AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ‘ਚ ਡਿਜੀਟਲ ਅਰੈਸਟ ਰਾਹੀਂ ਬਜ਼ੁਰਗ ਜੋੜੇ ਨਾਲ ਲੁੱਟ, CBI ਅਫ਼ਸਰ ਬਣ ਠੱਗੇ 2.15 ਕਰੋੜ ਰੁਪਏ

ਸਿਟੀ ਬਿਊਟੀਫੁਲ ਦੇ ਸੈਕਟਰ-47 ਵਿੱਚ 'ਡਿਜੀਟਲ ਅਰੈਸਟ' ਦੇ ਨਾਮ 'ਤੇ ਸਾਈਬਰ ਠੱਗੀ ਦਾ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੂੰ ਸਾਈਬਰ ਠੱਗਾਂ ਨੇ 15 ਦਿਨਾਂ ਤੱਕ ਮਾਨਸਿਕ ਤੌਰ 'ਤੇ ਬੰਧਕ ਬਣਾ ਕੇ ਰੱਖਿਆ ਅਤੇ ਉਨ੍ਹਾਂ ਕੋਲੋਂ 2 ਕਰੋੜ 15 ਲੱਖ 50 ਹਜ਼ਾਰ ਰੁਪਏ ਦੀ ਵੱਡੀ ਰਕਮ ਠੱਗ ਲਈ।

ਚੰਡੀਗੜ੍ਹ 'ਚ ਡਿਜੀਟਲ ਅਰੈਸਟ ਰਾਹੀਂ ਬਜ਼ੁਰਗ ਜੋੜੇ ਨਾਲ ਲੁੱਟ,  CBI ਅਫ਼ਸਰ ਬਣ ਠੱਗੇ 2.15 ਕਰੋੜ ਰੁਪਏ
tv9-punjabi
| Published: 03 Jun 2026 16:14 PM IST
Share

ਸਿਟੀ ਬਿਊਟੀਫੁਲ ਦੇ ਸੈਕਟਰ-47 ਵਿੱਚ ‘ਡਿਜੀਟਲ ਅਰੈਸਟ’ ਦੇ ਨਾਮ ‘ਤੇ ਸਾਈਬਰ ਠੱਗੀ ਦਾ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੂੰ ਸਾਈਬਰ ਠੱਗਾਂ ਨੇ 15 ਦਿਨਾਂ ਤੱਕ ਮਾਨਸਿਕ ਤੌਰ ‘ਤੇ ਬੰਧਕ ਬਣਾ ਕੇ ਰੱਖਿਆ ਅਤੇ ਉਨ੍ਹਾਂ ਕੋਲੋਂ 2 ਕਰੋੜ 15 ਲੱਖ 50 ਹਜ਼ਾਰ ਰੁਪਏ ਦੀ ਵੱਡੀ ਰਕਮ ਠੱਗ ਲਈ। ਠੱਗਾਂ ਨੇ ਖੁਦ ਨੂੰ CBI ਅਧਿਕਾਰੀ ਦੱਸ ਕੇ ਜੋੜੇ ਨੂੰ ਗ੍ਰਿਫਤਾਰੀ ਅਤੇ ਕਾਨੂੰਨੀ ਕਾਰਵਾਈ ਦਾ ਡਰ ਦਿਖਾਇਆ ਸੀ।

ਸਾਈਬਰ ਥਾਣਾ ਪੁਲਿਸ ਅਨੁਸਾਰ, ਬੈਂਕ ਤੋਂ ਸੇਵਾਮੁਕਤ ਬਜ਼ੁਰਗ ਨੂੰ ਕਰੀਬ 15 ਦਿਨ ਪਹਿਲਾਂ ਇੱਕ ਫੋਨ ਕਾਲ ਆਈ ਸੀ। ਕਾਲ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਮੁੰਬਈ ਦੇ CBI ਅਧਿਕਾਰੀ ਵਜੋਂ ਕਰਵਾਈ ਅਤੇ ਦਾਅਵਾ ਕੀਤਾ ਕਿ ਬਜ਼ੁਰਗ ਦੇ ਬੈਂਕ ਖਾਤੇ ਦੀ ਵਰਤੋਂ ਨਸ਼ਾ ਤਸਕਰੀ ਅਤੇ ਮਨੀ ਲਾਂਡਰਿੰਗ ਵਰਗੇ ਗੰਭੀਰ ਅਪਰਾਧਾਂ ਵਿੱਚ ਕੀਤੀ ਗਈ ਹੈ। ਠੱਗਾਂ ਨੇ ਧਮਕੀ ਦਿੱਤੀ ਕਿ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।

ਰਿਸ਼ਤੇਦਾਰਾਂ ਤੋਂ ਵੀ ਗੁਪਤ ਰੱਖਣ ਦੀ ਦਿੱਤੀ ਧਮਕੀ

ਮੁਲਜ਼ਮਾਂ ਨੇ ਜੋੜੇ ਨੂੰ ਡਰਾਉਂਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਕਿਸੇ ਰਿਸ਼ਤੇਦਾਰ, ਦੋਸਤ ਜਾਂ ਗੁਆਂਢੀ ਨੂੰ ਨਾ ਦਿੱਤੀ ਜਾਵੇ। ਉਨ੍ਹਾਂ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਕਿਸੇ ਨਾਲ ਗੱਲ ਕੀਤੀ ਤਾਂ ਤੁਰੰਤ ਜੇਲ੍ਹ ਭੇਜ ਦਿੱਤਾ ਜਾਵੇਗਾ। ਗ੍ਰਿਫਤਾਰੀ ਦੇ ਡਰ ਕਾਰਨ ਬਜ਼ੁਰਗ ਜੋੜਾ ਪੂਰੀ ਤਰ੍ਹਾਂ ਠੱਗਾਂ ਦੇ ਜਾਲ ਵਿੱਚ ਫਸ ਗਿਆ ਅਤੇ ਉਨ੍ਹਾਂ ਦੀਆਂ ਹਦਾਇਤਾਂ ਮੰਨਣ ਲੱਗਾ।

ਰਿਸ਼ਤੇਦਾਰਾਂ ਤੋਂ ਉਧਾਰ ਲਿਆ ਅਤੇ ਸੋਨਾ ਤੱਕ ਵੇਚ ਦਿੱਤਾ

ਠੱਗਾਂ ਨੇ ਕਥਿਤ ਜਾਂਚ ਤੋਂ ਬਚਾਉਣ ਦੇ ਨਾਮ ‘ਤੇ ਜੋੜੇ ਤੋਂ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ। ਪਹਿਲਾਂ ਘਰ ਵਿੱਚ ਰੱਖੀ ਨਕਦੀ ਵੱਖ-ਵੱਖ ਬੈਂਕ ਖਾਤਿਆਂ ਵਿੱਚ RTGS ਅਤੇ ਹੋਰ ਮਾਧਿਅਮਾਂ ਰਾਹੀਂ ਟ੍ਰਾਂਸਫਰ ਕਰਵਾਈ ਗਈ। ਜਦੋਂ ਆਪਣੀ ਜਮ੍ਹਾਂ ਪੂੰਜੀ ਖਤਮ ਹੋ ਗਈ ਤਾਂ ਜੋੜੇ ਨੇ ਰਿਸ਼ਤੇਦਾਰਾਂ ਤੋਂ ਪੈਸੇ ਉਧਾਰ ਲੈ ਕੇ ਮੁਲਜ਼ਮਾਂ ਵੱਲੋਂ ਦੱਸੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੇ। ਇੰਨਾ ਹੀ ਨਹੀਂ, ਠੱਗਾਂ ਨੇ ਉਨ੍ਹਾਂ ਨੂੰ ਘਰ ਵਿੱਚ ਰੱਖਿਆ ਸੋਨਾ ਵੇਚਣ ਲਈ ਵੀ ਮਜਬੂਰ ਕੀਤਾ। ਜੋੜੇ ਨੇ ਆਪਣੇ ਗਹਿਣੇ ਵੇਚ ਕੇ ਵੀ ਵੱਡੀ ਰਕਮ ਸਾਈਬਰ ਠੱਗਾਂ ਨੂੰ ਭੇਜ ਦਿੱਤੀ। ਇਸ ਤਰ੍ਹਾਂ 15 ਦਿਨਾਂ ਦੇ ਅੰਦਰ-ਅੰਦਰ 2.15 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਮੁਲਜ਼ਮਾਂ ਕੋਲ ਪਹੁੰਚ ਗਈ।

ਮਕਾਨ ਗਿਰਵੀ ਰੱਖਣ ਦੀ ਗੱਲ ‘ਤੇ ਹੋਇਆ ਸ਼ੱਕ

ਠੱਗੀ ਦਾ ਇਹ ਸਿਲਸਿਲਾ ਉਦੋਂ ਟੁੱਟਿਆ ਜਦੋਂ ਮੁਲਜ਼ਮਾਂ ਨੇ ਜੋੜੇ ‘ਤੇ ਮਕਾਨ ਦੇ ਦਸਤਾਵੇਜ਼ ਗਿਰਵੀ ਰੱਖ ਕੇ ਬੈਂਕ ਤੋਂ ਲੋਨ ਲੈਣ ਅਤੇ ਉਹ ਰਕਮ ਵੀ ਜਮ੍ਹਾਂ ਕਰਾਉਣ ਦਾ ਦਬਾਅ ਬਣਾਇਆ। ਆਪਣੀ ਸਾਰੀ ਉਮਰ ਦੀ ਕਮਾਈ ਅਤੇ ਸੋਨਾ ਗੁਆ ਚੁੱਕੇ ਜੋੜੇ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਠੱਗਾਂ ਨੇ ਉਨ੍ਹਾਂ ਨਾਲ ਸੰਪਰਕ ਤੋੜ ਲਿਆ।

ਸੰਪਰਕ ਟੁੱਟਣ ‘ਤੇ ਜੋੜੇ ਨੂੰ ਅਹਿਸਾਸ ਹੋਇਆ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਉਨ੍ਹਾਂ ਨੇ ਤੁਰੰਤ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ ਅਤੇ ਸਾਈਬਰ ਥਾਣਾ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲਾ ਦਰਜ ਕਰਕੇ ਬੈਂਕ ਖਾਤਿਆਂ, ਮੋਬਾਈਲ ਨੰਬਰਾਂ ਅਤੇ ਡਿਜੀਟਲ ਲੈਣ-ਦੇਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਜੋੜੇ ਦਾ ਬੇਟਾ ਨੌਕਰੀ ਕਾਰਨ ਸ਼ਹਿਰ ਤੋਂ ਬਾਹਰ ਰਹਿੰਦਾ ਹੈ ਅਤੇ ਜੋੜਾ ਚੰਡੀਗੜ੍ਹ ਵਿੱਚ ਇਕੱਲਾ ਰਹਿ ਰਿਹਾ ਸੀ, ਜਿਸ ਦਾ ਫਾਇਦਾ ਠੱਗਾਂ ਨੇ ਉਠਾਇਆ।

ਜਾਣੋ ਕੀ ਹੈ ਡਿਜੀਟਲ ਅਰੈਸਟ?

ਡਿਜੀਟਲ ਅਰੈਸਟ ਵਰਗੀ ਕੋਈ ਵੀ ਕਾਨੂੰਨੀ ਪ੍ਰਕਿਰਿਆ ਭਾਰਤ ਵਿੱਚ ਮੌਜੂਦ ਨਹੀਂ ਹੈ। ਸਾਈਬਰ ਠੱਗ ਖੁਦ ਨੂੰ CBI, ED, ਪੁਲਿਸ ਜਾਂ ਕਸਟਮ ਵਿਭਾਗ ਦੇ ਅਧਿਕਾਰੀ ਦੱਸ ਕੇ ਲੋਕਾਂ ਨੂੰ ਵੀਡੀਓ ਕਾਲ ਜਾਂ ਫੋਨ ‘ਤੇ ਡਰਾਉਂਦੇ ਹਨ। ਉਹ ਪੀੜਤ ਨੂੰ ਕੈਮਰੇ ਦੇ ਸਾਹਮਣੇ ਬੈਠੇ ਰਹਿਣ ਲਈ ਮਜਬੂਰ ਕਰਦੇ ਹਨ ਅਤੇ ਗ੍ਰਿਫਤਾਰੀ ਦਾ ਭੈਅ ਦਿਖਾ ਕੇ ਮੋਟੀ ਰਕਮ ਵਸੂਲਦੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀ ਕਿਸੇ ਵੀ ਕਾਲ ਆਉਣ ‘ਤੇ ਘਬਰਾਉਣ ਦੀ ਬਜਾਏ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ 1930 ‘ਤੇ ਸੰਪਰਕ ਕਰਨ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...