ਪੰਜਾਬ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ, ਆਈਏਐਸ-ਆਈਪੀਐਸ ਸਮੇਤ 22 ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਦੇ ਹੁਕਮ
Officer's Transfer Order: ਪ੍ਰਿਅੰਕਾ ਭਾਰਤੀ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੀਪਰਵਾ ਲਾਕੜਾ ਨੂੰ ਸਕੱਤਰ ਵਿੱਤ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੀ.ਆਈ.ਡੀ.ਬੀ ਦਾ ਮੈਨੇਜਿੰਗ ਡਾਇਰੈਕਟਰ ਵੀ ਬਣਾਇਆ ਗਿਆ ਹੈ। ਪ੍ਰਦੀਪ ਸਿੰਘ ਬੈਂਸ ਨੂੰ ਉਪ ਸਕੱਤਰ, ਮਾਲ ਤੇ ਮੁੜ ਵਸੇਬਾ ਲਾਇਆ ਗਿਆ ਹੈ।
ਪੰਜਾਬ ਸਰਕਾਰ ਨੇ ਅੱਜ ਆਈਏਐਸ-ਆਈਪੀਐਸ ਸਮੇਤ 22 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਜਸਵਿੰਦਰ ਕੌਰ ਸਿੱਧੂ ਸਕੱਤਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ।
ਨਵੇਂ ਹੁਕਮਾਂ ਤਹਿਤ ਪ੍ਰਦੀਪ ਕੁਮਾਰ ਯਾਦਵ ਨੂੰ ਆਈਜੀ ਟੈਕਨੀਕਲ ਸਰਵਿਸਿਜ਼ ਪੰਜਾਬ, ਗੁਰਦਿਆਲ ਸਿੰਘ ਆਈਪੀਐਸ ਨੂੰ ਡੀਆਈਜੀ ਇੰਟੈਲੀਜੈਂਸ ਪੰਜਾਬ ਐਸਏਐਸ ਨਗਰ, ਅਜੈ ਮੁਲੂਜਾ ਨੂੰ ਡੀਆਈਜੀ ਐਸਟੀਐਫ ਬਠਿੰਡਾ ਨੂੰ ਡੀਆਈਜੀ ਫਰੀਦਕੋਟ ਰੇਂਜ ਲਾਇਆ ਗਿਆ ਹੈ।
ਦੀਪਕ ਹਿਲੋਰੀ ਆਈਪੀਐਸ ਨੂੰ ਐਸਐਸਪੀ ਫਿਰੋਜ਼ਪੁਰ ਲਾਇਆ ਗਿਆ ਹੈ। ਅਖਿਲ ਚੌਧਰੀ ਆਈਪੀਐਸ ਨੂੰ ਏਆਈਜੀ ਪਰਸਨਲ ਪੰਜਾਬ ਚੰਡੀਗੜ੍ਹ ਤੋਂ ਬਦਲ ਕੇ ਐਸਐਸਪੀ ਸ਼ਹੀਦ ਭਗਤ ਸਿੰਘ ਨਗਰ ਲਾਇਆ ਗਿਆ ਹੈ। ਗੁਰਸ਼ਰਨ ਦੀਪ ਸਿੰਘ ਗਰੇਵਾਲ ਨੂੰ ਐਸਐਸਪੀ ਮਾਲੇਰਕੋਟਲਾ ਬਣਾਇਆ ਗਿਆ ਹੈ।


