AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ‘ਚ ਐਨਕਾਊਂਟਰ: ਬਦਮਾਸ਼ ਗੋਲੂ ਗੋਹਾਨਾ ਦੇ ਪੈਰ ‘ਚ ਲੱਗੀ ਗੋਲੀ, ਹਥਿਆਰਾਂ ਦੀ ਕਰਦਾ ਸੀ ਤਸਕਰੀ

ਪੁਲਿਸ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਆਰੋਪੀ ਚੰਡੀਗੜ੍ਹ 'ਚ ਇੱਕ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਇੱਕ ਜਾਲ ਵਿਛਾਇਆ ਤੇ ਉਸਨੂੰ ਸੈਕਟਰ 25 ਰੈਲੀ ਗਰਾਊਂਡ ਦੇ ਨੇੜੇ ਘੇਰ ਲਿਆ। ਜਦੋਂ ਪੁਲਿਸ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ 'ਚ ਗੋਲੀਬਾਰੀ ਕੀਤੀ।

ਚੰਡੀਗੜ੍ਹ 'ਚ ਐਨਕਾਊਂਟਰ: ਬਦਮਾਸ਼ ਗੋਲੂ ਗੋਹਾਨਾ ਦੇ ਪੈਰ 'ਚ ਲੱਗੀ ਗੋਲੀ, ਹਥਿਆਰਾਂ ਦੀ ਕਰਦਾ ਸੀ ਤਸਕਰੀ
ਚੰਡੀਗੜ੍ਹ ‘ਚ ਐਨਕਾਊਂਟਰ: ਬਦਮਾਸ਼ ਗੋਲੂ ਗੋਹਾਨਾ ਦੇ ਪੈਰ ‘ਚ ਲੱਗੀ ਗੋਲੀ
amanpreet-kaur
| Updated On: 22 Apr 2026 09:48 AM IST
Share

ਬੁੱਧਵਾਰ ਸਵੇਰੇ ਚੰਡੀਗੜ੍ਹ ‘ਚ ਪੁਲਿਸ ਨਾਲ ਹੋਏ ਐਨਕਾਊਂਟਰ ਤੋਂ ਬਾਅਦ ਹਰਿਆਣਾ ਦੇ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਐਨਕਾਊਂਟਰ ਦੌਰਾਨ ਬਦਮਾਸ਼ ਦੇ ਲੱਤ ‘ਚ ਗੋਲੀ ਲੱਗੀ। ਮੁਲਜ਼ਮ ਦੀ ਪਛਾਣ ਗੋਲੂ ਗੋਹਾਨ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਗੋਹਾਨਾ ਦਾ ਰਹਿਣ ਵਾਲਾ ਹੈ। ਲੱਤ ‘ਚ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਸੂਤਰਾਂ ਅਨੁਸਾਰ, ਪੁਲਿਸ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਆਰੋਪੀ ਚੰਡੀਗੜ੍ਹ ‘ਚ ਇੱਕ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਇੱਕ ਜਾਲ ਵਿਛਾਇਆ ਤੇ ਉਸਨੂੰ ਸੈਕਟਰ 25 ਰੈਲੀ ਗਰਾਊਂਡ ਦੇ ਨੇੜੇ ਘੇਰ ਲਿਆ। ਜਦੋਂ ਪੁਲਿਸ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ‘ਚ ਗੋਲੀਬਾਰੀ ਕੀਤੀ।

ਜਵਾਬ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੋਲੀ ਚਲਾਈ। ਗੈਂਗਸਟਰ ਦੀ ਲੱਤ ‘ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਮੁਤਾਬਕ ਗੋਲੂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਸੀ। ਉਹ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੋਂ ਹਥਿਆਰ ਲਿਆ ਕੇ, ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ‘ਚ ਸਪਲਾਈ ਕਰਦਾ ਸੀ। ਉਸ ਵਿਰੁੱਧ 2021 ‘ਚ ਚੰਡੀਗੜ੍ਹ ‘ਚ ਹਥਿਆਰਾਂ ਦੀ ਤਸਕਰੀ ਨਾਲ ਸਬੰਧਤ ਇੱਕ ਮਾਮਲਾ ਪਹਿਲਾਂ ਹੀ ਦਰਜ ਕੀਤਾ ਗਿਆ ਸੀ, ਇਸ ਮਾਮਲੇ ‘ਚ ਉਸ ਨੂੰ ਭਗੌੜਾ ਅਪਰਾਧੀ ਐਲਾਨਿਆ ਗਿਆ ਸੀ।

ਮੁਕਾਬਲੇ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਤੇ ਸਬੂਤਾਂ ਦੀ ਜਾਂਚ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਅੱਗੇ ਵਧਣ ਦੇ ਨਾਲ ਹੀ ਮਾਮਲੇ ਸੰਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ।

Follow Us
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...