ਫਿਰ ਆਈ Email… ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Updated On: 

27 Feb 2026 10:43 AM IST

ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਲਰਟ ਮੋਡ 'ਤੇ ਆ ਗਈ ਹੈ। ਸਬੰਧਤ ਸਕੂਲਾਂ ਤੇ ਪੰਜਾਬ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ, ਬੰਬ ਨਿਰੋਧਕ ਟੀਮ, ਡਾਗ ਸਕੂਐਡ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਹੈ।

ਫਿਰ ਆਈ Email... ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Follow Us On

ਧਮਕੀਆਂ ਭਰੀਆਂ ਈ-ਮੇਲਜ਼ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਮੁੜ ਪੰਜਾਬ ਸਕੱਤਰੇਤ ਤੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਵਾਰ ਫਿਰ ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਲਰਟ ਮੋਡ ‘ਤੇ ਆ ਗਈ ਹੈ। ਸਬੰਧਤ ਸਕੂਲਾਂ ਤੇ ਪੰਜਾਬ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ, ਬੰਬ ਨਿਰੋਧਕ ਟੀਮ, ਡਾਗ ਸਕੂਐਡ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਦੀ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਪਹਿਲਾਂ ਧਮਕੀ ਮਿਲੀ ਸੀ। ਉੱਥੇ ਹੀ, ਬੀਤੇ ਕੁੱਝ ਦਿਨ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ‘ਚ ਹੀ ਦਾਖਲ ਸਨ। ਇਨ੍ਹਾਂ ਸਾਰਿਆਂ ਹੀ ਮਾਮਲਿਆਂ ‘ਚ ਧਮਕੀਆਂ ਈ-ਮੇਲ ਰਾਹੀਂ ਭੇਜੀਆਂ ਗਈਆਂ ਸਨ। ਸ਼ਰਾਰਤ ਅਨਸਰਾਂ ਨੇ ਇਸ ਵਾਲ ਫਿਰ ਉਹੀ ਪੈਟਰਨ ਨੂੰ ਫਾਲੋ ਕੀਤਾ ਹੈ। ਖ਼ਬਰ ਅਪਡੇਟ ਹੋ ਰਹੀ ਹੈ…