ਚੰਡੀਗੜ੍ਹ ਜ਼ਿਲ੍ਹਾਂ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਨੂੰ ਮਿਲ ਚੁੱਕੀਆਂ ਹਨ ਈ-ਮੇਲਜ਼

Updated On: 

26 Dec 2025 14:42 PM IST

ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਸੀ। ਪੁਲਿਸ ਨੇ ਕੋਰਟ ਦੇ ਸਾਰੇ ਐਂਟਰੀ ਤੇ ਐਗਜ਼ਿਟ ਪੁਆਇੰਟ ਸੀਲ ਕਰ ਦਿੱਤੇ। ਹਾਲਾਂਕਿ, ਪੁਲਿਸ ਦੀ ਜਾਂਚ ਤੋਂ ਬਾਅਦ ਇਹ ਈ-ਮੇਲ ਝੂਠੀ ਨਿਕਲੀ। ਪੁਲਿਸ ਨੇ ਜਾਂਚ ਕਰਨ ਤੋਂ ਬਾਅਦ ਕੋਰਟ 'ਚ ਆਮ ਵਾਂਗ ਕਾਰਵਾਈ ਫਿਰ ਸ਼ੁਰੂ ਕਰਵਾ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੇਲ ਭੇਜਣ ਵਾਲੇ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ ਜ਼ਿਲ੍ਹਾਂ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਨੂੰ ਮਿਲ ਚੁੱਕੀਆਂ ਹਨ ਈ-ਮੇਲਜ਼

ਚੰਡੀਗੜ੍ਹ ਜ਼ਿਲ੍ਹਾਂ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Follow Us On

ਚੰਡੀਗੜ੍ਹ ਦੇ ਸੈਕਟਰ-43 ਵਿਖੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ ਗਿਆ ਹੈ। ਮੌਕੇ ਤੇ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ, ਡਾਗ ਸਕੁਐਡ ਤੇ ਬੰਬ ਸਕੂਐਡ ਦੀ ਟੀਮ ਨੇ ਜਾਂਚ ਕੀਤੀ। ਪੁਲਿਸ ਨੇ ਕੋਰਟ ਨਾਲ ਸਬੰਧਤ ਤਿੰਨਾਂ ਬਿਲਡਿੰਗਾਂ ਚ ਜਾਂਚ ਕੀਤੀ, ਜਿਸ ਚ ਕੁੱਝ ਵੀ ਸ਼ੱਕੀ ਨਹੀਂ ਪਾਇਆ ਗਿਆ। ਧਮਕੀ ਮਿਲਣ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ।

ਜਾਂਚ ਤੋਂ ਬਾਅਦ ਫਿਰ ਖੋਲ੍ਹਿਆ ਗਿਆ ਕੋਰਟ ਕੰਪਲੈਕਸ

ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਸੀ। ਪੁਲਿਸ ਨੇ ਕੋਰਟ ਦੇ ਸਾਰੇ ਐਂਟਰੀ ਤੇ ਐਗਜ਼ਿਟ ਪੁਆਇੰਟ ਸੀਲ ਕਰ ਦਿੱਤੇ। ਹਾਲਾਂਕਿ, ਪੁਲਿਸ ਦੀ ਜਾਂਚ ਤੋਂ ਬਾਅਦ ਇਹ ਈ-ਮੇਲ ਝੂਠੀ ਨਿਕਲੀ। ਪੁਲਿਸ ਨੇ ਜਾਂਚ ਕਰਨ ਤੋਂ ਬਾਅਦ ਕੋਰਟ ਚ ਆਮ ਵਾਂਗ ਕਾਰਵਾਈ ਫਿਰ ਸ਼ੁਰੂ ਕਰਵਾ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੇਲ ਭੇਜਣ ਵਾਲੇ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਇਹ ਈ-ਮੇਲ ਮਿਲੀ ਸੀ। ਇਸ ਦੌਰਾਨ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ, ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਚ ਕੁੱਝ ਵੀ ਸ਼ੱਕੀ ਨਹੀਂ ਪਾਇਆ ਗਿਆ, ਜਿਸ ਤੋਂ ਬਾਅਦ ਕੋਰਟ ਨੂੰ ਮੁੜ ਖੁਲਵਾ ਦਿੱਤਾ ਗਿਆ ਹੈ।

ਪੰਜਾਬ ਦੇ ਸਕੂਲਾਂ ਨੂੰ ਵੀ ਮਿਲ ਚੁੱਕੀ ਹੈ ਧਮਕੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ 3 ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲ ਚੁੱਕੀ ਹੈ। ਇਹ ਸਾਰੀਆਂ ਹੀ ਧਮਕੀਆਂ ਈ-ਮੇਲ ਰਾਹੀਂ ਭੇਜੀਆਂ ਗਈਆਂ ਸਨ। ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਸਕੂਲਾਂ ਨੂੰ ਧਮਕੀ ਦਿੱਤੀ ਗਈ ਸੀ ਤੇ ਇਸ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਬੀਤੀ ਦਿਨੀਂ ਪਟਿਆਲਾ ਦੇ ਸਕੂਲਾਂ ਨੂੰ ਵੀ ਧਮਕੀ ਦਿੱਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਚ ਛੁੱਟੀ ਕਰ ਦਿੱਤੀ ਸੀ।

ਮੰਨਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਜ਼ਿਲ੍ਹਾ ਕੋਰਟ ਨੂੰ ਮਿਲੀ ਧਮਕੀ ਵੀ ਪਿਛਲੀਆਂ ਘਟਨਾਵਾਂ ਨਾਲ ਸਬੰਧਤ ਹੋ ਸਕਦੀ ਹੈ। ਚੰਡੀਗੜ੍ਹ ਪੁਲਿਸ ਤਾਜ਼ਾ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ।

Related Stories
ਪੰਜਾਬ ਦੇ ਸਾਬਕਾ IG ਚਾਹਲ ਦੇ 3 ਕਰੋੜ ਫ੍ਰੀਜ, ਠੱਗੀ ਤੋਂ ਬਾਅਦ 25 ਖਾਤੇ ਸੀਲ, ਠੱਗਾਂ ਤੋਂ ਪ੍ਰੇਸ਼ਾਨ ਹੋ ਕੀ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼
ਜਲੰਧਰ: ED ਦਾ ਵੱਡਾ ਐਕਸ਼ਨ, ਉਦਯੋਗਪਤੀ ਦੀ ‘ਡਿਜੀਟਲ ਗ੍ਰਿਫ਼ਤਾਰੀ’ ਮਾਮਲੇ ‘ਚ 5 ਰਾਜਾਂ ‘ਚ 11 ਥਾਵਾਂ ‘ਤੇ ਛਾਪੇ, ਔਰਤ ਗ੍ਰਿਫ਼ਤਾਰ
ਪਾਕਿਸਤਾਨ ਪੁੱਜੇ ਸ਼ਰਨਦੀਪ ਲਈ ਕਾਨੂੰਨੀ ਲੜਾਈ ਸ਼ੁਰੂ, ਨਾਸਿਰ ਢਿੱਲੋਂ ਨੇ ਵੀਡੀਓ ਕੀਤੀ ਜਾਰੀ, ਬੋਲਿਆ- ਦੋਵਾਂ ਮੁਲਕਾਂ ਦਾ ਪਿਆਰ ਬਣਿਆ ਰਹੇ
‘ਛੋਟੇ ਸਿਪਾਹੀ’ ਸ਼ਰਵਣ ਨੂੰ ‘ਰਾਸ਼ਟਰੀ ਬਾਲ ਪੁਰਸਕਾਰ’, ਦਿੱਲੀ ਵਿਖੇ ਰਾਸ਼ਟਰਪਤੀ ਨੇ ਕੀਤਾ ਸਨਮਾਨਿਤ; ਆਪ੍ਰੇਸ਼ਨ ਸਿੰਦੂਰ ਦੌਰਾਨ ਕੀਤੀ ਸੀ ਨਿਰਸਵਾਰਥ ਸੇਵਾ
ਸੀਐਮ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ, ਸਾਹਿਬਦਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ, ‘ਵੀਰ ਬਾਲ ਦਿਵਸ’ ‘ਤੇ ਅਕਾਲੀਆਂ ਬਾਰੇ ਕੀ ਬੋਲੇ?
ਅੰਮ੍ਰਿਤਸਰ: ਪਵਿੱਤਰ ਸ਼ਹਿਰ ਦੇ ਐਲਾਨ ਮਗਰੋਂ ਮੀਟ-ਸ਼ਰਾਬ ‘ਤੇ ਪਾਬੰਦੀ, ਦੁਕਾਨਦਾਰਾਂ ਵੱਲੋਂ ਰੋਸ ਮੀਟਿੰਗ, ਬੋਲੇ- ਰੋਜ਼ੀ-ਰੋਟੀ ਦਾ ਰੱਖੋ ਖਿਆਲ