ਠੱਗ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਰੋਕਣ ਲਈ ਚੁੱਕਾਂਗੇ ਸਖ਼ਤ ਕਦਮ, ਸੀਐੱਮ ਨੇ ਮਨੁੱਖੀ ਤਸਕਰੀ ਰੋਕੂ ਯੂਨਿਟ ‘ਚ ਸ਼ਾਮਲ ਕਰਵਾਏ ਨਵੇਂ ਵਾਹਨ
Anti Human Trafficking Unit: ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੁਕ ਕਰਨ ਲਈ ਸਰਕਾਰ ਉਨ੍ਹਾਂ ਲੋਕਾਂ ਦੀ ਵੀ ਮਦਦ ਲਵੇਗੀ, ਜਿਨ੍ਹਾਂ ਨੂੰ ਮਨੁੱਖੀ ਤਸਕਰੀ ਤੋਂ ਬਚਾ ਕੇ ਦੇਸ਼ ਲਿਆਇਆ ਗਿਆ ਹੈ ਅਤੇ ਜਿਨ੍ਹਾਂ ਦੀ ਵਾਪਸੀ ਨੂੰ ਲੈ ਕੇ ਠੋਸ ਕਦਮ ਚੁੱਕੇ ਜਾ ਰਹੇ ਹਨ।

New Vehicles in Anti Human Trafficking Unit: ਪੰਜਾਬ ਵਿੱਚ ਮਨੁੱਖੀ ਤਸਕਰੀ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਵਿੱਚ 16 ਬੇਲੇਰੋ ਕਾਰਾਂ ਅਤੇ 56 ਮੋਟਰਸਾਈਕਲਾਂ ਨੂੰ ਸ਼ਾਮਲ ਕਰਵਾ ਕੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮਾਨ ਨੇ ਦੱਸਿਆ ਕਿ ਇਹ ਸਾਰੇ ਵਾਹਨ 28 ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ। ਹਰ ਜ਼ਿਲ੍ਹੇ ਨੂੰ 2 ਬਾਈਕ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸਾਰੇ ਵਾਹਨ ਡਿਜੀਟਲ ਸਹੂਲਤਾਂ ਨਾਲ ਲੈਸ ਹਨ। ਕਾਰਾਂ ਦੇ ਅੰਦਰ ਅਤੇ ਬਾਹਰ 4 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜੋ ਅੰਦਰ ਅਤੇ ਬਾਹਰ ਦਾ ਹਰ ਰਿਕਾਰਡਿੰਗ ਕਰਨਗੇ। ਸਾਰੇ ਵਾਹਨ ਕੰਟਰੋਲ ਰੂਮ ਨਾਲ ਜੁੜੇ ਹੋਣਗੇ। ਕਾਰਾਂ ਦੇ ਸਿਸਟਮ ਪਾਸਵਰਡ ਨਾਲ ਸੁਰੱਖਿਅਤ ਹੋਣਗੇ। ਜੇਕਰ ਕੋਈ ਡਿਜੀਟਲ ਸਿਸਟਮ ਨਾਲ ਛੇੜਛਾੜ ਕਰਦਾ ਹੈ ਤਾਂ ਸੂਚਨਾ ਤੁਰੰਤ ਕੰਟਰੋਲ ਨੂੰ ਪਹੁੰਚ ਜਾਵੇਗੀ।
ਇਨ੍ਹਾਂ ਵਾਹਨਾਂ ਵਿੱਚ MMVRS (ਮੋਬਾਈਲ ਵੀਡੀਓ ਰਿਕਾਰਡਿੰਗ ਸਿਸਟਮ) ਵੀ ਫਿੱਟ ਕੀਤੇ ਗਏ ਹਨ। ਐਪ ਰਾਹੀਂ ਸਾਰੇ ਵਾਹਨਾਂ ਨੂੰ ਮੋਬਾਈਲ ‘ਤੇ ਉਨ੍ਹਾਂ ਦੀ ਲੋਕੇਸ਼ਨ ਦੇ ਨਾਲ ਦੇਖਿਆ ਜਾ ਸਕਦਾ ਹੈ।
ਪੰਜਾਬ ਪੁਲਿਸ ਦੇ ‘ਮਨੁੱਖੀ ਤਸਕਰੀ ਵਿਰੋਧੀ ਯੂਨਿਟ’ (AHTU) ਨੂੰ ਮਜ਼ਬੂਤ ਕਰਨ ਲਈ ਵੱਡਾ ਉਪਰਾਲਾ…
AHTU ਦੇ ਕਾਫ਼ਲੇ ‘ਚ ਨਵੀਆਂ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਨੂੰ ਸ਼ਾਮਲ ਕਰ ਰਹੇ ਹਾਂ… ਚੰਡੀਗੜ੍ਹ ਤੋਂ Live… https://t.co/cZzaYBhB7v — Bhagwant Mann (@BhagwantMann) July 4, 2023ਇਹ ਵੀ ਪੜ੍ਹੋ