AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ: ਕਾਂਗਰਸੀ ਕੌਂਸਲਰ ਵੱਲੋਂ ਹਾਊਸ ਅਰੈਸਟ ਦਾ ਇਲਜ਼ਾਮ; HC ਨੇ ਪੁਲਿਸ ਤੋਂ ਸ਼ਾਮ 5 ਵਜੇ ਤੱਕ ਮੰਗੀ ਰਿਪੋਰਟ

ਕਾਂਗਰਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਸ ਦੇ ਕੌਂਸਲਰ ਜਸਵੀਰ ਬੰਟੀ ਨੂੰ ਚੰਡੀਗੜ੍ਹ ਪੁਲਿਸ ਨੇ ਭਾਜਪਾ ਨਾਲ ਮਿਲ ਕੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਹਾਈ ਕੋਰਟ ਤੋਂ ਬੰਟੀ ਨੂੰ ਚੰਡੀਗੜ੍ਹ ਪੁਲੀਸ ਦੀ ਹਿਰਾਸਤ ਵਿੱਚੋਂ ਰਿਹਾਅ ਕਰਨ ਦੀ ਮੰਗ ਕੀਤੀ ਹੈ। ਲੱਕੀ ਨੇ ਸਬੂਤ ਵਜੋਂ ਬੰਟੀ ਦੀ ਬੀਤੀ ਰਾਤ ਦੀ ਵੀਡੀਓ ਨੱਥੀ ਕੀਤੀ ਹੈ।

ਚੰਡੀਗੜ੍ਹ ਦੇ ਮੇਅਰ ਦੀ ਚੋਣ: ਕਾਂਗਰਸੀ ਕੌਂਸਲਰ ਵੱਲੋਂ ਹਾਊਸ ਅਰੈਸਟ ਦਾ ਇਲਜ਼ਾਮ; HC ਨੇ ਪੁਲਿਸ ਤੋਂ ਸ਼ਾਮ 5 ਵਜੇ ਤੱਕ ਮੰਗੀ ਰਿਪੋਰਟ
amanpreet-kaur
| Published: 17 Jan 2024 15:26 PM IST
Share

ਚੰਡੀਗੜ੍ਹ ਵਿੱਚ ਨਗਰ ਨਿਗਮ ਦੇ ਮੇਅਰ ਦੀ ਚੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਕਾਂਗਰਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਸ ਦੇ ਕੌਂਸਲਰ ਜਸਵੀਰ ਬੰਟੀ ਨੂੰ ਚੰਡੀਗੜ੍ਹ ਪੁਲਿਸ ਨੇ ਭਾਜਪਾ ਨਾਲ ਮਿਲ ਕੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਹਾਈ ਕੋਰਟ ਤੋਂ ਬੰਟੀ ਨੂੰ ਚੰਡੀਗੜ੍ਹ ਪੁਲੀਸ ਦੀ ਹਿਰਾਸਤ ਵਿੱਚੋਂ ਰਿਹਾਅ ਕਰਨ ਦੀ ਮੰਗ ਕੀਤੀ ਹੈ। ਲੱਕੀ ਨੇ ਸਬੂਤ ਵਜੋਂ ਬੰਟੀ ਦੀ ਬੀਤੀ ਰਾਤ ਦੀ ਵੀਡੀਓ ਨੱਥੀ ਕੀਤੀ ਹੈ, ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਪੁਲਿਸ ਨੇ ਉਸ ਨੂੰ ਘਰ ਭੇਜ ਦਿੱਤਾ ਜਦੋਂਕਿ ਉਹ ਸਾਬਕਾ ਮੰਤਰੀ ਪਵਨ ਬਾਂਸਲ ਦੇ ਘਰ ਜਾਣਾ ਚਾਹੁੰਦਾ ਸੀ।

ਰਾਤ 12 ਵਜੇ ਖੁੱਲੀ ਹਾਈਕੋਰਟ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਲਤ ‘ਚ ਰਾਤ 12 ਵਜੇ ਸੁਣਵਾਈ ਕੀਤੀ ਗਈ ਹੈ ਅਤੇ ਸ਼ਾਮ 5 ਵਜੇ ਤੱਕ ਚੰਡੀਗੜ੍ਹ ਪੁਲਿਸ ਤੋਂ ਜਵਾਬ ਮੰਗਿਆ ਗਿਆ ਹੈ। ਅੱਜ ਅਦਾਲਤ ਬੰਦ ਹੋਣ ਤੋਂ ਬਾਅਦ ਵੀ ਜਸਟਿਸ ਆਲੋਕ ਜੈਨ ਸ਼ਾਮ 5 ਵਜੇ ਇਸ ਮਾਮਲੇ ਦੀ ਸੁਣਵਾਈ ਕਰਨਗੇ।

ਦੱਸ ਦੇਈਏ ਕਿ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਕਾਂਗਰਸ ਨੇ ਜਸਵੀਰ ਬੰਟੀ ਨੂੰ ਉਮੀਦਵਾਰ ਬਣਾਇਆ ਸੀ। ਇਸ ਤੋਂ ਬਾਅਦ ਕਾਂਗਰਸ-ਆਪ ਗਠਜੋੜ ਹੋ ਗਿਆ ਅਤੇ ਮੇਅਰ ਦੀ ਸੀਟ ‘ਆਪ’ ਦੇ ਕੋਟੇ ‘ਚ ਚਲੀ ਗਈ। ਇਸ ਤੋਂ ਬਾਅਦ ਬੰਟੀ ਨੂੰ ਆਪਣੀ ਨਾਮਜ਼ਦਗੀ ਵਾਪਸ ਲੈਣੀ ਪਈ ਪਰ ਭਾਜਪਾ ਇਸ ਦਾ ਵਿਰੋਧ ਕਰਨ ‘ਤੇ ਅੜੀ ਹੋਈ ਹੈ।

ਚੰਡੀਗੜ੍ਹ ਪੁਲਿਸ ਦੀ ਸੁਰੱਖਿਆ ਹੇਠ ਬੰਟੀ ਨੂੰ ਬੀਤੀ ਰਾਤ ਉਸ ਦੇ ਘਰ ਛੱਡ ਦਿੱਤਾ ਗਿਆ। ਇਸ ਤੋਂ ਬਾਅਦ ਭਾਜਪਾ ਨਾਲ ਸੰਪਰਕ ਕਰਨ ਤੋਂ ਰੋਕਣ ਲਈ ਕਾਂਗਰਸ ਅਤੇ ‘ਆਪ’ ਵਰਕਰਾਂ ਨੇ ਰਾਤ ਭਰ ਉਸ ਦੇ ਘਰ ਦੇ ਬਾਹਰ ਪਹਿਰਾ ਲਾਇਆ।

ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਨਾਲ ਜੁੜੀਆਂ ਅਹਿਮ ਗੱਲਾਂ

1. ਨਾਮਜ਼ਦਗੀ ਵਾਪਸ ਲੈਣ ਤੋਂ ਪਹਿਲਾਂ ਕੌਂਸਲਰ ਨੂੰ ਹਿਰਾਸਤ ਵਿੱਚ ਲਿਆ ਗਿਆ

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਦੇ ਕੌਂਸਲਰ ਜਸਵੀਰ ਸਿੰਘ ਬੰਟੀ ਨੇ ਮੇਅਰ ਦੀ ਚੋਣ ਲਈ ਨਾਮਜ਼ਦਗੀ ਦਾਖ਼ਲ ਕੀਤੀ ਸੀ। ਉਹ ਆਪਣੀ ਨਾਮਜ਼ਦਗੀ ਵਾਪਸ ਲੈਣਾ ਚਾਹੁੰਦਾ ਹੈ ਪਰ ਚੰਡੀਗੜ੍ਹ ਪੁਲਿਸ (Chandigarh Police) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਨੂੰ ਖੁੱਲ੍ਹੇਆਮ ਘੁੰਮਣ ਨਹੀਂ ਦਿੱਤਾ ਜਾ ਰਿਹਾ।

2. ਬੰਟੀ ਦੀ ਵੀਡੀਓ ਹਾਈਕੋਰਟ ਨੂੰ ਦਿਖਾਈ

ਇਸ ਦੇ ਲਈ ਉਨ੍ਹਾਂ ਨੇ ਅਦਾਲਤ ਵਿੱਚ ਜਸਵੀਰ ਸਿੰਘ ਬੰਟੀ ਦੀ ਇੱਕ ਵੀਡੀਓ ਵੀ ਦਿਖਾਈ ਹੈ। ਜਿਸ ਵਿੱਚ ਉਹ ਕਹਿ ਰਹੇ ਹਨ ਕਿ ਪੁਲਿਸ ਨੇ ਉਸ ਨੂੰ ਉਸਦੇ ਘਰ ਭੇਜ ਦਿੱਤਾ ਹੈ ਜਦਕਿ ਉਹ ਪਵਨ ਬਾਂਸਲ ਦੇ ਘਰ ਜਾਣਾ ਚਾਹੁੰਦਾ ਹੈ। ਪਟੀਸ਼ਨ ‘ਚ ਉਸ ਨੇ ਕਿਹਾ ਹੈ ਕਿ ਇਹ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।

3. ਚੰਡੀਗੜ੍ਹ ਪੁਲਿਸ ਨੇ ਕਿਹਾ- ਕੋਈ ਹਿਰਾਸਤ ਨਹੀਂ

ਅਦਾਲਤ ਨੇ ਪਟੀਸ਼ਨ ਦੀ ਕਾਪੀ ਚੰਡੀਗੜ੍ਹ ਪੁਲਿਸ ਦੀ ਤਰਫ਼ੋਂ ਸਰਕਾਰੀ ਵਕੀਲ ਮਨੀਸ਼ ਬਾਂਸਲ ਅਤੇ ਦੀਪੇਂਦਰ ਬਰਾੜ ਨੂੰ ਦਿੱਤੀ ਹੈ। ਉਸ ਦੀ ਤਰਫੋਂ ਅਦਾਲਤ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਨਹੀਂ ਕੀਤੀ ਗਈ ਹੈ। ਉਸ ਨੂੰ ਕੁਝ ਸਮੇਂ ਲਈ ਸੁਰੱਖਿਆ ਦਿੱਤੀ ਗਈ ਹੈ। ਇਸ ਤੇ ਅਦਾਲਤ ਨੇ ਅੱਜ ਸ਼ਾਮ 5 ਵਜੇ ਚੰਡੀਗੜ੍ਹ ਪੁਲੀਸ ਤੋਂ ਜਵਾਬ ਮੰਗਿਆ ਹੈ।

4. ਕਾਨੂੰਨ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ- ਹਾਈ ਕੋਰਟ

ਸਰਕਾਰੀ ਵਕੀਲ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਕਾਨੂੰਨ ਮੁਤਾਬਕ ਕਿਸੇ ਕਿਸਮ ਦੀ ਉਲੰਘਣਾ ਹੋਈ ਹੈ ਤਾਂ ਉਸ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਨਾਲ ਕਾਨੂੰਨ ਦੀ ਉਲੰਘਣਾ ਹੁੰਦੀ ਹੈ ਤਾਂ ਅਦਾਲਤ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਹਾਈ ਕੋਰਟ ਦੇ ਹੁਕਮਾਂ ਦੀ ਕਾਪੀ

ਨਾਮਜ਼ਦਗੀਆਂ ਵਾਪਸ ਲੈਣ ਸਮੇਂ ਚੰਡੀਗੜ੍ਹ ਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਹੋ ਗਈ

ਕੱਲ੍ਹ ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਕੌਂਸਲਰ ਜਸਵੀਰ ਬੰਟੀ ਸ਼ਾਮ ਨੂੰ ਨਗਰ ਨਿਗਮ ਦਫ਼ਤਰ ਪੁੱਜੇ ਸਨ। ਉਨ੍ਹਾਂ ਨੂੰ ਆਪਣੀ ਨਾਮਜ਼ਦਗੀ ਵਾਪਸ ਲੈਣੀ ਪਈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਸੂਬਾ ਪ੍ਰਧਾਨ ਲੱਕੀ ਅਤੇ ਹੋਰ ਵੀ ਕਈ ਕਾਂਗਰਸੀ ਆਗੂ ਹਾਜ਼ਰ ਸਨ। ਇਸ ਦੌਰਾਨ ਕੌਂਸਲਰ ਦੇ ਪਿਤਾ ਭਾਗ ਸਿੰਘ ਉਥੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਂਗਰਸੀ ਆਗੂਆਂ ਤੇ ਉਸ ਦੇ ਲੜਕੇ ਨਾਲ ਬਦਸਲੂਕੀ ਅਤੇ ਅਗਵਾ ਕਰਨ ਦੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ।

ਇਸ ‘ਤੇ ਬਾਹਰ ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋ ਗਈ। ਇੱਥੋਂ ਤੱਕ ਕਿ ਉਨ੍ਹਾਂ ਵਿਚਕਾਰ ਲੱਤਾਂ-ਬਾਹਾਂ ਦਾ ਦੌਰ ਚੱਲਦਾ ਰਿਹਾ। ਮੌਕੇ ‘ਤੇ ਭਾਰੀ ਪੁਲਿਸ ਬਲ ਬੁਲਾਇਆ ਗਿਆ। ਇਸ ਤੋਂ ਬਾਅਦ ਐਸਐਸਪੀ ਕੰਵਰਦੀਪ ਕੌਰ ਮੌਕੇ ਤੇ ਪੁੱਜੇ। ਬੰਟੀ ਪੰਜਾਬ ਪੁਲਿਸ ਦੀ ਪਹਿਰੇ ਹੇਠ ਰੋਪੜ ਤੋਂ ਚੰਡੀਗੜ੍ਹ ਆਇਆ ਸੀ। ਚੰਡੀਗੜ੍ਹ ਪੁਲਿਸ ਉਸ ਨੂੰ ਇੱਥੇ ਲਿਜਾਣਾ ਚਾਹੁੰਦੀ ਸੀ ਪਰ ਪੰਜਾਬ ਪੁਲਿਸ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਦੋਵਾਂ ਥਾਵਾਂ ਦੀ ਪੁਲਿਸ ਵੀ ਆਹਮੋ-ਸਾਹਮਣੇ ਆ ਗਈ। ਹਾਲਾਂਕਿ ਬਾਅਦ ਵਿੱਚ ਚੰਡੀਗੜ੍ਹ ਪੁਲਿਸ ਨੇ ਕੌਂਸਲਰ ਬੰਟੀ ਨੂੰ ਆਪਣੀ ਸੁਰੱਖਿਆ ਹੇਠ ਉਸ ਦੇ ਘਰ ਛੱਡ ਦਿੱਤਾ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...