Punjab State Pensioners: ਪੰਜਾਬ ‘ਚ ਪੈਨਸ਼ਨਰਾਂ ਨੂੰ ਝਟਕਾ, AAP ਸਰਕਾਰ 2400 ਰੁਪਏ ਸਾਲਾਨਾ ਵਿਕਾਸ ਟੈਕਸ ਕਰੇਗੀ ਵਸੂਲ

Updated On: 

23 Jun 2023 12:06 PM

Punjab Govt Imposes Development tax: ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਤੋਂ 200 ਰੁਪਏ ਪ੍ਰੀਤ ਮਹੀਨਾ ਵਿਕਾਸ ਟੈਕਸ ਵਸੂਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਕਾਂਗਰਸੀ ਆਗੂ ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਨਿਸ਼ਾਨਾ ਸਾਧਿਆ ਹੈ।

Punjab State Pensioners: ਪੰਜਾਬ ਚ ਪੈਨਸ਼ਨਰਾਂ ਨੂੰ ਝਟਕਾ, AAP ਸਰਕਾਰ 2400 ਰੁਪਏ ਸਾਲਾਨਾ ਵਿਕਾਸ ਟੈਕਸ ਕਰੇਗੀ ਵਸੂਲ
Follow Us On

ਚੰਡੀਗੜ੍ਹ ਨਿਊਜ਼: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੈਨਸ਼ਨ ਧਾਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਤੋਂ 200 ਰੁਪਏ ਪ੍ਰੀਤ ਮਹੀਨਾ ਵਿਕਾਸ ਟੈਕਸ ਵਸੂਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੰਜਾਬ ਦੀ ਮਾਲੀ ਹਾਲਤ ਨੂੰ ਖਸਤਾ ਕਰਾਰ ਦਿੱਤਾ ਹੈ।

ਪੈਨਸ਼ਨਰਾਂ ਤੋਂ ਟੈਕਸ ਵਸੂਲਣ ਦਾ ਐਲਾਨ

ਜ਼ਿਕਰਯੋਗ ਹੈ ਕਿ ਹੁਣ ਤੱਕ ਹਰ ਨੌਕਰੀ ਪੇਸ਼ੀ ਵਾਲੇ ਵਿਅਕਤੀ ਤੋਂ 200 ਰੁਪਏ ਪ੍ਰੀਤ ਮਹੀਨਾ ਵਿਕਾਸ ਅਤੇ ਪੇਸ਼ੇਵਰ ਟੈਕਸ ਵਜੋਂ ਵਸੂਲੇ ਜਾਂਦੇ ਸਨ ਮਤਲਬ ਕਿ ਇੱਕ ਵਿਅਕਤੀ ਪੰਜਾਬ ਸਰਕਾਰ ਨੂੰ ਸਾਲ ਵਿੱਚ 2400 ਰੁਪਏ ਦੇ ਰਿਹਾ ਸੀ। ਦੁਕਾਨਦਾਰ ਅਤੇ ਪੈਨਸ਼ਨਰ ਇਸ ਸ਼੍ਰੇਣੀ ਵਿੱਚ ਨਹੀਂ ਆਉਂਦੇ। ਪਰ ਪੰਜਾਬ ਸਰਕਾਰ ਨੇ ਹੁਣ ਇਹ ਟੈਕਸ ਪੈਨਸ਼ਨਰਾਂ ਤੋਂ ਵੀ ਵਸੂਲਣ ਦਾ ਐਲਾਨ ਕਰ ਦਿੱਤਾ ਹੈ। ਪੈਨਸ਼ਨਰਾਂ ਨੂੰ ਇੱਕ ਸਾਲ ਵਿੱਚ ਟੈਕਸ ਵਜੋਂ 2,400 ਰੁਪਏ ਵੀ ਅਦਾ ਕਰਨੇ ਪੈਣਗੇ।

ਰਾਜਾ ਵੜਿੰਗ ਨੇ ਪ੍ਰਸਤਾਵ ਦੀ ਕੀਤੀ ਨਿੰਦਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਰਾਜਾ ਵੜਿੰਗ ਨੇ ਟਵੀਟ ਕਰ ਲਿਖਿਆ ਹੈ ਕਿ ”ਭਗਵੰਤ ਮਾਨ ਬਿਹਤਰ ਹੋਵੇਗਾ ਜੇਕਰ ‘ਆਪ’ ਆਪਣੀ ਅਸਲ ਯੋਜਨਾ ਨੂੰ ਜਨਤਕ ਕਰੇ।

ਪੰਜਾਬ ਦੀ ਮਾਲੀ ਹਾਲਤ ਗੰਭੀਰ- ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕੱਸਿਆ ਹੈ। ਸਿੱਧੂ ਨੇ ਕਿਹਾ ਕਿ ਭੀਖ ਮੰਗਣ ਵਾਲਾ ਕਟੋਰਾ ਬਾਹਰ ਆ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version