ਚੰਡੀਗੜ੍ਹ ਪੀਜੀਆਈ 'ਚ ਫਿਰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਵਿਖਾਈ ਮੁਸ਼ਤੈਦੀ | Chandigarh pgi broke out fire police and fire brigade in action know full detail in punjabi Punjabi news - TV9 Punjabi

ਚੰਡੀਗੜ੍ਹ ਪੀਜੀਆਈ ‘ਚ ਫਿਰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਵਿਖਾਈ ਮੁਸ਼ਤੈਦੀ

Updated On: 

19 Mar 2024 19:08 PM

Chandigarh PGI : ਪੀਜੀਆਈ ਹਸਪਤਾਲ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਮਰੀਜ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ। ਇਸ 'ਚ ਚੰਗੀ ਗੱਲ ਇਹ ਰਹੀ ਹੈ ਕਿ ਅੱਗ ਬੁਝਾਊ ਵਿਭਾਗ ਨੇ ਕੁਝ ਸਮੇਂ ਵਿੱਚ ਹੀ ਅੱਗ ਤੇ ਕਾਬੂ ਪਾ ਲਿਆ।

ਚੰਡੀਗੜ੍ਹ ਪੀਜੀਆਈ ਚ ਫਿਰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਵਿਖਾਈ ਮੁਸ਼ਤੈਦੀ

ਚੰਡੀਗੜ੍ਹ ਪੀਜੀਆਈ 'ਚ ਫਿਰ ਲੱਗੀ ਅੱਗ

Follow Us On

ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਮਰੀਜ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ। ਇਸ ‘ਚ ਚੰਗੀ ਗੱਲ ਇਹ ਰਹੀ ਹੈ ਕਿ ਅੱਗ ਬੁਝਾਊ ਵਿਭਾਗ ਨੇ ਕੁਝ ਸਮੇਂ ਵਿੱਚ ਹੀ ਅੱਗ ਤੇ ਕਾਬੂ ਪਾ ਲਿਆ। ਪਿਛਲੇ ਸਾਲ ਵੀ ਪੀਜੀਆਈ ਵਿੱਚ ਭਿਆਨਕ ਅੱਗ ਲੱਗੀ ਸੀ।

ਜਾਣਕਾਰੀ ਅਨੁਸਾਰ ਜਿਸ ਸਮੇਂ ਚੌਥੀ ਮੰਜ਼ਿਲ ‘ਤੇ ਅੱਗ ਲੱਗੀ, ਉਸ ਸਮੇਂ ਨੂੰ ਦੇਖਦੇ ਹੋਏ ਲੋਕਾਂ ਨੂੰ ਤੁਰੰਤ ਆਰਥੋ ਵਿਭਾਗ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਖਾਲੀ ਕਰਨ ਲਈ ਕਿਹਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਪੁੱਜੀ ਤਾਂ ਦੇਖਦੇ ਹੀ ਦੇਖਦੇ ਲੋਕ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ।

ਇਹ ਵੀ ਪੜ੍ਹੋ: ਭਾਜਪਾ ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਵਿਚਾਲੇ ਜਲੰਧਰ ਤੋਂ ਸੰਸਦ ਮੈਂਬਰ ਰਿੰਕੂ ਅੱਜ ਕਰਨਗੇ CM ਭਗਵੰਤ ਮਾਨ ਨੂੰ ਮਿਲਣਗੇ

ਐਡਵਾਂਸ ਆਈ ਸੈਂਟਰ ‘ਚ ਅੱਗੀ ਸੀ ਲੱਗ

ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ਵਿੱਚ ਅੱਗ ਲੱਗ ਗਈ ਸੀ। ਅੱਗ ਬੁਝਾਉਣ ਲਈ ਫਾਇਰ ਵਿਭਾਗ ਦੀਆਂ ਕਈ ਗੱਡੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਸੋਮਵਾਰ ਸੀ ਅਤੇ ਵੱਡੀ ਗਿਣਤੀ ਵਿੱਚ ਮਰੀਜ਼ ਆਏ ਹੋਏ ਸਨ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।

ਇਸ ਦੌਰਾਨ ਉਥੇ ਧੂੰਆਂ ਭਰਨਾ ਸ਼ੁਰੂ ਹੋ ਗਿਆ ਅਤੇ ਸੈਂਟਰ ਦੇ ਸਾਰੇ ਗੇਟ ਖੋਲ੍ਹ ਦਿੱਤੇ ਗਏ। ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਕਰੀਬ ਡੇਢ ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਵਿੱਚ ਬੇਸਮੈਂਟ ਵਿੱਚ ਰੱਖੀਆਂ ਕਰੀਬ 50 ਬੈਟਰੀਆਂ ਸੜ ਗਈਆਂ।

Related Stories
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਦਿਵਸ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਬਿਆਨ ਬਿਲਕੁਲ ਸਹੀ
ਟੈਂਡਰ ਘੁਟਾਲਾ ਮਾਮਲੇ ‘ਚ ED ਦੀ ਕਰਾਵਾਈ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ 22.78 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਸੀਜ
ਮੋਗਾ ‘ਚ ਆਸਟ੍ਰੇਲੀਆ ਭੇਜਣ ਦੇ ਨਾਂ ‘ਤੇ 16 ਲੱਖ ਦੀ ਠੱਗੀ, ਨੌਜਵਾਨ ਨੂੰ ਜਾਅਲੀ ਵੀਜ਼ਾ ਦਿੱਤਾ
ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ ‘ਚ ਸਾਈਨ ਹੋਇਆ MOU, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਰਹੇ ਮੌਜੂਦ
Exit mobile version