉਹਨਾਂ ਨੇ ਦੱਸਿਆ ਕਿ ਕਰੀਬ 2 ਕਰੋੜ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ਼ ਕਰਵਾ ਚੁੱਕੇ ਹਨ। ਜਿੰਨਾਂ ਦਾ ਸਾਰਾ ਡਾਟਾ ਸਰਕਾਰ ਕੋਲ ਹੈ। ਜਿਸ ਦੀ ਨਿਗਰਾਨੀ ਕਰਕੇ ਸਰਕਾਰ ਨੂੰ ਪਤਾ ਲੱਗ ਜਾਂਦਾ ਹੈ ਕਿ ਕਿਸ ਇਲਾਕੇ ਵਿੱਚ ਕਿਸ ਤਰ੍ਹਾਂ ਦੀ ਬਿਮਾਰੀ ਫੈਲ ਰਹੀ ਹੈ ਤਾਂ ਸਰਕਾਰ ਉਸ ਤਰੀਕੇ ਦੀ ਪਲਾਨਿੰਗ ਕਰਕੇ ਬਿਮਾਰੀ ਨੂੰ ਰੋਕਣ ਦਾ ਯਤਨ ਕਰਦੀ ਹੈ।

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਅਤੇ 30 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਜਿਸ ਨਾਲ ਸਿਹਤ ਸਹੂਲਤਾਂ ਬੇਹਤਰ ਹੋਣਗੀਆਂ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version