Amritpal Associates File PIL: ਪ੍ਰਧਾਨ ਮੰਤਰੀ ਬਾਜੇਕੇ ਸਮੇਤ ਅੰਮ੍ਰਿਤਪਾਲ ਸਿੰਘ ਦੇ ਤਿੰਨ ਹੋਰ ਸਾਥੀਆਂ ਨੇ NSA ਖਿਲਾਫ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Updated On: 

14 Jun 2023 15:32 PM

Amritpal Singh Associates High Court: ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਉਕੇ ਅਤੇ ਬਸੰਤ ਸਿੰਘ ਨੇ ਆਪਣੀ ਨਜ਼ਰਬੰਦੀ ਨੂੰ ਲੈ ਕੇ ਹਾਈ ਕੋਰਟ ਵਿੱਚ ਐਨਐਸਏ ਖਿਲਾਫ਼ ਚੁਣੌਤੀ ਦਿੱਤੀ ਹੈ।

Amritpal Associates File PIL: ਪ੍ਰਧਾਨ ਮੰਤਰੀ ਬਾਜੇਕੇ ਸਮੇਤ ਅੰਮ੍ਰਿਤਪਾਲ ਸਿੰਘ ਦੇ ਤਿੰਨ ਹੋਰ ਸਾਥੀਆਂ ਨੇ NSA ਖਿਲਾਫ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

ਅੰਮ੍ਰਿਤਪਾਲ ਸਿੰਘ

Follow Us On

Amritpal News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਸਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਅੰਮ੍ਰਿਤਪਾਲ ਸਿੰਘ (Amritpal Singh) ਤਿੰਨ ਹੋਰ ਸਾਥੀਆਂ ਨੇ ਐਨਐਸਏ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਹੈ। ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਜੋ ਕਿ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ ਵੱਲੋਂ ਦਪੋਦੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਐਨਐਸਏ ਤਹਿਤ ਆਪਣੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ ?

ਅੰਮ੍ਰਿਤਪਾਲ ਸਿੰਘ ਦੇ ਇਨ੍ਹਾਂ ਸਾਰਿਆਂ ਦੇ ਖਿਲਾਫ ਐਨਐਸਏ ਲਗਾ ਕੇ ਇਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh Jail) ਭੇਜ ਦਿੱਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਇਨ੍ਹਾਂ ਸਾਥੀਆਂ ‘ਤੇ 23 ਫਰਵਰੀ ਨੂੰ ਅਜਨਾਲਾ ਥਾਣਾ ਵਿੱਚ ਹੋਈ ਹਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਤੁਹਾਨੂੰ ਦੱਸ ਦਈਏ ਕਿ ਆਪਣੀ ਨਜ਼ਰਬੰਦੀ ਦੇ ਹੁਕਮਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਹੋਇਆ ਇਨ੍ਹਾਂ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਗੈਰ ਕਾਨੂੰਨੀ ਤਰਿਕੇ ਨਾਲ ਜੇਲ੍ਹ ਚ ਬੰਦ ਕਰਨ ਦੀ ਗੱਲ ਆਖੀ ਹੈ। ਹਾਈਕੋਰਟ ਇਸ ਹਫਤੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ।

ਗੁਰਮੀਤ ਸਿੰਘ ਭੁੱਕਣਵਾਲਾ ਵੱਲੋਂ ਪਟਿਸ਼ਨ ਦਾਈਰ

ਬੀਤੇ ਦਿਨੀਂ ਅੰਮ੍ਰਿਤਪਾਲ ਦੇ ਇੱਕ ਹੋਰ ਸਾਥੀ ਗੁਰਮੀਤ ਸਿੰਘ ਭੁੱਕਣਵਾਲਾ (Gurmeet Singh Bhukanwala) ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਪਟੀਸ਼ਨ ਵਿੱਚ ਉਸ ਨੇ ਆਪਣੇ ਖਿਲਾਫ਼ ਲੱਗੇ ਕੌਮੀ ਸੁਰੱਖਿਆ ਐਕਟ (NSA) ਤਹਿਤ ਗ੍ਰਿਫ਼ਤਾਰੀ ਅਤੇ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਭੁੱਕਣਵਾਲਾ ਦੀ ਇਸ ਪਟੀਸ਼ਨ ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ