AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ-ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਵੀ ਮਿਲੀ E-mail

ਜਿੱਥੇ ਚੰਡੀਗੜ੍ਹ ਦੇ ਜਲੰਧਰ ਦੇ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਮਿਲੀ ਹੈ, ਉੱਥੇ ਹੀ ਇੱਕ ਈ-ਮੇਲ ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਮਿਲੀ ਹੈ। ਇਸ 'ਚ ਲਿਖਿਆ ਗਿਆ ਹੈ ਕਿ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਚੰਡੀਗੜ੍ਹ-ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਵੀ ਮਿਲੀ E-mail
tv9-punjabi
| Updated On: 06 Apr 2026 11:19 AM IST

ਚੰਡੀਗੜ੍ਹ ਤੇ ਜਲੰਧਰ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲੀ ਹੈ। ਇਸ ਧਮਕੀ ‘ਚ ਪਹਿਲੀਆਂ ਮਿਲੀਆਂ ਧਮਕੀਆਂ ਵਰਗੀ ਸ਼ਬਦਾਵਲੀ ਵਰਤੀ ਗਈ ਹੈ। ਈ-ਮੇਲ ਰਾਹੀਂ ਚੰਡੀਗੜ੍ਹ ਤੇ ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੇਅਰ ਦਫ਼ਤਰ, ਸਕੱਤਰੇਤ ਨੂੰ ਵੀ ਧਮਕੀ ਭਰੀ ਈ-ਮੇਲ ਮਿਲੀ ਹੈ। ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਵੀ ਧਮਕੀ ਭਰੀ ਈ-ਮੇਲ ਮਿਲੀ ਹੈ।

ਜਲੰਧਰ ਦੇ ਸਕੂਲਾਂ ਨੂੰ ਧਮਕੀ

ਜਲੰਧਰ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ‘ਚ ਡੀਪੀਐਸ ਸਕੂਲ, ਮੇਅਰ ਵਰਲਡ ਸਕੂਲ ਤੇ ਐਮਜੀਐਨ ਸਕੂਲ ਨੂੰ ਬੰਬ ਨਾਲ ਉਡਾਉਣ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਸਕੂਲ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ। ਪੁਲਿਸ ਤੇ ਬੰਬ ਨਿਰੋਧਕ ਟੀਮਾਂ ਸਕੂਲਾਂ ‘ਚ ਜਾਂਚ ਕਰ ਰਹੀਆਂ ਹਨ।

ਇਸ ਈਮੇਲ ‘ਚ ਲਿਖਿਆ ਹੈ- ਆਪਣੇ ਬੱਚਿਆਂ ਨੂੰ ਬਚਾਓ। ਈ-ਮੇਲ ‘ਚ ਅੱਗੇ ਲਿਖਿਆ ਗਿਆ ਹੈ ਖਾਲਿਸਤਾਨ ਵਾਲੇ ਬੱਚਿਆਂ ਦੇ ਖਿਲਾਫ਼ ਨਹੀਂ। ਇਸ ਦੇ ਨਾਲ ਹੀ ਧਰਮ ਪੱਖੀ, ਮੋਦੀ ਸਰਕਾਰ ਤੇ ਬਾਬਾ ਸਾਹਿਬ ਬੀ.ਆਰ.ਅੰਬੇਡਕਰ ਲਈ ਭੱਦੀ ਸ਼ਬਦਾਵਲੀ ਵਰਤੀ ਗਈ ਹੈ।

ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਧਮਕੀ

ਜਿੱਥੇ ਚੰਡੀਗੜ੍ਹ ਤੇ ਜਲੰਧਰ ਦੇ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਮਿਲੀ ਹੈ, ਉੱਥੇ ਹੀ ਇੱਕ ਈ-ਮੇਲ ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਮਿਲੀ ਹੈ। ਇਸ ‘ਚ ਲਿਖਿਆ ਗਿਆ ਹੈ ਕਿ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਕੁੱਝ ਸਮੇਂ ਪਹਿਲਾਂ ਵੀ ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਅਜਿਹੀ ਧਮਕੀ ਮਿਲੀ ਸੀ। ਉਸ ਸਮੇਂ ਵੀ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਸੀ। ਪੁਲਿਸ ਨੇ ਜਾਂਚ ਕੀਤੀ ਸੀ, ਪਰ ਸਰਚ ਆਪ੍ਰੇਸ਼ਨ ‘ਚ ਕੁੱਝ ਵੀ ਨਹੀਂ ਮਿਲਿਆ ਸੀ।

ਰਿਪੋਰਟ- ਚੰਡੀਗੜ੍ਹ ਤੋਂ ਅਮਨਪ੍ਰੀਤ ਕੌਰ, ਜਲੰਧਰ ਤੋਂ ਦਵਿੰਦਰ ਕੁਮਾਰ ਤੇ ਫਿਰੋਜ਼ਪੁਰ ਤੋਂ ਸੰਨੀ ਚੋਪੜਾ

Follow Us
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ...
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ...