AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਫਿਰ ਸਰਗਰਮ ਹੋਇਆ ਮਾਨਸੂਨ, ਮੀਂਹ ਨਾਲ ਤਾਪਮਾਨ ‘ਚ ਆਈ ਗਿਰਾਵਟ; ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਹੁੰਮਸ ਅਤੇ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਬਾਰਿਸ਼ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਪੰਜਾਬ 'ਚ ਫਿਰ ਸਰਗਰਮ ਹੋਇਆ ਮਾਨਸੂਨ, ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਮੌਸਮ ਦਾ ਹਾਲ
tv9-punjabi
| Published: 08 Aug 2026 07:10 AM IST
Share

ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਹੁੰਮਸ ਅਤੇ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਬਾਰਿਸ਼ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 12 ਅਗਸਤ ਤੱਕ ਚੰਡੀਗੜ੍ਹ ਅਤੇ ਪੰਜਾਬ ਦੇ ਅਧਿਕਤਰ ਹਿੱਸਿਆਂ ਵਿੱਚ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ।

ਚੰਡੀਗੜ੍ਹ ‘ਚ ਤਾਪਮਾਨ ਆਮ ਨਾਲੋਂ ਹੇਠਾਂ ਪਹੁੰਚਿਆ

ਬਾਰਿਸ਼ ਕਾਰਨ ਚੰਡੀਗੜ੍ਹ ਦੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਆਮ ਨਾਲੋਂ 1 ਡਿਗਰੀ ਘੱਟ ਰਿਹਾ। ਉੱਥੇ ਹੀ ਘੱਟੋ-ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਦਰਜ ਹੋਇਆ, ਜੋ ਆਮ ਨਾਲੋਂ 2.6 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ‘ਚ ਚੰਡੀਗੜ੍ਹ ਮੌਸਮ ਕੇਂਦਰ ‘ਚ 12.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦਕਿ ਏਅਰਪੋਰਟ ਖੇਤਰ ‘ਚ 38.8 ਮਿਲੀਮੀਟਰ ਵਰਖਾ ਹੋਈ। 1 ਜੂਨ ਤੋਂ ਲੈ ਕੇ ਹੁਣ ਤੱਕ ਸ਼ਹਿਰ ‘ਚ ਕੁੱਲ 412.6 ਮਿਲੀਮੀਟਰ ਮੌਸਮੀ ਬਾਰਿਸ਼ ਰਿਕਾਰਡ ਕੀਤੀ ਜਾ ਚੁੱਕੀ ਹੈ।

12 ਅਗਸਤ ਤੱਕ ਬਾਰਿਸ਼ ਦੇ ਆਸਾਰ

ਮੌਸਮ ਵਿਭਾਗ ਦੇ ਅਨੁਸਾਰ, 8 ਤੋਂ 12 ਅਗਸਤ ਦੇ ਵਿਚਕਾਰ ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬਾਦਲ ਛਾਏ ਰਹਿਣਗੇ। ਇਸ ਦੌਰਾਨ ਕਈ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

ਪੰਜਾਬ ‘ਚ ਬਠਿੰਡਾ ਸਭ ਤੋਂ ਗਰਮ

ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਇਆ, ਪਰ ਇਹ ਅਜੇ ਵੀ ਆਮ ਨਾਲੋਂ 1.9 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ ‘ਤੇ ਦਰਜ ਕੀਤਾ ਗਿਆ। ਉੱਥੇ ਹੀ ਸਭ ਤੋਂ ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਲੁਧਿਆਣਾ ਵਿੱਚ ਰਿਕਾਰਡ ਹੋਇਆ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਰਜ ਕੀਤੀ ਗਈ। ਸਭ ਤੋਂ ਵੱਧ 18.4 ਮਿਲੀਮੀਟਰ ਬਾਰਿਸ਼ ਐੱਸ.ਬੀ.ਐੱਸ. ਨਗਰ (ਬੱਲੋਵਾਲ ਸੋਖਰੀ) ਵਿੱਚ ਹੋਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 18 ਮਿਲੀਮੀਟਰ, ਫ਼ਤਹਿਗੜ੍ਹ ਸਾਹਿਬ ਵਿੱਚ 12 ਮਿਲੀਮੀਟਰ, ਲੁਧਿਆਣਾ ਵਿੱਚ 11.5 ਮਿਲੀਮੀਟਰ, ਰੂਪਨਗਰ (ਭਾਖੜਾ ਡੈਮ) ਵਿੱਚ 6.5 ਮਿਲੀਮੀਟਰ ਅਤੇ ਬਰਨਾਲਾ ਵਿੱਚ 3 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।

ਫਿਲਹਾਲ ਭਾਰੀ ਬਾਰਿਸ਼ ਦਾ ਕੋਈ ਅਲਰਟ ਨਹੀਂ

ਮੌਸਮ ਵਿਭਾਗ ਦੇ ਸੱਤ ਦਿਨਾਂ ਦੇ ਪੂਰਵ-ਅਨੁਮਾਨ ਅਨੁਸਾਰ, 13 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੇਗੀ। ਹਾਲਾਂਕਿ, ਫਿਲਹਾਲ ਸੂਬੇ ਲਈ ਕਿਸੇ ਵੀ ਤਰ੍ਹਾਂ ਦੀ ਭਾਰੀ ਬਾਰਿਸ਼ ਦੀ ਚੇਤਾਵਨੀ (ਅਲਰਟ) ਜਾਰੀ ਨਹੀਂ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਸ਼ਨੀਵਾਰ ਨੂੰ ਕੁੱਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...