ਵਾਲ-ਵਾਲ ਬਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਰੰਧਾਵਾ, ਹਾਦਸੇ ਦਾ ਸ਼ਿਕਾਰ ਹੋਈ ਗੱਡੀ
ਪੁਲਿਸ ਨੇੜਲੇ ਸੀਸੀਟੀਵੀ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਨਾਲ ਹੀ ਡਸਟਰ ਗੱਡੀ ਦੇ ਡਰਾਈਵਰ ਕੋਲੋਂ ਵੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ (AAP) ਦੇ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ (Kuljit Singh Randhawa) ਉਸ ਵੇਲ੍ਹੇ ਵਾਲ-ਵਾਲ ਬੱਚ ਗਏ, ਜਦੋਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਰੰਧਾਵਾ ਬੀਤੀ ਰਾਤ ਦਿੱਲੀਂ ਤੋਂ ਪਰਤ ਰਹੇ ਸਨ। ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ ਉਹ ਅਤੇ ਉਨ੍ਹਾਂ ਦਾ ਸਾਰਾ ਸਟਾਫ ਠੀਕ ਹੈ। ਕਿਸੇ ਨੂੰ ਵੀ ਕੋਈ ਚੋਟ ਨਹੀਂ ਆਈ ਹੈ।
ਜਾਣਕਾਰੀ ਮੁਤਾਬਕ, ਬੀਤੀ ਰਾਤ ਤਕਰੀਬਨ 10.30 ਵਜੇ ਕੁਲਜੀਤ ਰੰਧਾਵਾ ਦਿੱਲੀ ਵਿੱਚ ਇੱਕ ਮੀਟਿੰਗ ਚ ਸ਼ਿਰਕਤ ਕਰਨ ਤੋਂ ਬਾਅਦ ਆਪਣੇ ਚੋਣ ਹਲਕੇ ਡੇਰਾਬੱਸੀ ਪਰਤ ਰਹੇ ਸਨ। ਇਸ ਦੌਰਾਨ ਰਾਹ ਵਿੱਚ ਉਨ੍ਹਾਂ ਨੇ ਆਪਣੇ ਡਰਾਈਵਰ ਨੂੰ ਗੱਡੀ ਰੋਕਣ ਲਈ ਕਿਹਾ। ਉਨ੍ਹਾਂ ਦੀ ਗੱਡੀ ਰੁਕਣ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਨੇ ਵੀ ਆਪਣੀ ਪਾਇਲਟ ਗੱਡੀ ਰੋਕ ਦਿੱਤੀ। ਇਸ ਦੌਰਾਨ ਪਿੱਛੇ ਤੋਂ ਇਕ ਤੇਜ਼ ਰਫਤਾਰ ਡਸਟਰ ਗੱਡੀ ਨੇ ਪਾਇਲਟ ਗੱਡੀ ਵਿੱਚ ਜੋਰਦਾਰ ਟੱਕਰ ਮਾਰ ਦਿੱਤੀ। ਹਾਲਾਂਕਿ, ਇਸ ਦੌਰਾਨ ਕਿਸੇ ਨੂੰ ਕੋਈ ਸੱਟ ਨਹੀਂ ਵੱਜੀ, ਪਰ ਪਾਇਲਟ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।
ਰੰਧਾਵਾ ਦੇ ਸੁਰੱਖਿਆ ਕਰਮੀਆਂ ਨੇ ਫੌਰਨ ਹਰਕਤ ਵਿੱਚ ਆਉਂਦਿਆਂ ਡਸਟਰ ਕਾਰ ਦੇ ਡਰਾਈਵਰ ਨੂੰ ਫੜ ਲਿਆ ਅਤੇ ਹਾਦਸੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ