ਚੰਡੀਗੜ੍ਹ ਸੈਕਟਰ-11 ਕਤਲਕਾਂਡ: ਐਂਟੀ ਖਾਲਿਸਤਾਨੀ ਟੈਰਰਿਸਟ ਫਰੰਟ ਨੇ SSP ਨੂੰ ਸੌਂਪਿਆ ਮੰਗ ਪੱਤਰ, ਸ਼੍ਰੀ ਹਨੂੰਮਾਨ ਦਾ ਗਦਾ ਲੈ ਕੇ ਪਹੁੰਚੇ ਗੁਰਸਿਮਰਨ ਮੰਡ
ਮੰਗ ਪੱਤਰ 'ਚ ਪੁਲਿਸ ਪ੍ਰਸ਼ਾਸਨ ਕੋਲ 11 ਮੁੱਖ ਮੰਗਾਂ ਰੱਖੀਆਂ ਗਈਆਂ ਹਨ, ਜਿਨ੍ਹਾਂ 'ਚ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਤੇ ਸਾਜ਼ਿਸ਼ਕਾਰਾਂ ਦੀ ਤੁਰੰਤ ਗ੍ਰਿਫ਼ਤਾਰੀ, ਨਿਰਪੱਖ ਤੇ ਸਮਾਂਬੱਧ ਜਾਂਚ, ਗੈਂਗਸਟਰ ਨੈੱਟਵਰਕ ਖ਼ਿਲਾਫ਼ ਵਿਸ਼ੇਸ਼ ਮੁਹਿੰਮ, ਸ਼ਹਿਰ ਦੇ ਬਾਜ਼ਾਰਾਂ ਤੇ ਸੰਵੇਦਨਸ਼ੀਲ ਥਾਵਾਂ 'ਤੇ ਉੱਚ ਗੁਣਵੱਤਾ ਵਾਲੇ CCTV ਕੈਮਰਿਆਂ ਦੀ ਗਿਣਤੀ ਵਧਾਉਣ, ਵਪਾਰੀਆਂ ਲਈ ਵਿਸ਼ੇਸ਼ ਸੁਰੱਖਿਆ ਯੋਜਨਾ ਲਾਗੂ ਕਰਨ ਕਰਨ ਦੀ ਮੰਗ ਕੀਤੀ ਗਈ ਹੈ।
ਚੰਡੀਗੜ੍ਹ ਦੇ ਸੈਕਟਰ-11 ‘ਚ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਪੈਦਾ ਹੋਏ ਡਰ ਤੇ ਅਸੁਰੱਖਿਆ ਦੇ ਮਾਹੌਲ ‘ਤੇ ਚਿੰਤਾ ਜ਼ਾਹਰ ਕਰਦਿਆਂ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰਰਿਸਟ ਫਰੰਟ ਦੇ ਰਾਸ਼ਟਰੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਨੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਹੈ। ਮੰਗ ਪੱਤਰ ‘ਚ ਕਿਹਾ ਗਿਆ ਹੈ ਕਿ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ‘ਚ ਦਿਨ ਦਿਹਾੜੇ ਹੋਈ ਹੱਤਿਆ ਸਿਰਫ਼ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਸ਼ਹਿਰ ਦੀ ਕਾਨੂੰਨ-ਵਿਵਸਥਾ ਲਈ ਗੰਭੀਰ ਚੁਣੌਤੀ ਹੈ, ਜਿਸ ਨਾਲ ਵਪਾਰੀਆਂ ਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੈ।
ਮੰਗ ਪੱਤਰ ‘ਚ ਪੁਲਿਸ ਪ੍ਰਸ਼ਾਸਨ ਕੋਲ 11 ਮੁੱਖ ਮੰਗਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ‘ਚ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਤੇ ਸਾਜ਼ਿਸ਼ਕਾਰਾਂ ਦੀ ਤੁਰੰਤ ਗ੍ਰਿਫ਼ਤਾਰੀ, ਨਿਰਪੱਖ ਤੇ ਸਮਾਂਬੱਧ ਜਾਂਚ, ਗੈਂਗਸਟਰ ਨੈੱਟਵਰਕ ਖ਼ਿਲਾਫ਼ ਵਿਸ਼ੇਸ਼ ਮੁਹਿੰਮ, ਸ਼ਹਿਰ ਦੇ ਬਾਜ਼ਾਰਾਂ ਤੇ ਸੰਵੇਦਨਸ਼ੀਲ ਥਾਵਾਂ ‘ਤੇ ਉੱਚ ਗੁਣਵੱਤਾ ਵਾਲੇ CCTV ਕੈਮਰਿਆਂ ਦੀ ਗਿਣਤੀ ਵਧਾਉਣ, ਵਪਾਰੀਆਂ ਲਈ ਵਿਸ਼ੇਸ਼ ਸੁਰੱਖਿਆ ਯੋਜਨਾ ਲਾਗੂ ਕਰਨ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਇਸ ਮੰਗ ਪੱਤਰ ‘ਚ ਚੰਡੀਗੜ੍ਹ ਦੇ ਦਾਖ਼ਲਾ ਮਾਰਗਾਂ ‘ਤੇ ਆਧੁਨਿਕ ਸੁਰੱਖਿਆ ਚੈਕ ਪੋਸਟਾਂ ਬਣਾਉਣ, ਗੈਂਗਸਟਰ ਗਤੀਵਿਧੀਆਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ ਰੋਕਣ ਲਈ ਗੁਆਂਢੀ ਸੂਬਿਆਂ ਨਾਲ ਤਾਲਮੇਲ ਮਜ਼ਬੂਤ ਕਰਨ, ਸੰਵੇਦਨਸ਼ੀਲ ਇਲਾਕਿਆਂ ਦਾ ਸੁਰੱਖਿਆ ਆਡਿਟ ਕਰਵਾਉਣ, ਪੁਲਿਸ ਗਸ਼ਤ ਵਧਾਉਣ, ਰੰਗਦਾਰੀ ਤੰਤਰ ਖ਼ਿਲਾਫ਼ ਖੁਫ਼ੀਆ ਤੰਤਰ ਨੂੰ ਹੋਰ ਸਰਗਰਮ ਕਰਨ ਅਤੇ ਵਪਾਰਕ ਸੰਗਠਨਾਂ ਤੇ ਆਮ ਨਾਗਰਿਕਾਂ ਨਾਲ ਸੰਵਾਦ ਸਥਾਪਤ ਕਰਕੇ ਸੁਰੱਖਿਆ ਪ੍ਰਤੀ ਭਰੋਸਾ ਮੁੜ ਕਾਇਮ ਕਰਨ ਦੀਆਂ ਮੰਗਾਂ ਸ਼ਾਮਲ ਹਨ।
ਮੰਗ ਪੱਤਰ ‘ਚ ਉਮੀਦ ਜਤਾਈ ਗਈ ਹੈ ਕਿ ਚੰਡੀਗੜ੍ਹ ਪੁਲਿਸ ਇਸ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਂਦਿਆਂ ਦੋਸ਼ੀਆਂ ਨੂੰ ਜਲਦੀ ਕਾਨੂੰਨ ਦੇ ਘੇਰੇ ‘ਚ ਲਿਆਏਗੀ ਤੇ ਸ਼ਹਿਰ ਦੀ ਸ਼ਾਂਤੀ ਤੇ ਸੁਰੱਖਿਆ ਨੂੰ ਮਜ਼ਬੂਤ ਕਰੇਗੀ।