ਚੰਡੀਗੜ੍ਹ ਵਿੱਚ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੌਕੇ 'ਤੇ ਪਹੁੰਚੇ ਸੀਨੀਅਰ ਅਧਿਕਾਰੀ | Chandigarh Sector 32 hospital has received bomb threat know full in punjabi Punjabi news - TV9 Punjabi

ਚੰਡੀਗੜ੍ਹ ਵਿੱਚ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੌਕੇ ‘ਤੇ ਪਹੁੰਚੇ ਸੀਨੀਅਰ ਅਧਿਕਾਰੀ

Updated On: 

12 Jun 2024 12:55 PM

ਸੈਕਟਰ 32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਇਆ ਸੀ।

ਚੰਡੀਗੜ੍ਹ ਵਿੱਚ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੌਕੇ ਤੇ ਪਹੁੰਚੇ ਸੀਨੀਅਰ ਅਧਿਕਾਰੀ

ਹਸਪਤਾਲ ਦੀ ਤਸਵੀਰ

Follow Us On

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਥਿਤ ਸਿਵਲ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਚੰਡੀਗੜ੍ਹ ਪੁਲਿਸ ‘ਚ ਚੌਕੰਨੀ ਹੋ ਗਈ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਧਮਕੀ ਤੋਂ ਬਾਅਦ ਬੰਬ ਨਿਰੋਧਕ ਦਸਤੇ ਵੀ ਮੌਕੇ ਤੇ ਬੁਲਾਏ ਗਏ ਹਨ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ ਉਡਾਉਣ ਦੀ ਧਮਕੀ ਮਿਲੀ ਹੈ।

ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਇਆ ਸੀ।

ਹਸਪਤਾਲ ਨੂੰ ਕਰਵਾਇਆ ਖਾਲੀ

ਮੇਲ ਵਿੱਚ ਕੁਝ ਵੀ ਨਹੀਂ ਲਿਖਿਆ ਗਿਆ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ। ਤੁਹਾਨੂੰ ਦਸ ਦਈਏ ਕਿ ਹਸਪਤਾਲ ਦੇ ਨੇੜੇ ਹੀ ਰਿਹਾਇਸ਼ੀ ਇਲਾਕਾ ਹੈ, ਇਸ ਲਈ ਪੁਲਿਸ ਪੂਰੀ ਸਾਵਧਾਨੀ ਵਰਤ ਰਹੀ ਹੈ। ਧਮਕੀ ਵਿੱਚ ਲਿਖਿਆ ਗਿਆ ਸੀ ਕਿ ਮੈਂਟਲ ਹਸਪਤਾਲ ਵਿੱਚ ਬੰਬ ਰੱਖਿਆ ਗਿਆ ਹੈ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਰੀਜ਼ਾਂ ਨੂੰ ਕਿਸੇ ਹੋਰ ਥਾਂ ‘ਤੇ ਭੇਜ ਦਿੱਤਾ ਗਿਆ ਹੈ। ਪਾਰਕਿੰਗ ਏਰੀਆ ਤੋਂ ਲੈ ਕੇ ਵਾਰਡ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਬੰਬ ਸਕੁਐਡ ਦੇ ਨਾਲ-ਨਾਲ ਡਾਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ।

ਅਧਿਕਾਰੀ ਅਲਰਟ ‘ਤੇ

ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸੇ ਤਰ੍ਹਾਂ ਦੀਆਂ ਧਮਕੀਆਂ ਹੋਰ ਹਸਪਤਾਲਾਂ ਨੂੰ ਵੀ ਮਿਲੀਆਂ ਹਨ। ਫਿਲਹਾਲ ਚੰਡੀਗੜ੍ਹ ਸਥਿਤ ਸੰਸਥਾ ‘ਚ ਬੰਬ ਦੀ ਮੌਜੂਦਗੀ ਦੀ ਜਾਂਚ ਚੱਲ ਰਹੀ ਹੈ। ਇਸ ਸਬੰਧੀ ਭੇਜੀ ਗਈ ਈਮੇਲ ਵਿੱਚ ਲਿਖਿਆ ਗਿਆ ਹੈ ਕਿ ਬੰਬ ਜਲਦੀ ਹੀ ਫਟ ਜਾਵੇਗਾ। ਉੱਥੇ ਦੇ ਸਾਰੇ ਲੋਕ ਮਾਰੇ ਜਾਣਗੇ। ਇਸ ਮੇਲ ਦੀ ਕਾਪੀ ਕਈ ਅਧਿਕਾਰੀਆਂ ਨੂੰ ਵੀ ਭੇਜੀ ਗਈ ਹੈ। ਪੁਲਿਸ ਨੇ ਸਿਵਲ ਡਿਫੈਂਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਸਮੇਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਟੈਂਡਬਾਏ ‘ਤੇ ਰੱਖਿਆ ਹੈ। ਅੰਦਰੋਂ ਪੂਰੇ ਸਟਾਫ ਨੂੰ ਵੀ ਬਾਹਰ ਕੱਢ ਲਿਆ ਗਿਆ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version