AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ‘ਚ ਸ਼ਰਾਬ ਦੇ ਠੇਕੇ ਤੇ ਬੰਬ ਵਰਗੀ ਵਸਤੂ ਨਾਲ ਹਮਲਾ, ਸਕੂਟੀ ਸਵਾਰ ਦੋ ਨੌਜਵਾਨ ਫ਼ਰਾਰ

ਜਾਣਕਾਰੀ ਮੁਤਾਬਕ, ਦੋਵੇਂ ਨੌਜਵਾਨ ਐਕਟਿਵਾ 'ਤੇ ਸਵਾਰ ਹੋ ਕੇ ਠੇਕੇ ਦੇ ਬਾਹਰ ਪਹੁੰਚੇ। ਇਸ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਸਰਵਿਸ ਖਿੜਕੀ ਰਾਹੀਂ ਅੰਦਰ ਇੱਕ ਵਿਸਫੋਟਕ ਵਰਗੀ ਵਸਤੂ ਸੁੱਟੀ। ਹਾਲਾਂਕਿ ਇਹ ਵਸਤੂ ਠੇਕੇ ਦੇ ਅੰਦਰ ਜਾਣ ਦੀ ਬਜਾਏ ਉੱਥੇ ਮੌਜੂਦ ਗਾਹਕਾਂ ਦੇ ਪੈਰਾਂ ਕੋਲ ਜਾ ਡਿੱਗੀ। ਇਸ ਤੋਂ ਕੁਝ ਸਕਿੰਟ ਬਾਅਦ ਹੀ ਜ਼ੋਰਦਾਰ ਧਮਾਕਾ ਹੋ ਗਿਆ।

ਚੰਡੀਗੜ੍ਹ 'ਚ ਸ਼ਰਾਬ ਦੇ ਠੇਕੇ ਤੇ ਬੰਬ ਵਰਗੀ ਵਸਤੂ ਨਾਲ ਹਮਲਾ, ਸਕੂਟੀ ਸਵਾਰ ਦੋ ਨੌਜਵਾਨ ਫ਼ਰਾਰ
tv9-punjabi
| Updated On: 17 Sep 2026 12:08 PM IST
Share

ਚੰਡੀਗੜ੍ਹ ਦੇ ਖੁੱਡਾ ਅਲੀ ਸ਼ੇਰ ‘ਚ ਸ਼ਰਾਬ ਦੇ ਇੱਕ ਠੇਕੇ ‘ਤੇ ਦੋ ਨੌਜਵਾਨਾਂ ਵੱਲੋਂ ਬੰਬ ਵਰਗੀ ਵਸਤੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ 14 ਸਤੰਬਰ ਦੀ ਸ਼ਾਮ ਕਰੀਬ 6:50 ਵਾਪਰੀ। ਵਾਰਦਾਤ ਤੋਂ ਬਾਅਦ ਦੋਵੇਂ ਨੌਜਵਾਨ ਸਕੂਟੀ ‘ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਜਾਣਕਾਰੀ ਮੁਤਾਬਕ, ਦੋਵੇਂ ਨੌਜਵਾਨ ਸਕੂਟੀ ‘ਤੇ ਸਵਾਰ ਹੋ ਕੇ ਠੇਕੇ ਦੇ ਬਾਹਰ ਪਹੁੰਚੇ। ਇਸ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਠੇਕੇ ਦੀ ਸਰਵਿਸ ਖਿੜਕੀ ਰਾਹੀਂ ਅੰਦਰ ਇੱਕ ਵਿਸਫੋਟਕ ਵਰਗੀ ਵਸਤੂ ਸੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਹ ਵਸਤੂ ਠੇਕੇ ਦੇ ਅੰਦਰ ਜਾਣ ਦੀ ਬਜਾਏ ਉੱਥੇ ਮੌਜੂਦ ਗਾਹਕਾਂ ਦੇ ਪੈਰਾਂ ਕੋਲ ਜਾ ਡਿੱਗੀ। ਇਸ ਤੋਂ ਕੁਝ ਸਕਿੰਟ ਬਾਅਦ ਹੀ ਜ਼ੋਰਦਾਰ ਧਮਾਕਾ ਹੋ ਗਿਆ।

ਧਮਾਕੇ ਤੋਂ ਬਾਅਦ ਮਚੀ ਭਗਦੜ

ਧਮਾਕਾ ਹੁੰਦੇ ਹੀ ਠੇਕੇ ਦੇ ਬਾਹਰ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਤੇ ਲੋਕਾਂ ‘ਚ ਭਗਦੜ ਮਚ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਨੌਜਵਾਨ ਐਕਟਿਵਾ ‘ਤੇ ਮੌਕੇ ਤੋਂ ਫ਼ਰਾਰ ਹੋ ਗਏ। ਧਮਾਕੇ ਤੋਂ ਤੁਰੰਤ ਬਾਅਦ ਠੇਕੇ ਦੇ ਮੈਨੇਜਰ ਨੇ ਪੁਲਿਸ ਕੰਟਰੋਲ ਰੂਮ ਦੇ ਨੰਬਰ 112 ਤੇ ਸੂਚਨਾ ਦਿੱਤੀ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸ਼ੁਰੂ ਕੀਤੀ ਜਾਂਚ

ਸੂਚਨਾ ਮਿਲਣ ਤੋਂ ਬਾਅਦ ਸੈਕਟਰ-11 ਥਾਣਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਪੁਲਿਸ ਵੱਲੋਂ ਮੌਕੇ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਗਏ ਹਨ। ਇਸ ਦੇ ਨਾਲ ਹੀ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਹਮਲੇ ਦਾ ਮਕਸਦ ਅਜੇ ਸਪੱਸ਼ਟ ਨਹੀਂ

ਫਿਲਹਾਲ ਪੁਲਿਸ ਵੱਲੋਂ ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਾਂਚ ਇਸ ਗੱਲ ‘ਤੇ ਵੀ ਕੀਤੀ ਜਾ ਰਹੀ ਹੈ ਕਿ ਹਮਲਾਵਰਾਂ ਦਾ ਮਕਸਦ ਠੇਕੇ ਨੂੰ ਨੁਕਸਾਨ ਪਹੁੰਚਾਉਣਾ ਸੀ, ਕਰਮਚਾਰੀਆਂ ਤੇ ਗਾਹਕਾਂ ਨੂੰ ਡਰਾਉਣਾ ਸੀ ਜਾਂ ਇਸ ਪਿੱਛੇ ਕੋਈ ਹੋਰ ਅਪਰਾਧਿਕ ਕਾਰਨ ਸੀ।

ਪੁਲਿਸ ਨੇ ਅਜੇ ਇਹ ਪੁਸ਼ਟੀ ਨਹੀਂ ਕੀਤੀ ਕਿ ਹਮਲਾਵਰਾਂ ਵੱਲੋਂ ਸੁੱਟੀ ਗਈ ਵਸਤੂ ਅਸਲ ‘ਚ ਬੰਬ ਜਾਂ ਵਿਸਫੋਟਕ ਸੀ। ਮੌਕੇ ਤੋਂ ਮਿਲੀ ਵਸਤੂ ਤੇ ਧਮਾਕਾ ਕਿਸ ਕਾਰਨ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਜਾਂਚ ਅਤੇ ਮੌਕੇ ਤੋਂ ਇਕੱਠੇ ਕੀਤੇ ਸਬੂਤਾਂ ਦੇ ਆਧਾਰ ‘ਤੇ ਹੀ ਇਸ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।

ਪੰਜ ਦਿਨ ਪਹਿਲਾਂ ਸ਼ੱਕੀ ਗਤੀਵਿਧੀ

ਇਸ ਮਾਮਲੇ ‘ਚ ਪੁਲਿਸ ਦੇ ਸਾਹਮਣੇ ਇੱਕ ਹੋਰ ਸ਼ੱਕੀ ਵਿਅਕਤੀ ਦੀ ਗਤੀਵਿਧੀ ਵੀ ਸਾਹਮਣੇ ਆਈ ਹੈ। ਵਾਰਦਾਤ ਤੋਂ ਕਰੀਬ 5 ਦਿਨ ਪਹਿਲਾਂ, 9 ਸਤੰਬਰ ਦੀ ਸਵੇਰ ਲਗਭਗ 11 ਵਜੇ, ਇੱਕ ਅਣਪਛਾਤੀ ਮਹਿਲਾ ਸ਼ਰਾਬ ਦੇ ਠੇਕੇ ਦੇ ਬਾਹਰ ਮੋਬਾਈਲ ਫੋਨ ਨਾਲ ਵੀਡੀਓ ਬਣਾਉਂਦੀ ਹੋਈ ਸੀਸੀਟੀਵੀ ਕੈਮਰੇ ‘ਚ ਕੈਦ ਹੋਈ। ਪੁਲਿਸ ਹੁਣ ਇਸ ਔਰਤ ਦੀ ਪਛਾਣ ਤੇ ਉਸ ਦੀ ਸ਼ੱਕੀ ਗਤੀਵਿਧੀ ਦੀ ਵੀ ਜਾਂਚ ਕਰ ਰਹੀ ਹੈ।

Follow Us
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...