ਹਿਰਾਸਤ ‘ਚ ਲਏ ਗਏ ਬਿਨ੍ਹਾਂ ਆਗਿਆ ਗਵਰਨਰ ਹਾਊਸ ਵੱਲ ਜਾ ਰਹੇ ਪੰਜਾਬ ਕਾਂਗਰਸ ਦੇ ਆਗੂ
ਪੰਜਾਬ ਕਾਂਗਰਸ ਦੇ ਆਗੂ ਸੀਐੱਮ ਤੇ ਇਲਜ਼ਾਮ ਲਗਾ ਰਹੇ ਹਨ ਕਿ ਉਹ ਐੱਸਵਾਈਐੱਲ ਦੇ ਮਾਮਲੇ ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ। ਜਿਸ ਕਾਰ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਸਰਕਾਰ ਦੇ ਖਿਲਾਫ ਜੰਮਕੇ ਪ੍ਰਦਰਸ਼ਨ ਕੀਤਾ। ਗਵਰਨਰ ਹਾਊਸ ਵੱਲ ਜਾਣ ਵਾਲੇ ਕਾਂਗਰਸੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਪੰਜਾਬ ਨਿਊਜ। ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਗਿਆ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਐਸਵਾਈਐਲ ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ (Chandigarh Police) ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ਤੇ ਚੜ੍ਹੇ ਤਾਂ ਪੁਲਿਸ ਨੇ ਪਾਣੀ ਦੀਆਂ ਬੋਛਾੜਾਂ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਕਾਂਗਰਸੀਆਂ ਨੂੰ ਉਥੋਂ ਭਜਾ ਦਿੱਤਾ ਗਿਆ।
ਇਸ ਤੋਂ ਬਾਅਦ ਪੁਲਿਸ ਨੇ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।
ਪੰਜਾਬ ਸਰਕਾਰ ਖਿਲਾਫ ਕੱਢੀ ਭੜਾਸ
ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਨੇ ਪੰਜਾਬ ਸਰਕਾਰ ਜੰਮਕੇ ਭੜਾਸ ਕੱਢੀ ਅਤੇ ਕਿਹਾ ਮੁੱਖ ਮੰਤਰੀ (Chief Minister) ਪੰਜਾਬ ਦੇ ਲੋਕਾਂ ਨੂੰ ਬੇਵਕੂਪ ਬਣਾ ਰਹੇ ਨੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਦੀਆਂ ਚਾਲਾਂ ਨੂੰ ਸਮਝ ਰਹੇ ਨੇ। ਇਸ ਤੋਂ ਬਾਅਦ ਪੁਲ਼ਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।
ਜੇਕਰ ਮੁੱਖ ਮੰਤਰੀ ਚਾਹੁਣ ਤਾਂ ਬਹਿਸ ਲਈ ਤਿਆਰ ਹਾਂ-ਬੀਜੇਪੀ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਬਹਿਸ ਲਈ ਤਿਆਰ ਹਨ, ਪਰ ਸਾਰੀਆਂ ਪਾਰਟੀਆਂ ਨੂੰ ਬਰਾਬਰ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਅਤੇ ਮੀਡੀਆ ਦੇ ਸਾਹਮਣੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਹੈ ਅਤੇ ਉਹ ਸਰਕਾਰ ਦੇ ਹਰ ਸਵਾਲ ਦਾ ਜਵਾਬ ਦੇਣਗੇ।
ਪੁਲਿਸ ਨੇ ਟਰੈਫਿਕ ਨੂੰ ਡਾਇਵਰਟ ਕੀਤਾ
ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ਤੇ ਟਰੈਫਿਕ ਡਾਇਵਰਟ ਕਰ ਦਿੱਤਾ। ਚੰਡੀਗੜ੍ਹ ਪੁਲੀਸ ਨੇ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ਤੇ ਨਾ ਆਉਣ ਦੀ ਅਪੀਲ ਕੀਤੀ ਹੈ।