AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇੱਕ ਪੈਰ ‘ਚ ਲੇਡੀਜ਼ ਫੁੱਟਵੇਅਰ, ਦੂਜੇ ‘ਚ ਚੱਪਲ… ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਨਸ਼ੇ ‘ਚ ਦੋ ਵਾਹਨਾਂ ਨੂੰ ਮਾਰੀ ਟੱਕਰ

ਸਥਾਨਕ ਲੋਕਾਂ ਨੇ ਹੈੱਡ ਕਾਂਸਟੇਬਲ ਦੀ ਕਾਰ ਨੂੰ ਰੁਕਵਾਇਆ ਤੇ ਉਸ ਨੂੰ ਬਾਹਰ ਕੱਢਿਆ। ਉਸ ਦੀ ਹਾਲਤ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ, ਦੱਸਿਆ ਗਿਆ ਕਿ ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਨਸ਼ੇ 'ਚ ਸੀ। ਉਸ ਨੇ ਇੱਕ ਪੈਰ 'ਚ ਔਰਤ ਦੀ ਜੁੱਤੀ ਤੇ ਦੂਜੇ ਪੈਰ 'ਚ ਚੱਪਲ ਪਾਈ ਹੋਈ ਸੀ। ਚਸ਼ਮਦੀਦਾਂ ਨੇ ਕਿਹਾ ਕਿ ਹੈੱਡ ਕਾਂਸਟੇਬਲ ਇੰਨੇ ਨਸ਼ੇ 'ਚ ਸੀ ਕਿ ਉਸ ਨੂੰ ਆਪਣੇ ਹਾਲਾਤਾਂ ਦਾ ਵੀ ਕੁੱਝ ਪਤਾ ਨਹੀਂ ਸੀ।

ਇੱਕ ਪੈਰ 'ਚ ਲੇਡੀਜ਼ ਫੁੱਟਵੇਅਰ, ਦੂਜੇ 'ਚ ਚੱਪਲ... ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਨਸ਼ੇ 'ਚ ਦੋ ਵਾਹਨਾਂ ਨੂੰ ਮਾਰੀ ਟੱਕਰ
ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਨਸ਼ੇ ‘ਚ ਦੋ ਵਾਹਨਾਂ ਨੂੰ ਮਾਰੀ ਟੱਕਰ
tv9-punjabi
| Updated On: 15 May 2026 14:32 PM IST
Share

ਵੀਰਵਾਰ ਰਾਤ ਚੰਡੀਗੜ੍ਹ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ ਸ਼ਰਾਬ ਦੇ ਨਸ਼ੇ ‘ਚ ਤੇਜ਼ ਰਫ਼ਤਾਰ ਕਾਰ ਨਾਲ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ, ਪੁਲਿਸ ਕਰਮਚਾਰੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਸਥਾਨਕ ਲੋਕਾਂ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਤੇ ਲੋਕਾਂ ਨੇ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ।

ਚਸ਼ਮਦੀਦਾਂ ਦੇ ਅਨੁਸਾਰ, ਹੈੱਡ ਕਾਂਸਟੇਬਲ ਨੇ ਪਹਿਲਾਂ ਇੱਕ ਐਕਟਿਵਾ ਸਵਾਰ ਨੂੰ ਟੱਕਰ ਮਾਰੀ, ਜਿਸ ਕਾਰਨ ਸਵਾਰ ਸੜਕ ‘ਤੇ ਡਿੱਗ ਪਿਆ। ਇਸ ਤੋਂ ਬਾਅਦ ਹੈੱਡ ਕਾਂਸਟੇਬਲ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਨੇ ਥੋੜ੍ਹੀ ਦੂਰੀ ‘ਤੇ ਇੱਕ ਹੋਰ ਸਕੂਟੀ ਨੂੰ ਟੱਕਰ ਮਾਰ ਦਿੱਤੀ।

ਸਥਾਨਕ ਲੋਕਾਂ ਨੇ ਹੈੱਡ ਕਾਂਸਟੇਬਲ ਦੀ ਕਾਰ ਨੂੰ ਰੁਕਵਾਇਆ ਤੇ ਉਸ ਨੂੰ ਬਾਹਰ ਕੱਢਿਆ। ਉਸ ਦੀ ਹਾਲਤ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ, ਦੱਸਿਆ ਗਿਆ ਕਿ ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਨਸ਼ੇ ‘ਚ ਸੀ। ਉਸ ਨੇ ਇੱਕ ਪੈਰ ‘ਚ ਔਰਤ ਦੀ ਜੁੱਤੀ ਤੇ ਦੂਜੇ ਪੈਰ ‘ਚ ਚੱਪਲ ਪਾਈ ਹੋਈ ਸੀ। ਚਸ਼ਮਦੀਦਾਂ ਨੇ ਕਿਹਾ ਕਿ ਹੈੱਡ ਕਾਂਸਟੇਬਲ ਇੰਨੇ ਨਸ਼ੇ ‘ਚ ਸੀ ਕਿ ਉਸ ਨੂੰ ਆਪਣੇ ਹਾਲਾਤਾਂ ਦਾ ਵੀ ਕੁੱਝ ਪਤਾ ਨਹੀਂ ਸੀ।

View this post on Instagram

A post shared by NEWS9 (@news9live)

ਘਟਨਾ ਤੋਂ ਬਾਅਦ, ਮੌਕੇ ‘ਤੇ ਭੀੜ ਇਕੱਠੀ ਹੋ ਗਈ ਤੇ ਚੰਡੀਗੜ੍ਹ ਵਿਰੁੱਧ ਨਾਅਰੇਬਾਜ਼ੀ ਕੀਤੀ। ਚੰਡੀਗੜ੍ਹ ਪੁਲਿਸ ਦੇ ਕੰਮਕਾਜ ‘ਤੇ ਸਵਾਲ ਚੁੱਕਦੇ ਹੋਏ ਲੋਕਾਂ ਨੇ ਕਿਹਾ ਕਿ ਜੇਕਰ ਕਾਨੂੰਨ ਦੀ ਪਾਲਣਾ ਕਰਵਾਉਣ ਵਾਲੇ ਖ਼ੁਦ ਕਾਨੂੰਨ ਦੀ ਉਲੰਘਣਾ ਕਰਦੇ ਹਨ ਤਾਂ ਆਮ ਨਾਗਰਿਕ ਦੀ ਸੁਰੱਖਿਆ ਕੌਣ ਕਰੇਗਾ?

ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫੁਟੇਜ ‘ਚ, ਲੋਕਾਂ ਨੂੰ ਦੋਸ਼ੀ ਅਧਿਕਾਰੀ ਵਿਰੁੱਧ ਪ੍ਰਦਰਸ਼ਨ ਕਰਦੇ ਤੇ ਚੰਡੀਗੜ੍ਹ ਪੁਲਿਸ ਵਿਰੁੱਧ ਨਾਅਰੇਬਾਜ਼ੀ ਕਰਦੇ ਦੇਖਿਆ ਜਾ ਸਕਦਾ ਹੈ। ਪੁਲਿਸ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...