Appointment Letters: ਹੁਣ ਤੱਕ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਜਾਰੀ ਰਹੇਗੀ ਭਰਤੀ-ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਸੰਕੇਤਕ ਤਸਵੀਰ
ਚੰਡੀਗੜ੍ਹ ਨਿਊਜ: ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ (Government Jobs)ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਮੁੱਖ ਮੰਤਰੀ ਨੇ ਕਿਹਾ, ਇਸ ਮਿਊਂਸਪਲ ਭਵਨ ਵਿਚ ਮੈਂ ਹਫ਼ਤੇ ਵਿਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ਨਿਯੁਕਤੀ ਭਵਨ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਅੱਜ 200 ਮੁੰਡੇ ਕੁੜੀਆਂ ਨੂੰ ਵੱਖ-ਵੱਖ ਵਿਭਾਗਾਂ ‘ਚ ਨਿਯੁਕਤੀ ਪੱਤਰ ਵੰਡੇ ਨੇ…ਆਪਣੇ ਸੁਪਨਿਆਂ ਨੂੰ ਸੀਮਤ ਨਾ ਕਰੋ ਸਗੋਂ ਸਰਕਾਰੀ ਨੌਕਰੀ ਮਿਲਣ ਤੋਂ ਬਾਅਦ ਵੀ ਜ਼ਿੰਦਗੀ ‘ਚ ਅੱਗੇ ਵੱਧਣ ਲਈ ਮਿਹਨਤ ਜਾਰੀ ਰੱਖੋ..ਹਰ ਇੱਕ ਕਾਮਯਾਬ ਅਫ਼ਸਰ ਦੇ ਪਿੱਛੇ ਸਖ਼ਤ ਮਿਹਨਤ ਹੁੰਦੀ ਹੈ… pic.twitter.com/8kNhxL2hml
— Bhagwant Mann (@BhagwantMann) May 2, 2023ਇਹ ਵੀ ਪੜ੍ਹੋ
ਪਾਰਦਰਸ਼ੀ ਢੰਗ ਨਾਲ ਹੋ ਰਹੀ ਸਮੁੱਚੀ ਭਰਤੀ ਪ੍ਰਕਿਰਿਆ
ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ, ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 29000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ। ਸਿਹਤ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਸਟਾਫ ਬਹੁਤ ਕਾਬਲ ਹੈ ਪਰ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਣ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਸਨ ਪਰ ਹੁਣ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ।