Good News: ਕੱਚੇ ਤੋਂ ਪੱਕੇ ਹੋਏ ਟੀਚਰਾਂ ਨੂੰ ਤਨਖਾਹਾਂ ਅਤੇ ਭੱਤਿਆਂ ਵਿੱਚ ਮਿਲੇਗਾ ਤਿੰਨ ਗੁਣਾ ਲਾਭ, ਪੰਜਾਬ ਸਰਕਾਰ ਦਾ ਵੱਡਾ ਐਲਾਨ
ਵਿਦਿਅਕ ਯੋਗਤਾ ਦੀਆਂ ਮੁੱਢਲੀਆਂ ਸ਼ਰਤਾਂ ਦੇ ਅਧਾਰ ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਤੈਅ ਕੀਤੀਆਂ ਗਈਆਂ ਹਨ। ਮਾਨ ਨੇ ਕਿਹਾ ਕਿ ਨਾਲ ਹੀ ਇਹ ਸਾਰੇ ਆਪਣੀ ਤਨਖ਼ਾਹ 'ਤੇ 5 ਫੀਸਦੀ ਸਾਲਾਨਾ ਵਾਧੇ ਦੇ ਵੀ ਹੱਕਦਾਰ ਹੋਣਗੇ।

ਚੰਡੀਗੜ੍ਹ ਨਿਊਜ਼। ਪਿਛਲੇ ਦਿਨੀ ਕੱਚੇ ਤੋਂ ਪੱਕੇ ਕੀਤੇ ਗਏ ਟੀਚਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਲਏ ਗਏ ਫੈਸਲੇ ਮੁਤਾਬਕ ਅਜਿਹੇ 12700 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਹੁਣ ਇਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧੇ ਦੇ ਨਾਲ ਸਰਕਾਰੀ ਨੌਕਰਾਂ ਨੂੰ ਮਿਲਣ ਵਾਲੇ ਸਾਰੇ ਫਾਇਦੇ ਦੇਣ ਦਾ ਐਲਾਨ ਕੀਤਾ ਹੈ।
ਫੈਸਲੇ ਦੀ ਜਾਣਕਾਰੀ ਦਿੰਦਿਆ ਸੀਐੱਮ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹੁਣ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਟੀਚਰਾਂ ਅਤੇ ਹੋਰ ਮੁਲਾਜ਼ਮਾਂ ਦੀ ਭਲਾਈ ਸਬੰਧੀ ਨੀਤੀ ਅਧੀਨ ਹੋਣਗੀਆਂ।
ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ ਤੋਹਫ਼ਾ…
ਤਨਖਾਹਾਂ ਤੇ ਭੱਤਿਆਂ ਵਿੱਚ ਭਾਰੀ ਵਾਧਾ… ਵੇਰਵੇ ਸਾਂਝੇ ਕਰ ਰਹੇ ਹਾਂ… Live https://t.co/ltmOqxzH53 — Bhagwant Mann (@BhagwantMann) June 27, 2023ਇਹ ਵੀ ਪੜ੍ਹੋ