ਚੰਡੀਗੜ੍ਹ ਪੀਜੀਆਈ ‘ਚ ਫਿਰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਵਿਖਾਈ ਮੁਸ਼ਤੈਦੀ
Chandigarh PGI : ਪੀਜੀਆਈ ਹਸਪਤਾਲ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਮਰੀਜ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ। ਇਸ 'ਚ ਚੰਗੀ ਗੱਲ ਇਹ ਰਹੀ ਹੈ ਕਿ ਅੱਗ ਬੁਝਾਊ ਵਿਭਾਗ ਨੇ ਕੁਝ ਸਮੇਂ ਵਿੱਚ ਹੀ ਅੱਗ ਤੇ ਕਾਬੂ ਪਾ ਲਿਆ।
ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਮਰੀਜ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ। ਇਸ ‘ਚ ਚੰਗੀ ਗੱਲ ਇਹ ਰਹੀ ਹੈ ਕਿ ਅੱਗ ਬੁਝਾਊ ਵਿਭਾਗ ਨੇ ਕੁਝ ਸਮੇਂ ਵਿੱਚ ਹੀ ਅੱਗ ਤੇ ਕਾਬੂ ਪਾ ਲਿਆ। ਪਿਛਲੇ ਸਾਲ ਵੀ ਪੀਜੀਆਈ ਵਿੱਚ ਭਿਆਨਕ ਅੱਗ ਲੱਗੀ ਸੀ।
ਜਾਣਕਾਰੀ ਅਨੁਸਾਰ ਜਿਸ ਸਮੇਂ ਚੌਥੀ ਮੰਜ਼ਿਲ ‘ਤੇ ਅੱਗ ਲੱਗੀ, ਉਸ ਸਮੇਂ ਨੂੰ ਦੇਖਦੇ ਹੋਏ ਲੋਕਾਂ ਨੂੰ ਤੁਰੰਤ ਆਰਥੋ ਵਿਭਾਗ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਖਾਲੀ ਕਰਨ ਲਈ ਕਿਹਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਪੁੱਜੀ ਤਾਂ ਦੇਖਦੇ ਹੀ ਦੇਖਦੇ ਲੋਕ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ।
ਇਹ ਵੀ ਪੜ੍ਹੋ: ਭਾਜਪਾ ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਵਿਚਾਲੇ ਜਲੰਧਰ ਤੋਂ ਸੰਸਦ ਮੈਂਬਰ ਰਿੰਕੂ ਅੱਜ ਕਰਨਗੇ CM ਭਗਵੰਤ ਮਾਨ ਨੂੰ ਮਿਲਣਗੇ
ਐਡਵਾਂਸ ਆਈ ਸੈਂਟਰ ‘ਚ ਅੱਗੀ ਸੀ ਲੱਗ
ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ਵਿੱਚ ਅੱਗ ਲੱਗ ਗਈ ਸੀ। ਅੱਗ ਬੁਝਾਉਣ ਲਈ ਫਾਇਰ ਵਿਭਾਗ ਦੀਆਂ ਕਈ ਗੱਡੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਸੋਮਵਾਰ ਸੀ ਅਤੇ ਵੱਡੀ ਗਿਣਤੀ ਵਿੱਚ ਮਰੀਜ਼ ਆਏ ਹੋਏ ਸਨ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।
ਇਸ ਦੌਰਾਨ ਉਥੇ ਧੂੰਆਂ ਭਰਨਾ ਸ਼ੁਰੂ ਹੋ ਗਿਆ ਅਤੇ ਸੈਂਟਰ ਦੇ ਸਾਰੇ ਗੇਟ ਖੋਲ੍ਹ ਦਿੱਤੇ ਗਏ। ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਕਰੀਬ ਡੇਢ ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਵਿੱਚ ਬੇਸਮੈਂਟ ਵਿੱਚ ਰੱਖੀਆਂ ਕਰੀਬ 50 ਬੈਟਰੀਆਂ ਸੜ ਗਈਆਂ।