ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh: ਅੰਮ੍ਰਿਤਪਾਲ ਦੇ ਸਾਥੀ ਨੇ ਹਾਈਕੋਰਟ ‘ਚ ਦਿੱਤੀ NSA ਤਹਿਤ ਕੀਤੀ ਕਾਰਵਾਈ ਨੂੰ ਚੁਣੌਤੀ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

ਅਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਭੁੱਕਣਵਾਲਾ ਨੇ ਆਪਣੀ ਪਟੀਸ਼ਨ ਚ ਕਿਹਾ ਹੈ ਕਿ ਉਹ 23 ਫਰਵਰੀ ਨੂੰ ਜਿਸ ਦਿਨ ਅਜਨਾਲਾ ਦੇ ਥਾਣੇ ਤੇ ਹਮਲਾ ਹੋਇਆ ਸੀ, ਉਹ ਉਸ ਦਿਨ ਜੇਲ੍ਹ ਵਿੱਚ ਸੀ। ਉਹ ਉਸੇ ਸ਼ਾਮ ਨੂੰ 5 ਵਜੇ ਜੇਲ੍ਹ ਤੋਂ ਰਿਹਾਅ ਹੋਇਆ ਸੀ। ਉਹ ਇਸ ਹਮਲੇ ਵਿੱਚ ਕਿਵੇਂ ਸ਼ਾਮਲ ਹੋ ਸਕਦਾ ਹੈ।

Amritpal Singh: ਅੰਮ੍ਰਿਤਪਾਲ ਦੇ ਸਾਥੀ ਨੇ ਹਾਈਕੋਰਟ ‘ਚ ਦਿੱਤੀ NSA ਤਹਿਤ ਕੀਤੀ ਕਾਰਵਾਈ ਨੂੰ ਚੁਣੌਤੀ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ
ਪੁਰਾਣੀ ਤਸਵੀਰ
Follow Us
kusum-chopra
| Published: 05 Jun 2023 21:45 PM

ਚੰਡੀਗੜ੍ਹ ਨਿਊਜ਼: ਇਨ੍ਹੀ ਦਿਨੀਂ ਐਨਐਸਏ ਤਹਿਤ ਆਸਾਮ ਦੇ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ (Amritpal Singh) ਦੇ ਇੱਕ ਸਾਥੀ ਗੁਰਮੀਤ ਸਿੰਘ ਭੁੱਕਣਵਾਲਾ (Gurmeet Singh Bhukanwala) ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਇਸ ਪਟੀਸ਼ਨ ਵਿੱਚ ਉਸਨੇ ਆਪਣੇ ਖਿਲਾਫ਼ ਲੱਗੇ ਕੌਮੀ ਸੁਰੱਖਿਆ ਐਕਟ (NSA) ਤਹਿਤ ਗ੍ਰਿਫ਼ਤਾਰੀ ਅਤੇ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਭੁੱਕਣਵਾਲਾ ਦੀ ਇਸ ਪਟੀਸ਼ਨ ‘ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਗੁਰਮੀਤ ਸਿੰਘ ਭੁੱਕਣਵਾਲਾ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਭਰ ਵਿੱਚ 18 ਮਾਰਚ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਸੀ। ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਉਸੇ ਦਿਨ ਹੀ ਗ੍ਰਿਫਤਾਰ ਕਰ ਲਿਆ ਗਿਆ। ਜਿਨ੍ਹਾਂ ‘ਤੇ NSA ਲਗਾ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨਰ ਵੀ ਉਨ੍ਹਾਂ ਵਿੱਚੋਂ ਇੱਕ ਸੀ।

ਭੁਕਣਵਾਲਾ ਨੇ ਖੁਦ ਨੂੰ ਦੱਸਿਆ ਬੇਕਸੂਰ

ਉਸਨੇ ਅੱਗੇ ਕਿਹਾ ਹੈ ਕਿਪਟੀਸ਼ਨਰ ‘ਤੇ ਇਲਜ਼ਾਮ ਹੈ ਕਿ ਉਹ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹੋਏ ਹਮਲੇ ‘ਚ ਸ਼ਾਮਲ ਸੀ। ਨਾਲ ਹੀ ਉਸ ਉੱਤੇ ਇਹ ਵੀ ਇਲਜ਼ਾਮ ਹੈ ਕਿ ਉਸ ਨੇ ਅੰਮ੍ਰਿਤਪਾਲ ਦੇ ਸਮਰਥਨ ਵਿੱਚ ਨੌਜਵਾਨਾਂ ਨੂੰ ਉਕਸਾਇਆ। ਉਸ ਲਈ ਸਥਾਨਕ ਨੈੱਟਵਰਕ ਕਾਇਮ ਕਰਕੇ ਜਥੇਬੰਦੀ ਨੂੰ ਮਜਬੂਤ ​​ਕੀਤਾ ਅਤੇ ਅੰਮ੍ਰਿਤਪਾਲ ਨੂੰ ਪੁਲਿਸ ਦੀ ਪਹੁੰਚ ਤੋਂ ਦੂਰ ਰੱਖਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਸਨ।

ਪਟੀਸ਼ਨਰ ਨੇ ਕੋਰਟ ਨੂੰ ਅਪੀਲ ਕੀਤੀ ਕਿ ਜਿਸ ਦਿਨ 23 ਫਰਵਰੀ ਨੂੰ ਅਜਨਾਲਾ ਦੇ ਥਾਣੇ ਤੇ ਹਮਲਾ ਹੋਇਆ ਸੀ, ਉਹ ਉਸ ਦਿਨ ਜੇਲ੍ਹ ਵਿੱਚ ਬੰਦ ਸੀ। ਉਸਨੂੰ ਉਸੇ ਸ਼ਾਮ ਨੂੰ 5 ਵਜੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਜਦਕਿ ਅਜਨਾਲਾ ਕਾਂਡ ਦਿਨ ਵੇਲ੍ਹੇ ਵਾਪਰਿਆ ਸੀ, ਇਸ ਕਰਕੇ ਉਹ ਇਸ ਹਮਲੇ ਵਿੱਚ ਕਿਵੇਂ ਸ਼ਾਮਲ ਹੋ ਸਕਦਾ ਸੀ। ਪਟੀਸ਼ਨਰ ਨੇ ਕਿਹਾ ਕਿ ਉਸ ‘ਤੇ ਲਗਾਏ ਗਏ ਸਾਰੇ ਇਲਜ਼ਾਮ ਪੂਰੀ ਤਰ੍ਹਾਂ ਨਾਲ ਝੂਠੇ ਹਨ।

NSA ਦੇ ਤਹਿਤ ਕੀਤੀ ਕਾਰਵਾਈ ਨੂੰ ਰੱਦ ਕਰਨ ਦੀ ਅਪੀਲ

ਪਟੀਸ਼ਨਕਰਤਾ ਨੇ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਖਿਲਾਫ NSA ਦੇ ਤਹਿਤ ਕੀਤੀ ਗਈ ਕਾਰਵਾਈ ਨੂੰ ਰੱਦ ਕੀਤਾ ਜਾਵੇ। ਪਟੀਸ਼ਨਕਰਤਾ ਨੇ ਖੁਦ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰੱਖਣ ਦੇ ਨਾਲ-ਨਾਲ ਇਸ ਨੂੰ ਗ਼ੈਰ-ਕਾਨੂੰਨੀ ਹਿਰਾਸਤ ਕਰਾਰ ਦਿੰਦਿਆਂ ਰਿਹਾਅ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਪਟੀਸ਼ਨ ‘ਤੇ ਹਾਈਕੋਰਟ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਜਿਕਰਯੋਗ ਹੈ ਕਿ 18 ਮਾਰਚ ਤੋਂ ਫਰਾਰ ਹੋਣ ਤੋਂ 36 ਦਿਨਾਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ (Rode Village) ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ, ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਸਮੇਤ ਕਈ ਦੋਸ਼ ਹਨ। ਉਸ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਤਹਿਤ ਵੀ ਕਾਰਵਾਈ ਕੀਤੀ ਗਈ ਹੈ ।

ਅਮ੍ਰਿਤਪਾਲ ਤੇ ਭਾਰਤ ਖਿਲਾਫ ਸਾਜਿਸ਼ ਰਚਣ ਦੇ ਦੋਸ਼

ਅੰਮ੍ਰਿਤਪਾਲ ਸਿੰਘ ਖਿਲਾਫ ਭਾਰਤ ਖਿਲਾਫ ਸਾਜ਼ਿਸ਼ ਰਚਣ ਦੇ ਗੰਭੀਰ ਇਲਜ਼ਾਮ ਹਨ। ਉਸ ‘ਚ ਸਭ ਤੋਂ ਗੰਭੀਰ ਇਲਜ਼ਾਮ ਇਹ ਹੈ ਕਿ ਉਹ ਦੇਸ਼ ਲਈ ਵੱਡੀ ਸਾਜ਼ਿਸ਼ ਰਚ ਰਿਹਾ ਸੀ। ਏਜੰਸੀਆਂ ਦਾ ਮੰਨਣਾ ਹੈ ਕਿ ਅੰਮ੍ਰਿਤਪਾਲ ਨੇ ਆਈਐਸਆਈ ਤੋਂ ਟ੍ਰੇਨਿੰਗ ਲਈ ਸੀ ਅਤੇ ਉਸ ਲਈ ਕੰਮ ਕਰ ਰਿਹਾ ਸੀ। ਉਸ ‘ਤੇ ਆਪਣੀ ਨਿੱਜੀ ਫੌਜ ਬਣਾਉਣ ਦਾ ਵੀ ਦੋਸ਼ ਹੈ ਜਿਸ ਦਾ ਨਾਂ ਆਨੰਦਪੁਰ ਖਾਲਸਾ ਫਰੰਟ ਰੱਖਿਆ ਗਿਆ ਸੀ। ਜਾਂਚ ‘ਚ ਦਾਅਵਾ ਕੀਤਾ ਗਿਆ ਹੈ ਕਿ ਪੁਲਿਸ ਨੂੰ ਕਈ ਅਜਿਹੇ ਕਾਰਤੂਸ, ਵਰਦੀਆਂ ਮਿਲੀਆਂ ਹਨ, ਜਿਨ੍ਹਾਂ ‘ਤੇ AKF ਲਿਖਿਆ ਹੋਇਆ ਸੀ। ਅੰਮ੍ਰਿਤਪਾਲ ਸਿੰਘ ‘ਤੇ ਇਹ ਵੀ ਦੋਸ਼ ਹੈ ਕਿ ਉਹ ਨਾਜਾਇਜ਼ ਹਥਿਆਰ ਰੱਖਣ ਲਈ ਵਾਰਿਸ ਪੰਜਾਬ ਸੰਸਥਾ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਵਰਤੋਂ ਕਰਦਾ ਸੀ।

ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...