AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

AAP State Body: ‘ਆਪ’ ਦੇ ਸੂਬਾਈ ਅਹੁਦੇਦਾਰਾਂ ਨੇ ਚੁੱਕੀ ਸਹੁੰ, ਮੁੱਖ ਮੰਤਰੀ ਨੇ ਸੌਂਪੀਆਂ ਜ਼ਿੰਮੇਵਾਰੀਆਂ

ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਹੈ। ਮੀਟਿੰਗ ਵਿੱਚ ਭਗਵੰਤ ਮਾਨ ਤੋਂ ਇਲਾਵਾ ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਸਨ।

AAP State Body: 'ਆਪ' ਦੇ ਸੂਬਾਈ ਅਹੁਦੇਦਾਰਾਂ ਨੇ ਚੁੱਕੀ ਸਹੁੰ,  ਮੁੱਖ ਮੰਤਰੀ ਨੇ ਸੌਂਪੀਆਂ ਜ਼ਿੰਮੇਵਾਰੀਆਂ
tv9-punjabi
| Updated On: 07 Aug 2023 22:06 PM IST
Share

ਆਮ ਆਦਮੀ ਪਾਰਟੀ (ਆਪ) ਵਿੱਚ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਸੂਬਾ ਬਾਡੀ ਦੇ ਅਹੁਦੇਦਾਰਾਂ ਨੇ ਸੋਮਵਾਰ ਨੂੰ ਸਹੁੰ ਚੁੱਕੀ। ਚੰਡੀਗੜ੍ਹ, ਸੈਕਟਰ-35 ਦੇ ਮਿਉਂਸਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਟੀਮ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ​​ਕਰੇਗੀ ਅਤੇ ਆਪ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਏਗੀ।

ਇਹਨਾਂ ਲੋਕਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ

ਸਹੁੰ ਚੁੱਕ ਸਮਾਗਮ ਵਿੱਚ ਭਗਵੰਤ ਮਾਨ ਨੇ ਮੁੱਖ ਤੌਰ ਤੇ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਨਾਂ ਨੂੰ ਸੂਬਾ ਯੂਥ ਵਿੰਗ ਪ੍ਰਧਾਨ, ਜਦਕਿ ਅਮਨਸ਼ੇਰ ਸਿੰਘ ਨੂੰ ਸੂਬਾ ਜਨਰਲ ਸਕੱਤਰ ਵਜੋਂ ਸਹੁੰ ਚੁਕਾਈ। ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸਿੰਘ ਨੇ ਸੂਬਾ ਮੀਤ ਪ੍ਰਧਾਨ ਵਜੋਂ ਸਹੁੰ ਚੁੱਕੀ।

ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪ੍ਰੋਗਰਾਮ ਦੀ ਸਮਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਗੰਭੀਰ ਚਰਚਾ ਕੀਤੀ ਗਈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...