ਅਗਲੇ ਇੱਕ ਮਹੀਨੇ ‘ਚ 6 ਹਜ਼ਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹੋਵੇਗੀ ਭਰਤੀ, ਮੰਤਰੀ ਡਾ: ਬਲਜੀਤ ਕੌਰ ਦਾ ਐਲਾਨ
ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਡਾਟਾ ਅਪਲੋਡ ਕਰਨ ਲਈ ਆਂਗਨਵਾੜੀ ਵਰਕਰਾਂ ਦੀ ਮੋਬਾਇਲ ਦੀ ਮੰਗ ਵੀ ਜਲਦੀ ਹੀ ਪੂਰੀ ਹੋਵੇਗੀ। ਇਹ ਕਹਿਣਾ ਹੈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਦਾ।
ਕੈਬਿਨੇਟ ਬਲਜੀਤ ਕੌਰ ਦੀ ਇੱਕ ਪੁਰਾਣੀ ਤਸਵੀਰ
ਪੰਜਾਬ ‘ਚ ਹਾਲ ਹੀ ‘ਚ ਰੈਗੂਲਰ ਕੀਤੇ ਗਏ 12700 ਠੇਕਾ ਆਧਾਰਿਤ ਅਧਿਆਪਕਾਂ ਨੂੰ ਵੱਡਾ ਤੋਹਫਾ ਦੇਣ ਤੋਂ ਬਾਅਦ ਹੁਣ ਸਰਕਾਰ ਆਂਗਣਵਾੜੀ ਵਰਕਰਾਂ (Anganwadi Worker) ਲਈ ਅਹਿਮ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਬਕਾਇਆ ਨਵੇਂ ਭੱਤੇ ਦੀ ਰਾਸ਼ੀ ਜਾਰੀ ਕਰਨ ਲਈ 8 ਕਰੋੜ ਰੁਪਏ ਜਲਦ ਜਾਰੀ ਕੀਤੇ ਜਾਣਗੇ।


