ਚੰਡੀਗੜ੍ਹ ਮੇਅਰ ਦਾ ਅਹੁਦਾ ਸੰਭਾਲਣਗੇ ਕੁਲਦੀਪ ਕੁਮਾਰ, 4 ਮਾਰਚ ਨੂੰ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ | Chandigarh Mayor election 2024 kuldeep kumar oath election for deputy senior deputy know full detail in punjabi Punjabi news - TV9 Punjabi

ਚੰਡੀਗੜ੍ਹ ਮੇਅਰ ਦਾ ਅਹੁਦਾ ਸੰਭਾਲਣਗੇ ਕੁਲਦੀਪ ਕੁਮਾਰ, 4 ਮਾਰਚ ਨੂੰ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ

Updated On: 

28 Feb 2024 08:45 AM

ਕੁਲਦੀਪ ਕੁਮਾਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਹ ਅੱਜ ਅਹੁਦਾ ਸੰਭਾਲਣਗੇ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।

ਚੰਡੀਗੜ੍ਹ ਮੇਅਰ ਦਾ ਅਹੁਦਾ ਸੰਭਾਲਣਗੇ ਕੁਲਦੀਪ ਕੁਮਾਰ, 4 ਮਾਰਚ ਨੂੰ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ

ਕੁਲਦੀਪ ਕੁਮਾਰ

Follow Us On

Chandigarh Mayor: ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋਣੀ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਹ ਅੱਜ ਅਹੁਦਾ ਸੰਭਾਲਣਗੇ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।

ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਗੱਪੀ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਹੀ ਅਹੁਦਾ ਨਹੀਂ ਸੰਭਾਲਿਆ ਤਾਂ ਇਹ ਚੋਣ ਕਿਵੇਂ ਹੋ ਸਕਦੀ ਹੈ।

ਇਸ ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ ਹੀ ਆਪਣੀ ਕੁਰਸੀ ਤੇ ਬੈਠਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਅੱਜ ਤੋਂ ਨਾਮਜ਼ਦਗੀ

4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਕੋਈ ਵੀ ਕੌਂਸਲਰ ਆਪਣੇ ਸਮਰਥਕਾਂ ਜਾਂ ਕਿਸੇ ਸੁਰੱਖਿਆ ਨਾਲ ਚੋਣਾਂ ਵਿੱਚ ਨਹੀਂ ਪੁੱਜੇਗਾ। ਚੰਡੀਗੜ੍ਹ ਪੁਲਿਸ ਵੱਲੋਂ ਸਾਰੇ ਕੌਂਸਲਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਅਦਾਲਤ ਨੇ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ। ਚੋਣਾਂ ਦੌਰਾਨ ਨਾਮਜ਼ਦ ਕੌਂਸਲਰ ਵੀ ਹਾਜ਼ਰ ਰਹਿਣਗੇ। ਹਾਲਾਂਕਿ ਉਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।

Exit mobile version