AAP State Body: ‘ਆਪ’ ਦੇ ਸੂਬਾਈ ਅਹੁਦੇਦਾਰਾਂ ਨੇ ਚੁੱਕੀ ਸਹੁੰ, ਮੁੱਖ ਮੰਤਰੀ ਨੇ ਸੌਂਪੀਆਂ ਜ਼ਿੰਮੇਵਾਰੀਆਂ
ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਹੈ। ਮੀਟਿੰਗ ਵਿੱਚ ਭਗਵੰਤ ਮਾਨ ਤੋਂ ਇਲਾਵਾ ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਸਨ।
ਆਮ ਆਦਮੀ ਪਾਰਟੀ (ਆਪ) ਵਿੱਚ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਸੂਬਾ ਬਾਡੀ ਦੇ ਅਹੁਦੇਦਾਰਾਂ ਨੇ ਸੋਮਵਾਰ ਨੂੰ ਸਹੁੰ ਚੁੱਕੀ। ਚੰਡੀਗੜ੍ਹ, ਸੈਕਟਰ-35 ਦੇ ਮਿਉਂਸਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਟੀਮ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰੇਗੀ ਅਤੇ ਆਪ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਏਗੀ।
ਇਹਨਾਂ ਲੋਕਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ
ਸਹੁੰ ਚੁੱਕ ਸਮਾਗਮ ਵਿੱਚ ਭਗਵੰਤ ਮਾਨ ਨੇ ਮੁੱਖ ਤੌਰ ਤੇ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਨਾਂ ਨੂੰ ਸੂਬਾ ਯੂਥ ਵਿੰਗ ਪ੍ਰਧਾਨ, ਜਦਕਿ ਅਮਨਸ਼ੇਰ ਸਿੰਘ ਨੂੰ ਸੂਬਾ ਜਨਰਲ ਸਕੱਤਰ ਵਜੋਂ ਸਹੁੰ ਚੁਕਾਈ। ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸਿੰਘ ਨੇ ਸੂਬਾ ਮੀਤ ਪ੍ਰਧਾਨ ਵਜੋਂ ਸਹੁੰ ਚੁੱਕੀ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਹੁੰ ਚੁੱਕ ਸਮਾਗਮ ਚ ਸ਼ਾਮਿਲ ਹੋਏਪਾਰਟੀ ਪ੍ਰਧਾਨ ਹੋਣ ਦੇ ਨਾਤੇ ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਾਨਾਵਾਂ ਦਿੱਤੀਆਂਹੋਰ ਵੀ ਮਿਹਨਤ ਨਾਲ ਤਕੜੇ ਹੋਕੇ ਡਟਕੇ ਲੋਕਾਂ ਲਈ ਕੰਮ ਕਰਨ ਲਈ ਆਖਿਆ
ਟੀਮ ਰੰਗਲਾ ਪੰਜਾਬ.. ਪੰਜਾਬੀਆਂ ਦੀ ਸੇਵਾ ਲਈ ਹਰ ਪਲ਼ ਹਾਜ਼ਰਇਨਕਲਾਬ pic.twitter.com/e3c3P93W6X
ਇਹ ਵੀ ਪੜ੍ਹੋ
— Bhagwant Mann (@BhagwantMann) August 7, 2023
ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪ੍ਰੋਗਰਾਮ ਦੀ ਸਮਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਗੰਭੀਰ ਚਰਚਾ ਕੀਤੀ ਗਈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ