ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ਯੂਨੀਵਰਸਿਟੀ ਨੇ ਤੁਰਕੀ ਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਸਾਰੇ ਸਮਝੌਤੇ ਕੀਤੇ ਰੱਦ

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਤੁਰਕੀ ਅਤੇ ਅਜ਼ਰਬਾਇਜ਼ਾਨ ਵੱਲੋਂ ਪਾਕਿਸਤਾਨ ਪੱਖੀ ਅਪਣਾਉਣ ਦੇ ਜਵਾਬ ਚ ਸਖ਼ਤ ਫੈਸਲਾ ਲਿਆ ਹੈ। ਯੂਨੀਵਰਸਿਟੀ ਨੇ ਤੁਰਕੀ ਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਆਪਣੇ ਸਾਰੇ ਸਮਝੌਤੇ ਰੱਦ ਕਰ ਦਿੱਤੇ ਹਨ।

ਚੰਡੀਗੜ੍ਹ ਯੂਨੀਵਰਸਿਟੀ ਨੇ ਤੁਰਕੀ ਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਸਾਰੇ ਸਮਝੌਤੇ ਕੀਤੇ ਰੱਦ
Follow Us
tv9-punjabi
| Updated On: 17 May 2025 13:46 PM

ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਐਲਾਨ ਕਰਦਿਆਂ ਕਿਹਾ ਕਿ ਦੇਸ਼ ਦੀ ਨੰਬਰ ਇੱਕ ਪ੍ਰਾਈਵੇਟ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਤੁਰਕੀ ਅਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਆਪਣੇ ਸਾਰੇ ਸਮਝੌਤਿਆਂ (ਐਮਓਯੂ) ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।ਚੰਡੀਗੜ੍ਹ ਯੂਨੀਵਰਸਿਟੀ ਵਲੋਂ ਦੇਸ਼ ਹਿੱਤ ਨੂੰ ਸਭ ਤੋਂ ਉਪਰ ਰੱਖਦੇ ਹੋਇਆ ਇਹ ਫੈਸਲਾ ਲਿਆ ਗਿਆ ਹੈ।

ਭਾਰਤ ਪਾਕਿ ਵਿਚਕਾਰ ਤਣਾਅ ਵਧਣ ਕਰਨ ਲਿਆ ਫੈਸਲਾ

ਇਸ ਫੈਸਲੇ ਵਿੱਚ ਵਿਦਿਆਰਥੀ ਅਤੇ ਫੈਕਲਟੀ ਐਕਸਚੇਂਜ ਪ੍ਰੋਗਰਾਮਾਂ, ਸਾਂਝੇ ਖੋਜ ਪ੍ਰੋਜੈਕਟਾਂ, ਦੋਹਰੀ ਡਿਗਰੀ ਪ੍ਰੋਗਰਾਮ ਅਤੇ ਦੋਵਾਂ ਦੇਸ਼ਾਂ ਦੀਆਂ ਸੰਸਥਾਵਾਂ ਨਾਲ ਹਰ ਤਰ੍ਹਾਂ ਦੇ ਅਕਾਦਮਿਕ ਸਹਿਯੋਗ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨਾ ਸ਼ਾਮਲ ਹੈ। ਯੂਨੀਵਰਸਿਟੀ ਦਾ ਇਹ ਫੈਸਲਾ ਭਾਰਤ ਪਾਕਿਸਤਾਨ ਵਿਚਕਾਰ ਤਣਾਅ ਵਧਣ ਤੋਂ ਬਾਅਦ ਤੁਰਕੀ ਅਤੇ ਅਜ਼ਰਬਾਈਜਾਨ ਵੱਲੋਂ ਅੱਤਵਾਦ ਦਾ ਸਮਰਥਨ ਕਰਨ ਵਾਲੇ ਪਾਕਿਸਤਾਨ ਦਾ ਸਾਥ ਦੇਣ ਦੇ ਜਵਾਬ ਵਜੋਂ ਲਿਆ ਗਿਆ ਹੈ।

ਪਾਕਿਸਤਾਨ ਦੀ ਕਿਸੇ ਵੀ ਤਰ੍ਹਾਂ ਮਦਦ ਕਰਨ ਵਾਲੇ ਨਾਲ ਕੋਈ ਸਮਝੌਤਾ ਨਹੀਂ- ਸੰਧੂ

ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਸ ਸਮੇਂ ਸਾਡੇ ਹਥਿਆਰਬੰਦ ਬਲ ਆਪਣੀਆਂ ਜਾਨਾਂ ਜੋਖਮ ਵਿਚ ਪਾ ਕੇ ਦੇਸ਼ ਦੀ ਸੁਰੱਖਿਆ ਕਰ ਰਹੇ ਹਨ ਉਸ ਸਮੇਂ ਇੱਕ ਸਿੱਖਿਆ ਸੰਸਥਾਨ ਦੇ ਤੌਰ ਤੇ ਅਸੀਂ ਪਿੱਛੇ ਨਹੀ ਰਹਿ ਸਕਦੇ ਅਤੇ ਜੋ ਦੇਸ਼ ਅੱਤਵਾਦ ਦਾ ਸਮਰਥਨ ਕਰਨ ਵਾਲੇ ਪਾਕਿਸਤਾਨ ਦੀ ਕਿਸੇ ਵੀ ਤਰ੍ਹਾਂ ਨਾਲ ਮਦਦ ਕਰ ਰਹੇ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ (ਐੱਮਓਯੂ) ਨੂੰ ਜਾਰੀ ਨਹੀ ਰੱਖਿਆ ਜਾ ਸਕਦਾ ਹੈ।

CU ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਖਿਲਾਫ- ਸੰਧੂ

ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਅੱਤਵਾਦ ਦੇ ਖਿਲਾਫ਼ ਸਖ਼ਤੀ ਨਾਲ ਫੈਸਲੇ ਲਏ ਗਏ ਹਨ ਅਤੇ ਅਜਿਹੇ ਸਮੇਂ ਵਿਚ ਦੇਸ਼ ਦੀ ਹਰ ਸੰਸਥਾ ਤੇ ਵਿਅਕਤੀ ਦਾ ਫਰਜ਼ ਬਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਹਥਿਆਰਬੰਦ ਬਲਾਂ ਦਾ ਹਰ ਤਰੀਕੇ ਨਾਲ ਸਹਿਯੋਗ ਕਰੇ। ਸਾਡੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਅੱਤਵਾਦ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ, ਚੰਡੀਗੜ੍ਹ ਯੂਨੀਵਰਸਿਟੀ ਅੱਤਵਾਦ ਅਤੇ ਇਸ ਨੂੰ ਸਮਰਥਨ ਦੇਣ ਵਾਲਿਆਂ ਵਿਰੁੱਧ ਲੜਾਈ ਵਿੱਚ ਭਾਰਤ ਦੇ 140 ਕਰੋੜ ਦੇਸ਼ ਵਾਸੀ ਇੱਕਜੁੱਟ ਹੋ ਕੇ ਖੜੇ ਹਨ। ਅਸੀਂ ਭਵਿੱਖ ਵਿਚ ਵੀ ਕਦੇ ਕਿਸੇ ਅਜਿਹੇ ਸੰਸਥਾਨ ਨਾਲ ਸਬੰਧ ਨਹੀਂ ਰੱਖਾਂਗੇ ਜੋ ਭਾਰਤ ਦੀ ਪ੍ਰਭੂਸਤਾ ਅਤੇ ਏਕਤਾ ਨੂੰ ਕਮਜ਼ੋਰ ਕਰਦੀ ਹੈ। ਉਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਤੁਰਕੀ ਅਤੇ ਅਜ਼ਰਬਾਈਜਾਨ ਵਰਗੇ ਦੇਸ਼ਾਂ ਵਿਚ ਸਿੱਖਿਆ ਲਈ ਨਾ ਜਾਣ ਅਤੇ ਉਨ੍ਹਾਂ ਨੂੰ ਭਾਰਤ ਪੱਖੀ ਦੇਸ਼ਾਂ ਵਿਚ ਆਪਣੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ।

ਯੂਨੀਵਰਸਿਟੀ ਦਾ ਦ੍ਰਿਸ਼ਟੀਕੌਣ ਰਾਸ਼ਟਰ ਪਹਿਲਾਂ ਦੀ ਭਾਵਨਾ -ਸੰਧੂ

ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਦਿ੍ਰਸ਼ਟੀਕੋਣ ਹਮੇਸ਼ਾ ਰਾਸ਼ਟਰ ਪਹਿਲਾਂ ਦੀ ਭਾਵਨਾ ਦੇ ਅਨੁਸਾਰ ਰਿਹਾ ਹੈ ਅਤੇ ਉਸ ਦਿ੍ਰਸ਼ਟੀਕੋਣ ਦੇ ਅਨੁਸਾਰ, ਅਸੀਂ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਆਪਣੇ ਸਾਰੇ ਵਿਦਿਅਕ ਸਬੰਧਾਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਰਾਸ਼ਟਰੀ ਸੁਰੱਖਿਆ ਦੀ ਗੱਲ ਆਉਂਦੀ ਹੈ ਤਾਂ ਸਾਡੇ ਲਈ ਇਸ ਤੋਂ ਵੱਧ ਕੇ ਮਹੱਤਵਪੂਰਨ ਹੋਰ ਕੁੱਝ ਨਹੀਂ ਹੈ ਅਤੇ ਜਦੋਂ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਗੱਲ ਆਉਂਦੀ ਹੈ ਤਾਂ ਅਸੀਂ ਕਿਸੇ ਵੀ ਚੀਜ਼ ਨਾਲ ਸਮਝੌਤਾ ਨਹੀਂ ਕਰਾਂਗੇ।

ਸੰਧੂ ਨੇ ਅੱਗੇ ਕਿਹਾ ਕਿ ਅਸੀਂ ਉਨ੍ਹਾਂ ਦੇਸ਼ਾਂ ਨਾਲ ਸਬੰਧ ਨਹੀਂ ਰੱਖ ਸਕਦੇ ਜੋ ਸਾਡੇ ਨਿਰਦੋਸ਼ ਨਾਗਰਿਕਾਂ ਅਤੇ ਭਾਰਤੀ ਹਥਿਆਰਬੰਦ ਬਲਾਂ ਦੀਆਂ ਜਾਨਾਂ ਲੈਣ ਲਈ ਜ਼ਿੰਮੇਵਾਰ ਹਨ। ਰਾਸ਼ਟਰ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਸਾਨੂੰ ਸੰਕਟ ਦੀ ਇਸ ਘੜੀ ਵਿੱਚ ਇਕਜੁੱਟ ਹੋ ਕੇ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਰਾਸ਼ਟਰਾਂ ਨਾਲ ਹਰ ਤਰ੍ਹਾਂ ਦੇ ਸਬੰਧਾਂ ਜਾਂ ਸਮਰਥਨ ਦਾ ਬਾਈਕਾਟ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਸਿੱਧੇ ਜਾਂ ਅਸਿੱਧੇ ਤੌਰ ਤੇ ਸਾਡੇ ਰਾਸ਼ਟਰੀ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ।

ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...