ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਰਿਆਣਾ ਸਕੱਤਰੇਤ ਨੂੰ ਵੀ ਖਾਲੀ ਕਰਵਾਇਆ ਗਿਆ; ਤਲਾਸ਼ੀ ਅਭਿਆਨ ਜਾਰੀ
ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ, ਬੰਬ ਨਿਰੋਧਕ ਦਸਤਾ, ਡਾਗ ਸਕੂਐਡ ਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਪੂਰੇ ਕੰਪਲੈਕਸ ਨੂੰ ਸੀਲ ਕਰਕੇ ਤਲਾਸ਼ੀ ਕੀਤੀ ਜਾ ਰਹੀ ਹੈ। ਸਕੱਤਰੇਤ ਦੇ ਹਰ ਬਲਾਕ, ਕਮਰੇ ਤੇ ਪਾਰਕਿੰਗ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ ਵਿਖੇ ਪੰਜਾਬ ਸਕੱਤਰੇਤ ਤੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਇਹ ਧਮਕੀ ਭੇਜੀ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਸਾਵਧਾਨੀ ਦੇ ਤੌਰ ‘ਤੇ ਪੰਜਾਬ ਤੇ ਹਰਿਆਣਾ ਸਕੱਤਰੇਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਨਿਕਾਲ ਦਿੱਤਾ ਗਿਆ ਹੈ।
ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ, ਬੰਬ ਨਿਰੋਧਕ ਦਸਤਾ, ਡਾਗ ਸਕੂਐਡ ਤੇ ਹੋਰ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੂਰੇ ਕੰਪਲੈਕਸ ਨੂੰ ਸੀਲ ਕਰਕੇ ਤਲਾਸ਼ੀ ਕੀਤੀ ਜਾ ਰਹੀ ਹੈ। ਸਕੱਤਰੇਤ ਦੇ ਹਰ ਬਲਾਕ, ਕਮਰੇ ਤੇ ਪਾਰਕਿੰਗ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨ ਹੀ ਚੰਡੀਗੜ੍ਹ ਦੇ ਕੁੱਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਤੋਂ ਪਹਿਲਾਂ ਦੇ ਪੰਜਾਬ ਦੇ ਵੱਖ-ਵੱਖ ਸਕੂਲਾਂ ਨੂੰ ਵੱਖ-ਵੱਖ ਦਿਨੀਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਧਮਕੀ ਦਾ ਪੈਟਰਨ ਇੱਕ ਤਰ੍ਹਾਂ ਦਾ ਹੀ ਹੈ। ਈਮੇਲ ਰਾਹੀਂ ਇਹ ਧਮਕੀਆਂ ਭੇਜੀਆਂ ਜਾ ਰਹੀਆਂ ਹਨ।
ਦਿੱਲੀ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ
ਇਸ ਦੇ ਨਾਲ ਹੀ ਦਿੱਲੀ ਦੇ ਕਈ ਨਾਮਵਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪੁਲਿਸ ਨੇ ਸੂਚਨਾ ‘ਤੇ ਕਾਰਵਾਈ ਕੀਤੀ ਤੇ ਸੁਰੱਖਿਆ ਕਾਰਨਾਂ ਕਰਕੇ ਤੁਰੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ।ਇਹ ਧਮਕੀਆਂ ਈਮੇਲ ਰਾਹੀਂ ਦਿੱਤੀਆਂ ਗਈਆਂ ਸਨ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਜਾਂਚ ਕਰ ਰਹੀਆਂ ਹਨ।
ਰਿਪੋਰਟਾਂ ਅਨੁਸਾਰ, ਦਿੱਲੀ ਕੈਂਟ ਦੇ ਲੋਰੇਟੋ ਕਾਨਵੈਂਟ ਨੂੰ ਸਵੇਰੇ 8:22 ਵਜੇ, ਸੀਆਰ ਪਾਰਕ ਦੇ ਡੌਨ ਬੋਸਕੋ ਸਕੂਲ ਨੂੰ ਸਵੇਰੇ 9:18 ਵਜੇ, ਆਨੰਦ ਨਿਕੇਤਨ ਦੇ ਕਾਰਮੇਲ ਸਕੂਲ ਨੂੰ ਸਵੇਰੇ 9:22 ਵਜੇ ਤੇ ਦਵਾਰਕਾ ਸੈਕਟਰ 23 ਦੇ ਕਾਰਮੇਲ ਸਕੂਲ ਨੂੰ ਸਵੇਰੇ 9:25 ਵਜੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ।
ਇਹ ਵੀ ਪੜ੍ਹੋ
ਧਮਕੀ ਮਿਲਣ ਤੋਂ ਬਾਅਦ, ਸਕੂਲ ਪ੍ਰਸ਼ਾਸਨ ਨੇ ਤੁਰੰਤ ਵਿਦਿਆਰਥੀਆਂ ਤੇ ਸਟਾਫ ਨੂੰ ਬਾਹਰ ਕੱਢ ਲਿਆ। ਦਿੱਲੀ ਪੁਲਿਸ, ਬੰਬ ਸਕੁਐਡ ਤੇ ਡੌਗ ਸਕੁਐਡ ਨੇ ਸਕੂਲ ਦੇ ਅਹਾਤੇ ਦੀ ਪੂਰੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਹੋਣ ਦੀ ਰਿਪੋਰਟ ਨਹੀਂ ਹੈ। ਪੁਲਿਸ ਤੇ ਸੁਰੱਖਿਆ ਏਜੰਸੀਆਂ ਜਾਂਚ ਕਰ ਰਹੀਆਂ ਹਨ।
