ਪੰਜਾਬ ਪੁਲਿਸ ‘ਤੇ ਚੰਡੀਗੜ੍ਹ ਨਿਗਮ ‘ਚ ਜਬਰਨ ਵੜ੍ਹਣ ਦੇ ਇਲਜ਼ਾਮ, ਨਗਰ ਨਿਗਮ ਨੇ HC ‘ਚ ਜਵਾਬ ਦਾਇਰ

Published: 

19 Jan 2024 14:04 PM

ਆਪ'-ਕਾਂਗਰਸ ਦੇ ਗਠਜੋੜ I.N.D.I.A ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ਪੰਜਾਬ ਪੁਲਿਸ ਤੇ ਜ਼ਬਰਨ ਦਾਖਲ ਹੋਣ ਦੇ ਇਲਜ਼ਾਮ ਲੱਗੇ ਹਨ। ਨਗਰ ਨਿਗਮ ਨੇ ਕਿਹਾ ਕਿ ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਬਚਾਅ ਲਈ ਅੱਗੇ ਆਉਣ ਲਈ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਤੇ ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਸਮੇਂ ਵੀ ਵਿਵਾਦ ਖੜਾ ਹੋਇਆ ਸੀ।

ਪੰਜਾਬ ਪੁਲਿਸ ਤੇ ਚੰਡੀਗੜ੍ਹ ਨਿਗਮ ਚ ਜਬਰਨ ਵੜ੍ਹਣ ਦੇ ਇਲਜ਼ਾਮ, ਨਗਰ ਨਿਗਮ ਨੇ HC ਚ ਜਵਾਬ ਦਾਇਰ

ਚੰਡੀਗੜ੍ਹ ਹਾਈ ਕੋਰਟ ਅਤੇ ਪੰਜਾਬ ਪੁਲਿਸ

Follow Us On

ਚੰਡੀਗੜ੍ਹ (Chandigarh) ਨਗਰ ਨਿਗਮ ਨੇ ਪੰਜਾਬ ਪੁਲਿਸ ਤੇ ਜਬਰਨ ਨਿਗਮ ਹਾਊਸ ਚ ਦਾਖਲ ਹੋਣ ਦੇ ਇਲਜ਼ਾਮ ਲਗਾਏ ਹਨ। ‘ਆਪ’-ਕਾਂਗਰਸ ਦੇ ਗਠਜੋੜ I.N.D.I.A ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ਪੰਜਾਬ ਪੁਲਿਸ ਤੇ ਜ਼ਬਰਨ ਦਾਖਲ ਹੋਣ ਦੇ ਇਲਜ਼ਾਮ ਲੱਗੇ ਹਨ। ਨਗਰ ਨਿਗਮ ਨੇ ਕਿਹਾ ਕਿ ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਬਚਾਅ ਲਈ ਅੱਗੇ ਆਉਣ ਲਈ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਤੇ ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਸਮੇਂ ਵੀ ਵਿਵਾਦ ਖੜਾ ਹੋਇਆ ਸੀ।

ਦੱਸ ਦਈਏ ਕਿ 16 ਜਨਵਰੀ ਨੂੰ ਵਾਪਰੀ ਘਟਨਾ ਨੇ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਨਗਰ ਨਿਗਮ ਵੱਲੋਂ ਹਾਈਕੋਰਟ ਚ ਦਾਇਰ ਕੀਤੀ ਗਈ ਰਿਪੋਰਟ’ਚ ਸਿੱਧੇ ਤੌਰ ‘ਤੇ ਪੰਜਾਬ ਪੁਲਿਸ ‘ਤੇ ਦੋਸ਼ ਲਗਾਏ ਗਏ ਹਨ। ਇਨ੍ਹਾਂ ਵਿੱਚ ਕਿਹਾ ਗਿਆ ਹੈ ਕਿ 16 ਜਨਵਰੀ ਨੂੰ ਕਾਂਗਰਸ ਦੇ ਮੇਅਰ ਉਮੀਦਵਾਰ ਜਸਵੀਰ ਬੰਟੀ ਦੀ ਨਾਮਜ਼ਦਗੀ ਵਾਪਸ ਲੈਣ ਸਮੇਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਹੋ ਗਈ ਸੀ। ਪੰਜਾਬ ਪੁਲਿਸ ਬੰਟੀ ਨੂੰ ਰੋਪੜ ਲੈ ਕੇ ਜਾਣਾ ਚਾਹੁੰਦੀ ਸੀ, ਪਰ ਚੰਡੀਗੜ੍ਹ ਪੁਲਿਸ ਉਸ ਨੂੰ ਆਪਣੀ ਸੁਰੱਖਿਆ ਹੇਠ ਚੰਡੀਗੜ੍ਹ ‘ਚ ਉਸ ਦੇ ਘਰ ਲੈ ਗਈ ਸੀ।

ਮਾਮਲਾ ਇਹ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦੇ ਦਰਮਿਆਨ I.N.D.I.A ਗਠਜੋੜ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਵਿੱਚ ਨਿਗਮ ਨੇ ਕਿਹਾ ਕਿ ਉਹ 6 ਫਰਵਰੀ ਨੂੰ ਚੋਣਾਂ ਕਰਵਾਉਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੇ ਹਨ। ਇਸ ਤੋਂ ਬਾਅਦ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ ਅਤੇ ਹੁਣ ਇਸ ਮਾਮਲੇ ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਕੀਤੀ ਜਾਵੇਗੀ।

ਅਗਵਾ ਹੋਣ ਦੀ ਆਈ ਸੀ ਖ਼ਬਰ

ਹੁਣ ਤੱਕ ਜੋ ਜਾਣਕਾਰੀ ਮਿਲੀ ਹੈ ਉਸ ਅਨੁਸਾਰ 16 ਜਨਵਰੀ ਨੂੰ ਕਾਂਗਰਸੀ ਆਗੂ ਜਸਵੀਰ ਸਿੰਘ ਬੰਟੀ ਨਾਮਜ਼ਦਗੀ ਭਰਨ ਲਈ ਗਿਆ ਸੀ। ਉਸ ਦੇ ਪਿਤਾ ਨੇ ਦੱਸਿਆ ਕਿ ਬੰਟੀ ਨਾਮਜ਼ਦਗੀ ਭਰਨ ਲਈ ਵਾਪਸ ਪਰਤਿਆ ਤਾਂ ਸੀਨੀਅਰ ਕਾਂਗਰਸੀ ਆਗੂ ਹਰਮੋਹਿੰਦਰ ਸਿੰਘ ਨੇ ਚੰਡੀਗੜ੍ਹ ਪੁਲਿਸ ਨੂੰ ਜਸਬੀਰ ਸਿੰਘ ਦੇ ਅਗਵਾ ਹੋਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ।