Amritpal Associates File PIL: ਪ੍ਰਧਾਨ ਮੰਤਰੀ ਬਾਜੇਕੇ ਸਮੇਤ ਅੰਮ੍ਰਿਤਪਾਲ ਸਿੰਘ ਦੇ ਤਿੰਨ ਹੋਰ ਸਾਥੀਆਂ ਨੇ NSA ਖਿਲਾਫ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ
Amritpal Singh Associates High Court: ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਉਕੇ ਅਤੇ ਬਸੰਤ ਸਿੰਘ ਨੇ ਆਪਣੀ ਨਜ਼ਰਬੰਦੀ ਨੂੰ ਲੈ ਕੇ ਹਾਈ ਕੋਰਟ ਵਿੱਚ ਐਨਐਸਏ ਖਿਲਾਫ਼ ਚੁਣੌਤੀ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ
Amritpal News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਸਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਅੰਮ੍ਰਿਤਪਾਲ ਸਿੰਘ (Amritpal Singh) ਤਿੰਨ ਹੋਰ ਸਾਥੀਆਂ ਨੇ ਐਨਐਸਏ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਹੈ। ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਜੋ ਕਿ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ ਵੱਲੋਂ ਦਪੋਦੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਐਨਐਸਏ ਤਹਿਤ ਆਪਣੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।


