AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰਕੇ ਲੋਕਾਂ ਤੋਂ ਮੰਗੀ ਜਾਣਕਾਰੀ

ਬੰਦੀ ਸਿੱਖਾਂ ਦੀ ਰਿਹਾਈ ਲਈ ਇੱਥੇ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨਾਂ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਲਈ ਹੰਗਾਮਾ ਕੀਤਾ ਅਤੇ ਪ੍ਰਦਰਸ਼ਨਕਾਰੀਆਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ।

ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰਕੇ ਲੋਕਾਂ ਤੋਂ ਮੰਗੀ ਜਾਣਕਾਰੀ
tv9-punjabi
| Published: 11 Feb 2023 16:04 PM IST
Share
ਚੰਡੀਗੜ੍ਹ। ਚੰਡੀਗੜ੍ਹ ਪੁਲਿਸ ਨੇ ਬੀਤੀ 8 ਫਰਵਰੀ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ਤੇ ਬੰਦੀ ਸਿੱਖਾਂ ਦੀ ਰਿਹਾਈ ਦੌਰਾਨ ਪੁਲੀਸ ਤੇ ਹਮਲਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਨੂੰ ਆਪਣੀ ਜਾਣਕਾਰੀ ਦੇਣ ਲਈ ਕਿਹਾ ਹੈ। ਪੁਲਿਸ ਨੇ ਸੈਕਟਰ 36 ਥਾਣੇ ਵਿੱਚ ਘਟਨਾ ਸਬੰਧੀ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਬੀਤੀ ਅੱਠ ਫਰਵਰੀ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਭਾਰੀ ਹਿੰਸਾ ਹੋਈ ਸੀ। ਬੰਦੀ ਸਿੱਖਾਂ ਦੀ ਰਿਹਾਈ ਲਈ ਇੱਥੇ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨਾਂ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਲਈ ਹੰਗਾਮਾ ਕੀਤਾ ਅਤੇ ਪ੍ਰਦਰਸ਼ਨਕਾਰੀਆਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਪੁਲੀਸ ਤੇ ਲਾਠੀਆਂ, ਤਲਵਾਰਾਂ ਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਚੰਡੀਗੜ੍ਹ ਪੁਲਿਸ ਦੇ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਪੁਲੀਸ ਦੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ। ਕਈ ਹਮਲਾਵਰ ਮੂੰਹ ਲੁਕਾ ਕੇ ਹਮਲਾ ਕਰ ਰਹੇ ਸਨ। ਬਹੁਤ ਸਾਰੇ ਘੋੜਿਆਂ ਅਤੇ ਟਰੈਕਟਰਾਂ ‘ਤੇ ਹਮਲਾ ਕਰਨ ਲਈ ਆਏ ਸਨ। ਲਗਭਗ ਇੱਕ ਦਰਜਨ ਪੁਲਿਸ ਬੈਰੀਕੇਡਾਂ ਅਤੇ ਵਾਹਨਾਂ ਤੋਂ ਅਸਲਾ ਅਤੇ ਹੋਰ ਸਮਾਨ ਲੁੱਟ ਲਿਆ ਗਿਆ ਸੀ। ਹਮਲਾਵਰਾਂ ਕੋਲ ਤਲਵਾਰਾਂ, ਗੰਡਾਸੀ, ਡੰਡੇ ਅਤੇ ਹੋਰ ਹਥਿਆਰ ਸਨ।

ਸੂਚਨਾ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਦਸ ਹਜਾਰ ਰੁਪਏ ਇਨਾਮ

ਫਿਲਹਾਲ ਚੰਡੀਗੜ੍ਹ ਪੁਲਿਸ ਅਜਿਹੇ ਹਿੰਸਕ ਪ੍ਰਦਰਸ਼ਨਕਾਰੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਮੂਡ ‘ਚ ਹੈ। ਹੁਣ ਚੰਡੀਗੜ੍ਹ ਪੁਲਿਸ ਇਨ੍ਹਾਂ ਨੂੰ ਬਿਲਕੁਲ ਵੀ ਬਖਸ਼ਣਾ ਨਹੀਂ ਚਾਹੁੰਦੀ। ਇਸ ਤੋਂ ਪਹਿਲਾਂ ਜਿੱਥੇ ਚੰਡੀਗੜ੍ਹ ਪੁਲਿਸ ਨੇ ਲੋਕਾਂ ਨੂੰ ਹਿੰਸਾ ਦੀਆਂ ਵੀਡੀਓ ਅਤੇ ਤਸਵੀਰਾਂ ਭੇਜਣ ਲਈ ਕਿਹਾ ਸੀ, ਉੱਥੇ ਹੁਣ ਪੁਲਿਸ ਨੇ ਹਿੰਸਕ ਪ੍ਰਦਰਸ਼ਨਕਾਰੀਆਂ ਦੀਆਂ ਦਸ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਜੋ ਵੀ ਉਨ੍ਹਾਂ ਬਾਰੇ ਜਾਣਕਾਰੀ ਦੇਵੇਗਾ ਉਸ ਨੂੰ ਦਸ ਹਜਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਚੰਡੀਗੜ੍ਹ ਪੁਲਿਸ ਇਨ੍ਹਾਂ ਦਸ ਤਸਵੀਰਾਂ ‘ਚ ਤਿੰਨ ਹਿੰਸਕ ਪ੍ਰਦਰਸ਼ਨਕਾਰੀਆਂ ਦੇ ਨਾਂ ਪਹਿਲਾਂ ਹੀ ਸ਼ੇਅਰ ਕਰ ਚੁੱਕੀ ਹੈ।

ਪੁਲੀਸ ਨੇ ਸਾਂਝਾ ਕੀਤਾ ਮੋਬਾਇਲ ਨੰਬਰ

ਚੰਡੀਗੜ੍ਹ ਪੁਲੀਸ ਅਨੁਸਾਰ ਹਿੰਸਕ ਪ੍ਰਦਰਸ਼ਨਕਾਰੀਆਂ ਦੀ ਪਛਾਣ ਜਾਂ ਹਿੰਸਾ ਨਾਲ ਸਬੰਧਤ ਕੋਈ ਹੋਰ ਜਾਣਕਾਰੀ ਮੇਲ ਆਈਡੀ firno.63@gmail.com ਤੇ ਭੇਜੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵਟਸਐਪ ਨੰਬਰ 9875984001 ‘ਤੇ ਵਟਸਐਪ ਕੀਤਾ ਜਾ ਸਕਦਾ ਹੈ। ਜਾਣਕਾਰੀ ਦੇਣ ਵਾਲੇ ਨੂੰ ਦਸ ਹਜਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਨਾਲ ਹੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਗੁਪਤ ਰੱਖਿਆ ਜਾਵੇਗਾ।

ਸਿੱਖ ਜਥੇਬੰਦੀਆਂ ਵੱਲੋਂ CM ਦੇ ਘਰ ਵੱਲ ਮਾਰਚ ਦੀਆਂ ਕੋਸ਼ਿਸ਼ਾਂ

ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੱਜ ਵੀ ਮਾਹੌਲ ਤਣਾਅਪੂਰਨ ਰਿਹਾ। ਅੱਜ ਫਿਰ ਸਿੱਖ ਜਥੇਬੰਦੀਆਂ ਦੇ 31 ਮੈਂਬਰਾਂ ਦੇ ਇੱਕ ਜਥੇ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਮਾਰਚ ਕੀਤਾ। ਜਿਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ ਹੈ। ਜਿਸ ਤੋਂ ਬਾਅਦ ਸਿੱਖ ਜਥੇਬੰਦੀ ਨੇ ਉਸੇ ਸੜਕ ‘ਤੇ ਬੈਠ ਕੇ ਪਾਠ ਸ਼ੁਰੂ ਕਰ ਦਿੱਤਾ। ਪਾਠ ਖਤਮ ਹੋਣ ਤੋਂ ਬਾਅਦ ਸਮੂਹ ਨੇ ਚੰਡੀਗੜ੍ਹ ਜਾਣ ਦੀ ਮੰਗ ਕੀਤੀ, ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਜੱਥਾ ਫਿਰ ਪਾਠ ਕਰਨ ਬੈਠ ਗਿਆ। ਕਰੀਬ ਅੱਧਾ ਘੰਟਾ ਜਾਪ ਕਰਨ ਤੋਂ ਬਾਅਦ ਸਮੂਹ ਜਥੇ ਨਾਅਰੇਬਾਜ਼ੀ ਕਰਦੇ ਹੋਏ ਵਾਪਸ ਉਸੇ ਥਾਂ ਪਰਤ ਗਏ, ਜਿੱਥੇ ਦਾ ਧਰਨਾ ਚੱਲ ਰਿਹਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...