CU ਦੇ ਚਾਂਸਲਰ ਸਤਨਾਮ ਸਿੰਘ ਸੰਧੂ ਰਾਜਸਭਾ ਲਈ ਮਨੋਨੀਤ
Satnam Singh Sandhu: ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਮਨੋਨੀਤ ਹੈ। ਸਤਨਾਮ ਸਿੰਘ ਸੰਧੂ ਲੰਮੇ ਸਮੇਂ ਤੋਂ ਲੋਕ ਸਭਾ ਚੋਣਾਂ ਲਈ ਤਿਆਰੀ ਕਰ ਰਹੇ ਸਨ।
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤਾ ਗਿਆ ਹੈ। ਸਤਨਾਮ ਸਿੰਘ ਸੰਧੂ ਲੰਮੇ ਸਮੇਂ ਤੋਂ ਲੋਕ ਸਭਾ ਚੋਣਾਂ ਲਈ ਤਿਆਰੀ ਕਰ ਰਹੇ ਸਨ।
ਕੌਣ ਹਨ ਸਤਨਾਮ ਸੰਧੂ
ਸਤਨਾਮ ਸਿੰਘ ਸੰਧੂ ਦਾ ਜਨਮ ਫਿਰੋਜ਼ਪੁਰ ਦੇ ਪਿੰਡ ਰਸੂਲਪੁਰ ਵਿੱਚ ਹੋਇਆ ਸੀ। ਉਹ ਦੇ ਪਿਤਾ ਕਿਰਸਾਨੀ ਕਰਿਆ ਕਰਦੇ ਸਨ। 2001 ਵਿੱਚ ਸਿੱਖਿਆ ਦੇ ਖੇਤਰ ਵਿੱਚ ਦਾਖਲ ਹੋਣ ਤੋਂ ਬਾਅਦ, ਉਹਨਾਂ ਚੰਡੀਗੜ੍ਹ ਯੂਨੀਵਰਸਿਟੀ ਜੋਕਿ ਇੱਕ ਪ੍ਰਾਈਵੇਟ ਯੂਨੀਵਰਸਿਟੀ ਹੈ ਉਸਦੀ ਸਥਾਪਨਾ ਕੀਤੀ। ਉਹ ਕਾਫ਼ੀ ਸਮੇਂ ਤੋਂ ਸਿਆਸਤ ਵਿੱਚ ਆਉਣ ਲਈ ਕੋਸ਼ਿਸ਼ਾਂ ਕਰ ਰਹੇ ਸਨ।