ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਅਦਾਰੇ; ਪੁਲਿਸ ਕਰ ਰਹੀ ਜਾਂਚ
ਧਮਕੀ ਮਿਲਣ ਤੋਂ ਬਾਅਦ ਜ਼ਿਆਦਾਤਰ ਸਰਕਾਰੀ ਦੇ ਪ੍ਰਾਈਵੇਟ ਸਕੂਲਾਂ 'ਚ ਛੁੱਟੀ ਕਰ ਦਿੱਤੀ ਗਈ ਹੈ। ਬੱਚਿਆਂ ਨੂੰ ਘਰ ਵਾਪਸ ਭੇਜਿਆ ਜਾ ਰਿਹਾ ਹੈ। ਮੌਕੇ 'ਤੇ ਚੰਡੀਗੜ੍ਹ ਪੁਲਿਸ ਦੇ ਐਸਐਸਪੀ, ਬੰਬ ਸਕੂਐਡ ਤੇ ਹੋਰ ਸਰੁੱਖਿਆ ਏਜੰਸੀਆਂ ਪਹੁੰਚੀਆਂ ਹਨ। ਸਕੂਲ ਪਰਿਸਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਸਕੂਲ ਤੋਂ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪੁਲਿਸ ਜਾਂਚ ਕਰ ਰਹੀ ਹੈ।
ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਮਿਲਣ ਵਾਲੇ ਸਕੂਲਾਂ ‘ਚ ਸੈਕਟਰ-25 ਵਿਖੇ ਚਿਤਕਾਰਾ ਇੰਟਰਨੈਸ਼ਨਲ ਸਕੂਲ, ਮਾਡਲ ਸਕੂਲ, ਸੈਕਟਰ-16, ਸੈਕਟਰ-45 ਦਾ ਸੈਂਟ ਸਟੀਫਨ ਸਕੂਲ, ਮਾਡਲ ਸਕੂਲ, ਸੈਕਟਰ-35 ਤੇ ਮਾਡਲ ਸਕੂਲ, ਸੈਕਟਰ-19 ਸ਼ਾਮਲ ਹੈ।
ਧਮਕੀ ਮਿਲਣ ਤੋਂ ਬਾਅਦ ਜ਼ਿਆਦਾਤਰ ਸਰਕਾਰੀ ਦੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀ ਕਰ ਦਿੱਤੀ ਗਈ ਹੈ। ਬੱਚਿਆਂ ਨੂੰ ਘਰ ਵਾਪਸ ਭੇਜਿਆ ਜਾ ਰਿਹਾ ਹੈ। ਮੌਕੇ ‘ਤੇ ਚੰਡੀਗੜ੍ਹ ਪੁਲਿਸ ਦੇ ਐਸਐਸਪੀ, ਬੰਬ ਸਕੂਐਡ ਤੇ ਹੋਰ ਸਰੁੱਖਿਆ ਏਜੰਸੀਆਂ ਪਹੁੰਚੀਆਂ ਹਨ। ਸਕੂਲ ਪਰਿਸਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਸਕੂਲ ਤੋਂ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪੁਲਿਸ ਜਾਂਚ ਕਰ ਰਹੀ ਹੈ।
ਪੁਲਿਸ ਈਮੇਲ ਭੇਜਣ ਵਾਲੇ ਵਿਅਕਤੀ ਦੀ ਪਹਿਚਾਣ ਕਰਨ ‘ਚ ਲੱਗੀ ਹੋਈ ਹੈ ਤੇ ਧਮਕੀ ਦੇ ਪਿੱਛੇ ਅਸਲ ਕਾਰਨਾਂ ਦਾ ਪਤਾ ਲਗਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਸਕੂਲਾਂ ਦੇ ਨੇੜਲੇ ਇਲਾਕਿਆਂ ‘ਚ ਚੌਕਸੀ ਵਧਾ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ‘ਚ ਹੈ। ਪੁਲਿਸ ਕਿਸੇ ਵੀ ਤਰ੍ਹਾਂ ਅਫ਼ਵਾਹ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।


